ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 5048 ਕੇਸਾਂ ਦਾ ਨਿਪਟਾਰਾ ਕਰਕੇ 13.91 ਕਰੋੜ ਤੋਂ ਵਧੇਰੇ ਦੇ ਅਵਾਰਡ ਪਾਸ: ਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ

ਮੋਗਾ (ਵਿਮਲ) :- ਅੱਜ ਜ਼ਿਲ੍ਹਾ ਮੋਗਾ ਵਿੱਚ ਅਤੇ ਸਬ-ਡਵੀਜ਼ਨਾਂ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਵਿਖੇ ਸ਼੍ਰੀ ਅਸ਼ਵਨੀ ਕੁਮਾਰ ਮਿਸ਼ਰਾ, ਮਾਣਯੋਗ ਜੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ- ਕਮ-ਚੇਅਰਮੈਨ ਅਤੇ ਮਿਸ ਨਵਜੋਤ ਕੌਰ ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮਾਣਯੋਗ ਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਬਿਸ਼ਨ ਸਰੂਪ ਦੀ ਅਗਵਾਈ ਹੇਠ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਵੱਖਰੇ-ਵੱਖਰੇ ਕੁੱਲ 16 ਬੈਂਚ ਬਣਾਏ ਗਏ । ਇਨ੍ਹਾਂ ਬੈਂਚਾਂ ਵਿਚ 1 ਬੈਂਚ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਮੋਗਾ, 04 ਬੈਂਚ ਰੈਵੇਨਿਊ ਕੇਸਾਂ ਦੇ ਅਤੇ ਸੈਸ਼ਨ ਡਵੀਜ਼ਨ ਮੋਗਾ ਸਮੇਤ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਸਬ ਡਵੀਜਨਾਂ ਦੇ ਵੱਖ-ਵੱਖ 11 ਬੈਂਚ ਬਣਾਏ ਗਏ। ਇਸ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ ਕਿਰਨ ਜਯੋਤੀ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਵੱਖ – ਵੱਖ ਬੈਂਚਾਂ ਵਿੱਚ ਕੁੱਲ 6609 ਕੇਸ ਰੱਖੇ ਗਏ ਸਨ ਜਿਨ੍ਹਾਂ ਵਿਚੋਂ 4167 ਪ੍ਰੀ-ਲਿਟੀਗੇਟਿਵ ਅਤੇ 881 ਪੈਂਡਿੰਗ ਕੇਸਾਂ ਦਾ ਮੌਕੇ ਤੇ ਆਪਸੀ ਰਜਾਮੰਦੀ ਨਾਲ ਰਾਜ਼ੀਨਾਮਾ ਕਰਵਾਇਆ ਗਿਆ ਅਤੇ ਕੁੱਲ 13,91,36,586/- ਰੁ: ਦੇ ਅਵਾਰਡ ਪਾਸ ਕੀਤੇ ਗਏ। ਉਨ੍ਹਾਂ ਅੱਗੇ ਜਾਣਕਾਰੀ ਦਿੱਤੀ ਕਿ ਇਹਨਾਂ ਲੋਕ ਅਦਾਲਤਾਂ ਰਾਹੀਂ ਆਮ ਲੋਕਾਂ ਨੂੰ ਬਹੁਤ ਸਾਰੇ ਫਾਇਦੇ ਹੁੰਦੇ ਹਨ ਕਿਉਂਕਿ ਇਸ ਵਿੱਚ ਰਾਜੀਨਾਮਾ ਕਰਨ ਨਾਲ ਆਪਸੀ ਭਾਈਚਾਰਾ ਵੀ ਵਧਦਾ ਹੈ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਉਨ੍ਹਾਂ ਨੇ ਇਹ ਜਾਣਕਾਰੀ ਵੀ ਦਿੱਤੀ ਕਿ ਲੋਕ ਅਦਾਲਤਾਂ ਦੇ ਫੈਸਲੇ ਦੇ ਖਿਲਾਫ ਕੋਈ ਵੀ ਅਪੀਲ ਨਹੀਂ ਕੀਤੀ ਜਾ ਸਕਦੀ। ਜਿਕਰਯੋਗ ਹੈ ਕਿ ਅਗਲੀ ਨੈਸ਼ਨਲ ਲੋਕ ਅਦਾਲਤ ਮਿਤੀ 13.12.2025 ਨੂੰ ਲਗਾਈ ਜਾਵੇਗੀ। ਕੈਪਸ਼ਨ: ਬਿਸ਼ਨ ਸਰੂਪ ਮਾਨਯੋਗ ਇੰਚਾਰਜ ਜਿਲਾ ਤੇ ਸੈਸ਼ਨ ਜੱਜ ਮੋਗਾ ਅਤੇ ਮੁਨੀਸ਼ ਅਰੋੜਾ, ਵਧੀਕ ਜਿਲਾ ਤੇ ਸੈਸ਼ਨ ਜੱਜ, ਮੋਗਾ ਦੋਹਾਂ ਪਾਰਟੀਆਂ ਦਾ ਆਪਸੀ ਸਹਿਮਤੀ ਨਾਲ ਰਾਜੀਨਾਮਾ ਕਰਵਾਉਂਦੇ ਹੋਏ।

About admin

Check Also

नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर माह में चार गांवों में मुफ्त मेडिकल कैंप आयोजित किए

जालंधर (मक्कड़) :- नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर …

Leave a Reply

Your email address will not be published. Required fields are marked *