ਆਉਣ ਵਾਲੇ ਝੋਨੇ ਦੇ ਸੀਜਨ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ-ਚੇਅਰਮੈਨ ਬਰਿੰਦਰ ਕੁਮਾਰ ਮਧੇਕੇ
ਮੋਗਾ (ਵਿਮਲ) :- ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਸੁਵਿਧਾਵਾਂ ਦਾ ਖਿਆਲ ਰੱਖਦਿਆਂ ਅਤੇ ਆਉਣ ਵਾਲੇ ਝੋਨੇ ਦੇ ਸੀਜਨ ਦੌਰਾਨ ਦਾਣਾ ਮੰਡੀਆਂ ਵਿੱਚ ਪੁਰਾਣੇ ਅਤੇ ਨੀਵੇਂ ਹੋ ਰਹੇ ਸ਼ੈੱਡਾਂ ਦੀ ਜਗ੍ਹਾ ਜਾਂ ਜਿੱਥੇ ਪਹਿਲਾਂ ਸ਼ੈੱਡ ਨਹੀਂ ਸੀ ਉੱਥੇ ਨਵੀਂ ਦਿੱਖ ਵਾਲੇ ਸ਼ੈੱਡ ਤਿਆਰ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਹਲਕਾ ਨਿਹਾਲ ਸਿੰਘ ਵਾਲਾ ਦੇ ਦੋ ਪਿੰਡਾਂ ਭਾਗੀਕੇ ਅਤੇ ਗਾਜੀਆਣਾ ਦੀਆਂ ਦਾਣਾ ਮੰਡੀਆਂ ਵਿੱਚ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਜਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਬਰਿੰਦਰ ਕੁਮਾਰ ਮਧੇਕੇ ਵੱਲੋਂ ਮੰਡੀ ਬੋਰਡ ਦੇ ਐਸ ਡੀ ਓ ਜਸਵੀਰ ਸਿੰਘ ਦੀ ਹਾਜਰੀ ਵਿੱਚ 14.70 ਲੱਖ ਦੀ ਲਾਗਤ ਨਾਲ ਬਣਨ ਵਾਲੇ ਦੋ ਸ਼ੈੱਡਾਂ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਤੇ ਬੋਲਦਿਆਂ ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਹੜ੍ਹਾਂ ਨਾਲ ਬੁਰੀ ਤਰਾਂ ਪ੍ਰਭਾਵਿਤ ਹੋਏ ਕਿਸਾਨਾਂ ਦੀ ਬਾਂਹ ਫੜ ਰਹੀ ਹੈ ਅਤੇ ਉਨ੍ਹਾਂ ਦੀਆਂ ਫਸਲਾਂ, ਘਰਾਂ, ਮਾਲ ਡੰਗਰ ਅਦਿ ਦੇ ਮੁਆਵਜ਼ੇ ਦਾ ਦਿਲ ਖੋਲ੍ਹ ਕੇ ਐਲਾਨ ਕੀਤਾ ਹੈ ਉੱਥੇ ਹੀ ਸਾਡੇ ਹਲਕਾ ਨਿਹਾਲ ਸਿੰਘ ਵਾਲਾ ਦੇ ਕਿਸਾਨਾਂ ਦੀਆਂ ਸਹੂਲਤਾਂ ਦਾ ਵੀ ਖਿਆਲ ਰੱਖ ਰਹੀ ਹੈ । ਉਨ੍ਹਾਂ ਕਿਹਾ ਕਿ ਅੱਜ ਅਸੀਂ ਦੋ ਪਿੰਡਾਂ ਦੇ ਸ਼ੈੱਡਾਂ ਦਾ ਕੰਮ ਸ਼ੁਰੂ ਕਰਵਾ ਰਹੇ ਹਾਂ ਜਦਕਿ ਆਉਣ ਵਾਲੇ ਦਿਨਾਂ ਵਿੱਚ ਹਲਕੇ ਦੇ ਹੋਰ ਪਿੰਡਾਂ ਵਿੱਚ ਵੀ ਅਜਿਹੇ ਸ਼ੈੱਡ ਬਣਵਾਏ ਜਾਣਗੇ। ਇਸ ਮੌਕੇ ਤੇ ਬੋਲਦਿਆਂ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਅਤੇ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ ਨੇ ਕਿਹਾ ਕਿ ਆਉਣ ਵਾਲੇ ਝੋਨੇ ਦੇ ਸੀਜਨ ਤੋਂ ਪਹਿਲਾਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰਵਾ ਦਿੱਤੇ ਜਾਣਗੇ ਅਤੇ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਂਬਰ ਯੋਜਨਾ ਬੋਰਡ ਅਤੇ ਸੰਗਠਨ ਇੰਚਾਰਜ਼ ਦਵਿੰਦਰ ਸਿੰਘ ਤਖਤੂਪੁਰਾ, ਜਿਲ੍ਹਾ ਮੀਡੀਆ ਸੈਕਟਰੀ ਅੰਮ੍ਰਿਤਪਾਲ ਸਿੰਘ ਖਾਲਸਾ, ਸਰਪੰਚ ਸੁਖਦੀਪ ਸਿੰਘ ਭਾਗੀਕੇ ਅਤੇ ਸਮੂਹ ਪੰਚਾਇਤ ਮੈਂਬਰ, ਸਰਪੰਚ ਬਾਦਲ ਸਿੰਘ ਹਿੰਮਤਪੁਰਾ, ਬਲਾਕ ਪ੍ਰਧਾਨ ਜੀਵਨ ਸਿੰਘ ਸੈਦੋਕੇ, ਮੁਖਤਿਆਰ ਸਿੰਘ ਮੈਂਬਰ ਨਸ਼ਾ ਮੁਕਤੀ ਮੋਰਚਾ, ਸਰਪੰਚ ਸੁਖਵਿੰਦਰ ਸਿੰਘ ਅਤੇ ਸਮੂਹ ਪੰਚਾਇਤ ਮੈਂਬਰ, ਸਾਬਕਾ ਸਰਪੰਚ ਭਗਵੰਤ ਸਿੰਘ ਗਾਜੀਆਣਾ, ਨੀਲਾ ਮੈਂਬਰ, ਗੁਰਜੀਤ ਸਿੰਘ ਯੂਥ ਆਗੂ, ਹਰਭਜਨ ਸਿੰਘ ਪ੍ਰਧਾਨ, ਸੁਖਦੇਵ ਸਿੰਘ ਪ੍ਰਧਾਨ, ਜਗਮੋਹਨ ਸਿੰਘ ਯੂਥ ਆਗੂ, ਹਰਦੀਪ ਸਿੰਘ ਯੂਥ ਆਗੂ, ਬਲਵੀਰ ਸਿੰਘ ਮਧੇਕੇ, ਦਿਲਪ੍ਰੀਤ ਭਾਗੀਕੇ ਅਤੇ ਦੋਵੇਂ ਪਿੰਡਾਂ ਦੇ ਵੱਡੀ ਗਿਣਤੀ ਵਿੱਚ ਮੋਹਤਬਰ ਹਾਜਰ ਸਨ।