ਜਲੰਧਰ (ਅਰੋੜਾ) :- ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਆਪਣੇ ਸਟਾਫ਼ ਦੇ ਹਰ ਪ੍ਰਕਾਰ ਦੇ ਵਿਕਾਸ ਲਈ ਵੀ ਵਚਨਬੱਧ ਹੈ। ਇਸੇ ਤਹਿਤ ਕਾਲਜ ਦੀ ਗਵਰਨਿੰਗ ਕੌਂਸਲ ਨੇ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਨੂੰ ਯੂ.ਜੀ.ਸੀ/ਪੰਜਾਬ ਸਰਕਾਰ ਦੁਆਰਾ ਜਨਵਰੀ 2016 ਤੋਂ ਸੋਧੇ ਹੋਏ ਪੇਅ ਸਕੇਲਜ਼ ਦੀ ਅਦਾਇਗੀ ਕਰਕੇ ਖੇਤਰ ਵਿੱਚ ਇੱਕ ਨਵੇ ਅਧਿਆਏ ਦਾ ਆਗਾਜ਼ ਕੀਤਾ ਹੈ। ਪ੍ਰਿੰਸੀਪਲ ਡਾ. ਸੁਮਨ ਚੋਪੜਾ, ਵਾਇਸ ਪ੍ਰਿੰਸੀਪਲ ਪ੍ਰੋ. ਨਵਦੀਪ ਕੌਰ, ਰਜਿਸਟਰਾਰ ਡਾ. ਗਗਨਦੀਪ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਸਾਹਿਬਾਨ ਨੇ ਕਾਲਜ ਦੇ ਅੰਦਰ ਸਥਾਪਤ ਗੁਰਦੁਆਰਾ ਸਾਹਿਬ ਵਿਖੇ ਪ੍ਰਮਾਤਮਾ ਦੇ ਸ਼ੁਕਰਾਨੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਕਿਹਾ ਕਿ ਅਸੀਂ ਆਪਣੇ ਜੀਵਨ ਦਾ ਹਰੇਕ ਕਾਰਜ਼ ਪਰਮਾਤਮਾ ਦਾ ਓਟ ਆਸਰਾ ਲੈ ਕੇ ਕਰਦੇ ਹਾਂ। ਸਾਰੇ ਟੀਚਿੰਗ ਸਟਾਫ਼ ਨੂੰ ਯੂ.ਜੀ.ਸੀ. ਦੁਆਰਾ ਨਿਰਧਾਰਤ ਸੱਤਵੇਂ ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਤਹਿਤ ਵਧੇ ਹੋਏ ਪੇਅ ਸਕੇਲਜ਼ ਮਿਲਣੇ ਹਨ।

ਇਸ ਲਈ ਅਸੀਂ ਪਰਮਾਤਮਾ ਦਾ ਲੱਖ ਲੱਖ ਸ਼ੁਕਰਾਨਾ ਕਰਦੇ ਹਾਂ। ਇਸ ਮੌਕੇ ਉਹਨਾਂ ਕਾਲਜ ਗਵਰਨਿੰਗ ਕੌਂਸਿਲ ਦੇ ਪ੍ਰਧਾਨ ਸਰਦਾਰਨੀ ਬਲਬੀਰ ਕੌਰ ਅਤੇ ਸਮੁੱਚੀ ਗਵਰਨਿੰਗ ਕੌਂਸਲ ਦਾ ਧੰਨਵਾਦ ਵੀ ਕੀਤਾ। ਉਹਨਾਂ ਕਿਹਾ ਕਿ ਸਮੁੱਚਾ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਕਾਲਜ ਦੀ ਦਿਨ ਦੁੱਗਣੀ ਅਤੇ ਰਾਤ ਚੌਗੁਣੀ ਤਰੱਕੀ ਲਈ ਨਿਰੰਤਰ ਕਾਰਜ ਕਰ ਰਿਹਾ ਹੈ। ਉਹਨਾਂ ਇਸ ਮੌਕੇ ਸਮੂਹ ਸਟਾਫ਼ ਨੂੰ ਨਵੇਂ ਸੋਧੇ ਹੋਏ ਪੇਅ ਸਕੇਲਜ਼ ਮਿਲਣ ਤੇ ਵਧਾਈ ਦਿੱਤੀ ਅਤੇ ਉਹਨਾਂ ਦੀ ਮਿਹਨਤ, ਜਜ਼ਬੇ, ਸਬਰ ਅਤੇ ਹੌਸਲੇ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਪ੍ਰੋ. ਨਵਦੀਪ ਕੌਰ ਵਾਇਸ ਪ੍ਰਿੰਸੀਪਲ, ਡਾ. ਗਗਨਦੀਪ ਕੌਰ ਰਜਿਸਟਰਾਰ, ਡਾ. ਰਸ਼ਪਾਲ ਸਿੰਘ ਸੰਧੂ ਡੀਨ ਸਪੋਰਟਸ ਅਤੇ ਡਾ. ਹਰਜੀਤ ਸਿੰਘ ਇੰਚਾਰਜ ਐਡਮਿਸ਼ਨ ਅਤੇ ਸਮੂਹ ਸਟਾਫ਼ ਨੇ ਸਭ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਅਤੇ ਸਟਾਫ ਮੈਂਬਰਾਂ ਵਲੋਂ ਸੁਪਰਡੈਂਟ ਅਕਾਊਂਟ ਰਾਣਾ ਰਲਹਣ ਹੁਰਾਂ ਦਾ ਵੀ ਧੰਨਵਾਦ ਕੀਤਾ ਗਿਆ। ਇਸ ਮੌਕੇ ਡਾ. ਬਲਰਾਜ ਕੌਰ ਮੁਖੀ ਅੰਗਰੇਜ਼ੀ ਵਿਭਾਗ, ਡਾ. ਰਾਜੂ ਸ਼ਰਮਾ ਮੁਖੀ ਫਿਜੀਓਥਰੈਪੀ ਵਿਭਾਗ, ਪ੍ਰੋ. ਸੰਜੀਵ ਕੁਮਾਰ ਆਨੰਦ ਮੁਖੀ ਕੰਪਿਊਟਰ ਸਾਇੰਸ ਵਿਭਾਗ, ਡਾ. ਰਜਨੀਸ਼ ਮੋਡਗਿਲ ਮੁਖੀ ਕਮਿਸਟਰੀ ਵਿਭਾਗ, ਡਾ. ਨਰਵੀਰ ਸਿੰਘ ਮੁਖੀ ਫਿਜੀਕਸ ਵਿਭਾਗ, ਪ੍ਰੋ. ਸੁਖਦੇਵ ਸਿੰਘ ਮੁਖੀ ਸੰਗੀਤ ਵਿਭਾਗ, ਡਾ. ਸੁਰਿੰਦਰ ਪਾਲ ਮੰਡ ਮੁਖੀ ਪੰਜਾਬੀ ਵਿਭਾਗ, ਪ੍ਰੋ. ਅਨੂ ਕੁਮਾਰੀ ਮੁਖੀ ਰਾਜਨੀਤੀ ਸ਼ਾਸ਼ਤਰ ਵਿਭਾਗ, ਡਾ. ਪੂਜਾ ਰਾਣਾ ਮੁਖੀ ਭੂਗੋਲ ਵਿਭਾਗ ਤੋਂ ਇਲਾਵਾ ਰਾਣਾ ਰਲਹਣ ਸੁਪਰਡੈਂਟ ਅਕਾਊਂਟਸ, ਕੰਵਰ ਸੁਖਜੀਤ ਸਿੰਘ ਦਫ਼ਤਰ ਸੁਪਰਡੈਂਟ ਅਤੇ ਸਰੂਪ ਲਾਲ ਵੀ ਹਾਜਰ ਸਨ।