ਰਾਊਵਾਲਾ, ਸ਼ੇਰਪੁਰ ਤਾਇਬਾ, ਸ਼ੇਰਪੁਰ ਖੁਰਦ, ਮੰਦਰ ਕਲਾਂ, ਕੰਬੋ ਖੁਰਦ ਆਦਿ ਪਿੰਡਾਂ ਵਿੱਚ ਘਰੇਲੂ ਵਰਤੋਂ ਦੀਆਂ ਵਸਤੂਆਂ ਦੀ ਕੀਤੀ ਵੰਡ
ਮੋਗਾ (ਵਿਮਲ) :- ਪੰਜਾਬ ਸਰਕਾਰ ਪੂਰੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨਾਲ ਖੜ੍ਹੀ ਹੈ ਇਸ ਆਫਤ ਦੀ ਘੜੀ ਵਿੱਚ ਹਰੇਕ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਹਰੇਕ ਸੰਭਵ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਚੇਅਰਮੈਨ ਮਾਰਕਿਟ ਕਮੇਟੀ ਨਿਹਾਲ ਸਿੰਘ ਵਾਲਾ ਸ੍ਰੀ ਬਰਿੰਦਰ ਕੁਮਾਰ ਮਧੇਕੇ ਵੱਲੋਂ ਕੀਤਾ ਗਿਆ। ਬਰਿੰਦਰ ਕੁਮਾਰ ਮਧੇਕੇ ਵੱਲੋਂ ਮੋਗੇ ਜਿਲ੍ਹੇ ਦੇ ਧਰਮਕੋਟ ਦੇ ਪ੍ਰਭਾਵਿਤ ਪਿੰਡਾਂ ਦੇ ਪਸ਼ੂਆਂ ਲਈ 50 ਕੁਇੰਟਲ ਚਾਰੇ ਦਾ ਟਰੱਕ ਭੇਜਿਆ ਗਿਆ। ਉਨ੍ਹਾਂ ਦੀ ਟੀਮ ਵੱਲੋਂ ਧਰਮਕੋਟ ਦੇ ਪਿੰਡ ਰਾਊਵਾਲਾ, ਸ਼ੇਰਪੁਰ ਤਾਇਬਾ, ਸ਼ੇਰਪੁਰ ਖੁਰਦ, ਮੰਦਰ ਕਲਾਂ, ਕੰਬੋ ਖੁਰਦ ਆਦਿ ਪਿੰਡਾਂ ਵਿੱਚ ਮੱਕੀ ਦਾ ਸਾਈਲੇਜ਼ (ਪਸ਼ੂਆਂ ਲਈ ਆਚਾਰ) ਅਤੇ ਘਰੇਲੂ ਵਰਤੋਂ ਦੀਆਂ ਵਸਤੂਆਂ ਹੜ੍ਹ ਪੀੜਤ ਪਰਿਵਾਰਾਂ ਵਿੱਚ ਵੰਡੀਆਂ ਅਤੇ ਹੜ੍ਹ ਪੀੜਤ ਪਰਿਵਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਜਦੋਂ ਤੱਕ ਉਹਨਾਂ ਦਾ ਮੁੜ ਵਸੇਬਾ ਨਹੀਂ ਹੁੰਦਾ ਉਦੋਂ ਤੱਕ ਉਹ ਉਨ੍ਹਾਂ ਦਾ ਪੂਰਾ ਸਾਥ ਦੇਣਗੇ ਜਿਸ ਵੀ ਵਸਤੂ ਦੀ ਉਨ੍ਹਾਂ ਨੂੰ ਜਰੂਰਤ ਹੋਵੇਗੀ ਉਹ ਉਨ੍ਹਾਂ ਤੱਕ ਪਹੁੰਚਦੀ ਕੀਤੀ ਜਾਵੇਗੀ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਮਾਜ ਦੇ ਸਮਰੱਥ ਲੋਕਾਂ ਨੂੰ ਅੱਗੇ ਆ ਕੇ ਹਰ ਸੰਭਵ ਤਰੀਕੇ ਨਾਲ ਅਤਿ ਲੋੜਵੰਦ ਪਰਿਵਾਰਾਂ ਦੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਇਕ-ਦੂਜੇ ਦਾ ਸਹਿਯੋਗ ਕਰਨ ਦਾ ਸਮਾਂ ਹੈ। ਅਸੀਂ ਸਾਰੇ ਮਿਲ ਕੇ ਇਸ ਸੰਕਟ ਨੂੰ ਦੂਰ ਕਰਾਂਗੇ। ਉਹਨਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਲਗਾਤਾਰ ਦੌਰਾ ਕਰ ਰਹੀ ਹੈ ਅਤੇ ਰਾਹਤ ਕਾਰਜਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮਾਜਿਕ ਸੰਗਠਨਾਂ ਦੀ ਸਰਗਰਮ ਭੂਮਿਕਾ ਦੀ ਵੀ ਸ਼ਲਾਘਾ ਕੀਤੀ, ਜੋ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਸਮੱਗਰੀ, ਸਿਹਤ ਸੇਵਾਵਾਂ ਅਤੇ ਹੋਰ ਜ਼ਰੂਰੀ ਸਹਾਇਤਾ ਪ੍ਰਦਾਨ ਕਰਨ ਵਿਚ ਦਿਨ-ਰਾਤ ਲੱਗੇ ਹੋਏ ਹਨ। ਇਸ ਮੌਕੇ ਉਨ੍ਹਾਂ ਦੀ ਟੀਮ ਦੇ ਮੈਂਬਰ ਚੇਅਰਮੈਨ ਮਾਰਕੀਟ ਕਮੇਟੀ ਬਾਘਾਪੁਰਾਣਾ ਮਨਦੀਪ ਸਿੰਘ ਮਾਨ, ਜਿਲ੍ਹਾ ਮੀਡੀਆ ਸੈਕਟਰੀ ਅੰਮ੍ਰਿਤਪਾਲ ਸਿੰਘ ਖਾਲਸਾ, ਭੁਪਿੰਦਰ ਸਿੰਘ ਟਿੰਮੀ, ਬਲਵੀਰ ਸਿੰਘ ਮਧੇਕੇ, ਸਤਿਨਾਮ ਸਿੰਘ ਮਧੇਕੇ ਅਤੇ ਦਿਲਪ੍ਰੀਤ ਭਾਗੀਕੇ ਵੀ ਹਾਜਰ ਸਨ ।