Wednesday , 28 January 2026

ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ ਵੱਲੋਂ ਹੜ੍ਹ ਪੀੜਤਾਂ ਦੀ ਮੱਦਦ ਲਈ 8 ਟਨ ਚਾਰੇ ਦਾ ਟਰੱਕ ਤਰਨਤਾਰਨ ਦੇ ਹਲਕਾ ਖਡੂਰ ਸਾਹਿਬ ਕੀਤਾ ਰਵਾਨਾ

ਵਿਧਾਇਕ ਬਿਲਾਸਪੁਰ ਨੇ ਹਰੇਕ ਵਿਅਕਤੀ ਨੂੰ ਪਾਰਟੀਬਾਜ਼ੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਲੋੜਵੰਦਾਂ ਦੀ ਮਦਦ ਕਰਨ ਦੀ ਕੀਤੀ ਅਪੀਲ

ਮੋਗਾ (ਵਿਮਲ) :- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ ਮਨਜੀਤ ਸਿੰਘ ਬਿਲਾਸਪੁਰ ਵੱਲੋਂ 8 ਟਨ ਚਾਰੇ ਦਾ ਟਰੱਕ ਜਿਲ੍ਹਾ ਤਰਨਤਾਰਨ ਦੇ ਹਲਕਾ ਖਡੂਰ ਸਾਹਿਬ ਵਿਖੇ ਭੇਜਿਆ ਗਿਆ। ਸ੍ਰ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਤੇ ਸਮੁੱਚਾ ਪ੍ਰਸ਼ਾਸਨ ਦਿਨ ਰਾਤ ਇੱਕ ਕਰਕੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਆਪਣੀਆਂ ਜ਼ਿੰਮੇਵਾਰੀਆਂ ਨਿਭਾਅ ਰਹੇ ਹਨ, ਉੱਥੇ ਇਸ ਮੁਸ਼ਕਲ ਦੀ ਘੜੀ ਵਿੱਚ ਆਮ ਲੋਕਾਂ ਨੂੰ ਵੀ ਅੱਗੇ ਵੱਧ ਕੇ ਹੜ੍ਹ ਪੀੜਤਾਂ ਦੀ ਵੱਧ ਤੋਂ ਵੱਧ ਮਦਦ ਕਰਨੀ ਚਾਹੀਦੀ ਹੈ ਤਾਂ ਜੋ ਹੜ੍ਹ ਪੀੜਤਾਂ ਦੀਆਂ ਦਿੱਕਤਾਂ ਨੂੰ ਘਟਾਇਆ ਜਾ ਸਕੇ। ਉਨ੍ਹਾਂ ਨੇ ਇਸ ਮੌਕੇ ਪ੍ਰਮਾਤਮਾ ਅੱਗੇ ਅਰਦਾਸ ਵੀ ਕੀਤੀ ਕਿ ਹਾਲਾਤ ਮੁੜ ਪਹਿਲਾਂ ਵਾਂਗ ਸੁਖਾਵੇਂ ਹੋ ਜਾਣ ਤੇ ਜਿਨ੍ਹਾਂ ਲੋਕਾਂ ਦੇ ਘਰ ਛੁਟ ਗਏ ਹਨ, ਉਹ ਮੁੜ ਰਾਜ਼ੀ ਖੁਸ਼ੀ ਆਪਣੇ ਘਰਾਂ ਵਿੱਚ ਵੱਸਣ। ਓਹਨਾਂ ਕਿਹਾ ਕਿ ਹਰ ਇੱਕ ਨੂੰ ਪਾਰਟੀਬਾਜ਼ੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਲੋੜਵੰਦਾਂ ਦੀ ਵੱਧ ਤੋਂ ਵੱਧ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਹੋਏ ਪਰਿਵਾਰਾਂ ਲਈ ਰਾਹਤ ਸਮੱਗਰੀ ਅਤੇ ਹੋਰ ਲੋੜੀਂਦੀਆਂ ਵਸਤਾਂ ਵੀ ਭੇਜੀਆਂ ਜਾ ਰਹੀਆਂ ਹਨ। ਸ੍ਰ ਬਿਲਾਸਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਤੇ ਲੋਕਾਂ ਦੀਆਂ ਦਿੱਕਤਾਂ ਨੂੰ ਦੂਰ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਤੇ ਕਿਸੇ ਵੀ ਪੱਧਰ ਉੱਤੇ ਕੋਈ ਕਮੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਇਸ ਚਾਰੇ ਵਿੱਚ ਯੋਗਦਾਨ ਪਾਉਣ ਵਾਲੇ ਸਮਾਜਸੇਵੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ, ਜ਼ਿਲ੍ਹਾ ਮੀਡੀਆ ਸੈਕਟਰੀ ਅੰਮ੍ਰਿਤਪਾਲ ਸਿੰਘ ਦੀਨਾ ਸਾਹਿਬ, ਟਰੱਕ ਯੂਨੀਅਨ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਮਨਦੀਪ ਸਿੰਘ ਮਾਣੂੰਕੇ, ਸਰਪੰਚ ਸੁਖਦੀਪ ਸਿੰਘ ਭਾਗੀਕੇ, ਪ੍ਰਧਾਨ ਸੁਰਜੀਤ ਸਿੰਘ ਰਣਸੀਂਹ ਆਦਿ ਹਾਜ਼ਰ ਸਨ।

Check Also

अंडमान-निकोबार में गणतंत्र दिवस पर तिरंगा फहराकर स्वतंत्रता सेनानियों को किया नमन

(JJS) – अंडमान निकोबार द्वीप समूह में गणतंत्र दिवस के पावन अवसर पर कनाडा से …

Leave a Reply

Your email address will not be published. Required fields are marked *