ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਅੰਤਰ-ਰਾਸ਼ਟਰੀ ਵਿਦਿਆਰਥੀ ਦਿਵਸ ਤੇ ਲਗਾਇਆ ਸੈਮੀਨਾਰ

ਮੋਗਾ (ਕਮਲ) :- ਨੈਸ਼ਨਲ ਲੀਗਲ ਸਰਵਿਸਜ ਅਥਾਰਟੀ, ਨਵੀਂ ਦਿੱਲੀ ਅਤੇ ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਿੱਤ ਅਤੇ ਬਿਸ਼ਨ ਸਰੂਪ ਇੰਚਾਰਜ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਕਿਰਨ ਜਯੋਤੀ, ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਐੱਸ.ਡੀ. ਕਾਲਜ ਫਾਰ ਵੂਮੈਨ ਵਿਖੇ ਅੰਤਰ-ਰਾਸ਼ਟਰੀ ਵਿਦਿਆਰਥੀ ਦਿਵਸ ਤਹਿਤ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਤੇ ਮਿਸ ਕਿਰਨ ਜਯੋਤੀ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਹੱਕਾਂ ਬਾਰੇ ਜਾਣੂੰ ਕਰਵਾਇਆ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਵੀ ਦੱਸਿਆ ਕਿ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਔਰਤਾਂ, ਐੱਸ.ਸੀ., ਹਿਰਾਸਤ ਵਿੱਚ, ਬੇਗਾਰ ਦੇ ਮਾਰੇ ਅਤੇ ਜਿਹਨਾਂ ਦੀ ਸਾਲਾਨਾ ਆਮਦਨ 3 ਲੱਖ ਰੁਪਏ ਤੋਂ ਘੱਟ ਹੈ ਨੂੰ ਮੁਫਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਨਸ਼ੇ ਦਾ ਸਿਹਤ ਅਤੇ ਸਮਾਜ ਉਤੇ ਦੁਰਪ੍ਰਭਾਵ ਬਾਰੇ ਦੱਸਿਆ ਅਤੇ ਇਸ ਤੋਂ ਦੂਰ ਰਹਿਣ ਦੀ ਸਲਾਹ ਵੀ ਦਿੱਤੀ। ਉਹਨਾਂ ਔਰਤਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਸਕੀਮਾਂ, ਔਰਤਾਂ ਦੇ ਹੱਕਾਂ ਬਾਰੇ ਵਿਸਥਾਰ ਵਿੱਚ ਜਾਣੂੰ ਕਰਵਾਇਆ ਅਤੇ ਉਸ ਤੋਂ ਬਾਅਦ ਉਨ੍ਹਾਂ ਨੇ ਲੜਕੀਆਂ ਨੂੰ ਆਪਣੀ ਪੜਾਈ ਤੋਂ ਬਾਅਦ ਨੌਕਰੀ ਦੇ ਮਾਹੌਲ ਵਿੱਚ ਆਉਣ ਵਾਲੀਆਂ ਔਕੜਾਂ ਬਾਰੇ ਜਾਣੂ ਕਰਵਾਇਆ ਅਤੇ ਨੌਕਰੀ ਦੌਰਾਨ ਆਉਣ ਵਾਲੀਆਂ ਔਕੜਾਂ ਤੋਂ ਬਚਣ ਲਈ ਕੁੜੀਆਂ ਦੇ ਸਬੰਧ ਵਿੱਚ ਬਣੇ ਹੋਏ ਕਾਨੂੰਨਾਂ ਬਾਰੇ ਜਾਣੂ ਕਰਵਾਇਆ। ਉਹਨਾਂ ਦੱਸਿਆ ਕਿ ਹਰ ਇੱਕ ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾ ਜਿਥੇ ਵੀ ਕੋਈ ਔਰਤ ਨੌਕਰੀ ਕਰਦੀ ਹੈ ਤਾਂ ਸੁਪਰੀਮ ਕੋਰਟ ਦੀਆਂ ਹਦਾਇਤਾਂ ਤਹਿਤ ਲੜਕੀਆਂ ਦੀ ਜਿਨਸੀ ਸੁਰੱਖਿਆ ਲਈ ਕਮੇਟੀ ਬਣਾਈ ਜਾਂਦੀ ਹੈ ਜਿਸ ਦਾ ਮੁੱਖ ਮੰਤਵ ਕੁੜੀਆਂ ਨੂੰ ਕੰਮ ਕਰਨ ਵਿੱਚ ਪੇਸ਼ ਆਉਣ ਵਾਲੀਆਂ ਦਿੱਕਤਾਂ ਨਾਲ ਨਜਿੱਠਣਾ ਹੁੰਦਾ ਹੈ।
ਇਸ ਮੌਕੇ ਤੇ ਮਿਸ ਵੀਰਪਾਲ ਕੌਰ ਪੈਨਲ ਵਕੀਲ ਮੋਗਾ ਵੱਲੋਂ ਵੀ ਨਾਲਸਾ ਅਤੇ ਪਲਸਾ ਦੀਆਂ ਵੱਖ ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਨਾਲਸਾ ਵੱਲੋਂ ਜਾਰੀ ਕੀਤੇ ਗਏ ਟੋਲ ਫਰੀ ਨੰਬਰ 15100 ਬਾਰੇ ਵੀ ਦੱਸਿਆ। ਇਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਡਾ. ਨੀਨਾ ਅਨੇਜਾ ਅਤੇ ਕਾਲਜ ਦਾ ਹੋਰ ਸਟਾਫ ਵੀ ਮੌਜੂਦ ਸੀ।

Check Also

पंजाब सरकार गेहूं का एक-एक दाना खरीदने के लिए वचनबद्ध: हलका विधायक बलकार सिंह

जालंधर (अरोड़ा) :- हलका विधायक करतारपुर बलकार सिंह ने कहा कि मुख्यमंत्री श्री भगवंत सिंह …

Leave a Reply

Your email address will not be published. Required fields are marked *