ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 343376 ਐਮ.ਟੀ. ਝੋਨੇ ਦੀ ਕੀਤੀ ਖ੍ਰੀਦ- ਡਿਪਟੀ ਕਮਿਸ਼ਨਰ

ਖਰੀਦ ਤੇ ਲਿਫਟਿੰਗ ਵਿੱਚ ਤੇਜੀ ਲਈ ਡਿਪਟੀ ਕਮਿਸ਼ਨ ਰੋਜਾਨਾ ਲੈ ਰਹੇ ਖਰੀਦ ਏਜੰਸੀਆਂ ਤੇ ਸਬੰਧਤ ਵਿਭਾਗਾਂ ਤੋਂ ਰਿਪੋਰਟ
ਝੋਨੇ ਦੀ ਪਰਾਲੀ ਸਾੜਨ ਤੇ ਪੂਰਨ ਪਾਬੰਦੀ ਆਦੇਸ਼ਾਂ ਦੀ ਕਿਸਾਨ ਕਰਨ ਇੰਨ ਬਿੰਨ ਪਾਲਣਾ-ਡਿਪਟੀ ਕਮਿਸ਼ਨਰ

ਮੋਗਾ (ਵਿਮਲ) :- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਸੁਵਿਧਾ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਮੰਡੀਆਂ ਵਿੱਚ ਨਾਲੋ ਨਾਲ ਖ੍ਰੀਦ ਦੇ ਨਾਲ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਚਲਾਇਆ ਜਾ ਰਿਹਾ ਹੈ। ਕਿਸਾਨਾਂ ਦੀ ਨਿਯਮਿਤ ਨਮੀ ਵਾਲੀ ਫ਼ਸਲ ਦੀ ਘੱਟ ਤੋਂ ਘੱਟ ਸਮੇਂ ਅੰਦਰ ਅੰਦਰ ਖਰੀਦ ਕਰਨੀ ਯਕੀਨੀ ਬਣਾਈ ਜਾ ਰਹੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੁੰਚੀ 3,88,885 ਮੀਟ੍ਰਿਕ ਟਨ ਝੋਨੇ ਦੀ ਫਸਲ ਵਿੱਚੋਂ 3,43,376 ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਅੰਦਰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਨਾਲ ਕਾਰਗਰ ਢੰਗ ਨਾਲ ਨਜਿੱਠਿਆ ਜਾ ਰਿਹਾ ਹੈ। ਪਰਾਲੀ ਸਾੜਨ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਨੋਡਲ ਅਫ਼ਸਰਾਂ/ਕਲੱਸਟਰ ਅਫ਼ਸਰਾਂ ਦੀਆਂ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ। ਪਰਾਲੀ ਸਾੜਨ ਉਪਰ ਪੂਰਨ ਪਾਬੰਦੀ ਦੇ ਆਦੇਸ਼ ਜਾਰੀ ਕੀਤੇ ਗਏ ਹਨ ਕਿਸਾਨ ਇਹਨਾਂ ਆਦੇਸ਼ਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣ। ਉਹਨਾਂ ਕਿਸਾਨਾਂ ਨੂੰ ਦੱਸਿਆ ਕਿ ਕੋਈ ਵੀ ਕਿਸਾਨ ਸੁਪਰ ਐਸ.ਐਮ.ਐਸ. ਲੱਗੇ ਵਾਲੀ ਕੰਬਾਈਨ ਤੋਂ ਬਗੈਰ ਝੋਨੇ ਦੀ ਵਾਢੀ ਨਾ ਕਰਵਾਉਣ ਕਿਉਂਕਿ ਇਹ ਗੈਰਕਾਨੂੰਨੀ ਹੈ। ਕਿਸਾਨ ਝੋਨੇ ਦੀ ਪਰਾਲੀ ਜਾਂ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਏ ਬਿਨ੍ਹਾਂ ਖੇਤੀ ਕਰਕੇ ਵਾਤਾਵਰਨ ਦੀ ਸ਼ੁੱਧਤਾ ਵਿੱਚ ਆਪਣਾ ਯੋਗਦਾਨ ਪਾਉਣ। ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਕਿਹਾ ਕਿ ਮੰਡੀਆਂ ਵਿੱਚ ਸਿਰਫ 17 ਫੀਸਦੀ ਜਾਂ ਇਸ ਤੋਂ ਘੱਟ ਨਮੀ ਵਾਲੇ ਝੋਨੇ ਦੀ ਫਸਲ ਹੀ ਲਿਆਂਦੀ ਜਾਵੇ। ਓਹਨਾਂ ਕਿਹਾ ਕਿ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ਤੇ ਪਾਬੰਦੀ ਦੇ ਆਦੇਸ਼ਾਂ ਦੀ ਵੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਇੱਥੇ ਇਹ ਵੀ ਜਿਕਰਯੋਗ ਹੈ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵੱਲੋਂ ਖਰੀਦ ਏਜੰਸੀਆਂ ਅਤੇ ਸਬੰਧਤ ਵਿਭਾਗਾਂ ਤੋਂ ਰੋਜਾਨਾ ਝੋਨੇ ਦੀ ਖਰੀਦ, ਲਿਫਟਿੰਗ ਆਦਿ ਸਬੰਧੀ ਰਿਪੋਰਟ ਲੈ ਰਹੇ ਹਨ ਤਾਂ ਕਿ ਪੂਰੀ ਤੇਜ ਗਤੀ ਨਾਲ ਖਰੀਦ ਅਤੇ ਲਿਫਟਿੰਗ ਦੇ ਕੰਮ ਨੂੰ ਚਾਲੂ ਰੱਖਿਆ ਜਾ ਸਕੇ ਅਤੇ ਕਿਸੇ ਵੀ ਕਿਸਾਨ ਨੂੰ ਆਪਣੀ ਫਸਲ ਵੇਚਣ ਵਿੱਚ ਮੁਸ਼ਕਿਲ ਪੇਸ਼ ਨਾ ਆਵੇ।

About admin

Check Also

नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर माह में चार गांवों में मुफ्त मेडिकल कैंप आयोजित किए

जालंधर (मक्कड़) :- नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर …

Leave a Reply

Your email address will not be published. Required fields are marked *