Breaking News

ਐਸ ਡੀ ਐਮ ਬੇਅੰਤ ਸਿੰਘ ਸਿੱਧੂ ਵੱਲੋਂ ਸਟਬਲ ਬਰਨਿੰਗ ਰੋਕਣ ਲਈ ਸਮੂਹ ਨੋਡਲ ਤੇ ਕਲਸਟਰ ਅਫਸਰਾਂ ਨਾਲ ਮੀਟਿੰਗ

*ਅੱਗ ਲਗਾਉਣ ਵਾਲੇ ਕਿਸਾਨਾਂ ਤੇ ਹੋਵੇਗੀ ਤੁਰੰਤ ਕਾਰਵਾਈ, ਕਿਸਾਨ ਪਰਾਲੀ ਸਾੜਨ ਤੋਂ ਕਰਨ ਗੁਰੇਜ਼

ਮੋਗਾ (ਵਿਮਲ) :- ਉਪ ਮੰਡਲ ਮੈਜਿਸਟਰੇਟ, ਬਾਘਾਪੁਰਾਣਾ ਸ੍ਰ ਬੇਅੰਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਸਟਬਲ ਬਰਨਿੰਗ ਨੂੰ ਰੋਕਣ ਲਈ ਲਗਾਏ ਗਏ ਨੋਡਲ ਅਫਸਰ ਅਤੇ ਸਮੂਹ ਕਲਸਟਰ ਅਫਸਰਾਂ ਨਾਲ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ, ਬਾਘਾਪੁਰਾਣਾ ਦੇ ਦਫਤਰ ਦੇ ਮੀਟਿੰਗ ਹਾਲ ਵਿੱਚ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸਮੂਹ ਹਾਜਰੀਨ ਨੂੰ ਐਸ.ਡੀ.ਐਮ. ਬਾਘਾਪੁਰਾਣਾ ਨੇ ਹਦਾਇਤ ਕੀਤੀ ਕਿ ਇਸ ਕੰਮ ਤੇ ਲਗਾਇਆ ਗਿਆ ਸਾਰਾ ਅਮਲਾ ਖੇਤਾਂ ਵਿੱਚ ਰਹੇਗਾ। ਉਹਨਾਂ ਕਿਹਾ ਕਿ ਵੱਧ ਤੋਂ ਵੱਧ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰਕੇ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਕਿਸਾਨਾਂ ਤੱਕ ਪਹੁੰਚਾਇਆ ਜਾਵੇ।

ਉਹਨਾਂ ਕਿਹਾ ਕਿ ਸਬ ਡਵੀਜਨ ਪੱਧਰ ਤੇ ਬਣਾਏ ਗਏ ਕੰਟਰੋਲ ਰੂਮ ਸ੍ਰੀ ਜਸਵੰਤ ਸਿੰਘ ਮੋਬਾਇਲ ਨੰਬਰ 70090-34364 ਮਨਪ੍ਰੀਤ ਸਿੰਘ 90239-95707 ਬਾਰੇ ਜਾਣਕਾਰੀ ਵੱਧ ਤੋਂ ਵੱਧ ਕਿਸਾਨਾਂ ਨੂੰ ਦਿੱਤੀ ਜਾਵੇ ਜਿੱਥੇ ਉਹ ਲੋੜੀਦੀ ਮਸ਼ੀਨਰੀ ਸਬੰਧੀ ਜਾਣਕਾਰੀ ਅਤੇ ਮਸ਼ੀਨਰੀ ਪ੍ਰਾਪਤ ਕਰ ਸਕਦੇ ਹਨ ਤਾਂ ਜੋ ਉਪਲਬਧ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾ ਸਕੇ। ਮਨਮੋਹਿਤ ਕੁਮਾਰ, ਐਸ.ਡੀ.ਓ. ਪ੍ਰਦੂਸਣ ਕੰਟਰੋਲ ਬੋਰਡ ਬਾਘਾਪੁਰਾਣਾ ਨੇ ਵੀ ਨੋਡਲ ਅਫਸਰਾਂ ਅਤੇ ਕਲਸਟਰ ਅਫਸਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੇਕਰ ਕੋਈ ਵੀ ਕਿਸਾਨ ਸਰਕਾਰ ਦੀਆਂ ਹਦਾਇਤਾਂ ਤੋਂ ਉਲਟ ਜਾ ਕੇ ਪਰਾਲੀ ਨੂੰ ਅੱਗ ਲਗਾਉਂਦਾ ਹੈ ਤਾਂ ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਡਾ. ਖੁਸ਼ਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਬਾਘਾਪੁਰਾਣਾ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਹਵਾ ਅਤੇ ਮਿੱਟੀ ਪ੍ਰਦੂਸਿਤ ਹੁੰਦੀ ਹੈ ਅਤੇ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਅਤੇ ਡਾ. ਰੰਚਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ, ਬਾਘਾਪੁਰਾਣਾ ਨੇ ਪਰਾਲੀ ਨੂੰ ਅੱਗ ਲਗਾਉਣ ਨਾਲ ਬੱਚਿਆਂ ਅਤੇ ਬਜੁਰਗਾਂ ਨੂੰ ਆਉਂਦੀਆਂ ਸਾਹ ਅਤੇ ਹੋਰ ਬਿਮਾਰੀਆਂ ਬਾਰੇ ਜਾਣੂੰ ਕਰਵਾਇਆ।

About admin

Check Also

कैम्ब्रिज से राष्ट्रपति भवन तक: बाल दिवस की पूर्व संध्या पर विद्यार्थियों को मिला राष्ट्रपति भवन आने का प्रतिष्ठित निमंत्रण

जालंधर (अरोड़ा) :- एच.आर.भाटिया एजुकेशन सोसाइटी के तत्वावधान में संचालित कैम्ब्रिज इंटरनेशनल स्कूल (को-एड), जालंधर …

Leave a Reply

Your email address will not be published. Required fields are marked *