ਜਲੰਧਰ (ਅਰੋੜਾ) :- ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਪੋਸਟ ਗਰੈਜੂਏਟ ਇਤਿਹਾਸ ਵਿਭਾਗ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੇ ਜਨਮ ਦਿਹਾੜੇ ਨੂੰ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਉਨ੍ਹਾਂ ਦੋ ਮਹਾਨ ਸਖਸ਼ੀਅਤਾਂ ਨੂੰ ਸਮਰਪਿਤ ਪੋਸਟਰ ਅਤੇ ਸਲੋਗਨ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਇਸ ਵਿੱਚ 53 ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਆਪਣੇ ਸੰਦੇਸ਼ ਵਿੱਚ ਵਿਦਿਆਰਥੀਆਂ ਨੂੰ ਸੱਚ ਅਤੇ ਅਹਿੰਸਾ ਦੇ ਪੁਜਾਰੀ ਮਹਾਤਮਾ ਗਾਧੀ ਅਤੇ ਸਾਦਗੀ ਦੀ ਮੂਰਤ ਲਾਲ ਬਹਾਦੁਰ ਸ਼ਾਸ਼ਤਰੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਲਈ ਉਤਸ਼ਾਹਿਤ ਕੀਤਾ।

ਸਮਾਗਮ ਵਿੱਚ ਡਾ: ਨਵਦੀਪ ਕੌਰ ਵਾਈਸ ਪ੍ਰਿੰਸੀਪਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਨ੍ਹਾਂ ਨੇ ਬੱਚਿਆ ਦੁਆਰਾ ਸਵੱਛ ਭਾਰਤ ਅਭਿਆਨ ਤਹਿਤ ਬਣਾਏ ਗਏ ਪੋਸਟਰਾਂ ਦੀ ਸ਼ਲਾਘਾ ਕੀਤੀ ਅਤੇ ਅੱਗੇ ਵੀ ਵੱਧ ਚੜ ਕੇ ਕਾਲਜ ਦੀਆਂ ਗਤਵਿਧੀਆਂ ਵਿੱਚ ਹਿੱਸਾ ਲੈਣ ਲਈ ਕਿਹਾ। ਇਸ ਮੌਕੇ ਡਾ. ਸੁਰਿੰਦਰ ਪਾਲ ਮੰਡ, ਡੀਨ ਸਟੂਡੈਂਟ ਵੈਲਫੇਅਰ ਅਤੇ ਪ੍ਰੋ. ਸੋਨੀਆ, ਫਾਈਨ ਆਰਟਸ ਵਿਭਾਗ ਜੱਜਾਂ ਦੇ ਤੌਰ ਤੇ ਸ਼ਾਮਿਲ ਹੋਏ। ਪੋਸਟਰ ਮੁਕਾਬਲੇ ਵਿੱਚ ਮੁਕੇਸ਼ ਕੁਮਾਰ, ਅਮਨਪ੍ਰੀਤ ਕੌਰ ਅਤੇ ਸੀਮੋਨ ਅਤੇ ਸਲੋਗਨ ਮੁਕਾਬਲੇ ਵਿੱਚ ਕੁੰਦਨ ਕੁਮਾਰ, ਮਨੀਸ਼ ਕੁਮਾਰ ਅਤੇ ਹਰਸ਼ਪ੍ਰੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਡਾ: ਕਰਨਬੀਰ ਸਿੰਘ ਵੱਲੋਂ ਸਟੇਜ ਨੂੰ ਬਾਖੂਬੀ ਨਿਭਾਇਆ ਗਿਆ। ਡਾ. ਅਮਨਦੀਪ ਕੌਰ ਨੇ ਸਾਰਿਆ ਦਾ ਧੰਨਵਾਦ ਕੀਤਾ। ਪ੍ਰੋ. ਸੰਦੀਪ ਕੌਰ ਅਤੇ ਪ੍ਰੋ. ਅਮਨਦੀਪ ਕੌਰ ਵੀ ਇਸ ਸਮਾਗਮ ਵਿਚ ਮੌਜੂਦ ਸਨ। ਮੁਕਾਬਲੇ ਵਿੱਚ ਸਾਰੇ ਵਿਦਿਆਰਥੀਆ ਨੂੰ ਸਰਟੀਫਿਕੇਟ ਵੀ ਵੰਡੇ ਗਏ।