ਜ਼ਿਲ੍ਹੇ ਅੰਦਰ ਪਿਛਲੇ ਸਾਲ ਦੇ ਮੁਕਾਬਲੇ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਹੁਣ ਤੱਕ

ਕਰੀਬ 60 ਫੀਸਦੀ ਕਮੀ ਆਈ-ਡਿਪਟੀ ਕਮਿਸ਼ਨਰ
ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਰੋਕਣ ਲਈ ਟੀਮਾਂ ਫੀਲਡ ਵਿੱਚ ਮੁਸਤੈਦ
ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਜਲਾ ਕੇ ਆਧੁਨਿਕ ਸੰਦਾਂ ਦੀ ਵਰਤੋਂ ਕਰਨ ਦੀ ਅਪੀਲ

ਮੋਗਾ (ਵਿਮਲ) :- ਜ਼ਿਲ੍ਹਾ ਮੋਗਾ ਅੰਦਰ ਖੇਤਾਂ ਚ ਰਹਿਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਹੁਣ ਤੱਕ ਕਰੀਬ 60 ਫੀਸਦੀ ਕਮੀ ਆਈ ਹੈ, ਜੋ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਯਤਨਾਂ ਸਦਕਾ ਅਤੇ ਕਿਸਾਨਾਂ ਦੇ ਸਹਿਯੋਗ ਨਾਲ ਸੰਭਵ ਹੋਇਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਸਾਂਝੀ ਕੀਤੀ। ਉਹਨਾਂ ਦੱਸਿਆ ਕਿ ਸਾਲ 2023 ਵਿੱਚ ਜ਼ਿਲ੍ਹਾ ਮੋਗਾ ਵਿੱਚ ਹੁਣ ਤੱਕ ਕੁੱਲ 383 ਅੱਗਾਂ, ਪਿਛਲੇ ਸਾਲ 105 ਅਤੇ ਇਸ ਸਾਲ ਕੇਵਲ 60 ਪਰਾਲੀ ਨੂੰ ਅੱਗ ਦੇ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਜਾਹਰ ਹੁੰਦਾ ਹੈ ਕਿ ਮੋਗਾ ਦੇ ਬਹੁਤੀ ਗਿਣਤੀ ਵਿੱਚ ਕਿਸਾਨ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਤਰਜੀਹ ਦੇ ਰਹੇ ਹਨ। ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਇਸ ਸਾਲ ਜ਼ਿਲ੍ਹਾ ਮੋਗਾ ਵਿੱਚ 350 ਤੋਂ ਵਧੇਰੇ ਮਸ਼ੀਨਰੀ ਸੀ.ਆਰ.ਐਮ. (ਕਰਾਪ ਰੈਜਿਡਿਊ ਮੈਨੇਜਮੈਂਟ) ਸਕੀਮ ਤਹਿਤ ਕਿਸਾਨਾਂ ਤੋਂ ਲੋੜੀਂਦੇ ਰੀਵਿਊ ਲੈ ਕੇ ਮੁਹੱਈਆ ਕਰਵਾਈ ਗਈ। ਉਹਨਾਂ ਦੱਸਿਆ ਕਿ ਆਧੁਨਿਕ ਮਸ਼ੀਨਰੀ ਵਿੱਚ ਮਲਚਰ, ਸੁਪਰਸੀਡਰ, ਬੇਲਰ ਆਦਿ ਲੋੜੀਂਦੀਆਂ ਮਸ਼ੀਨਾਂ ਸ਼ਾਮਿਲ ਹਨ। ਕਸਟਮ ਹਾਈਰਿੰਗ ਸੈਂਟਰ ਦੇ ਖੇਤੀਬਾੜੀ ਸੰਦਾਂ ਦੀ ਵਰਤੋਂ ਨੂੰ 3 ਗੁਣਾ ਤੱਕ ਵਧਾਇਆ ਗਿਆ ਹੈ, ਆਉਣ ਵਾਲੇ ਦਿਨਾਂ ਵਿੱਚ ਇਸਨੂੰ ਹੋਰ ਵੀ ਵਧਾਇਆ ਜਾਵੇਗਾ। ਇਹਨਾਂ ਸਭ ਯਤਨਾਂ ਸਦਕਾ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਗਿਰਾਵਟ ਦੇਖਣ ਨੂੰ ਮਿਲੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ, ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤਹਿਤ 26 ਐਫ.ਆਈ.ਆਰਜ ਦਰਜ ਕੀਤੀਆਂ ਗਈਆਂ ਹਨ। ਅੱਗ ਲੱਗਣ ਦੀ ਸੂਚਨਾ ਮਿਲਣ ਤੇ ਟੀਮਾਂ ਵੱਲੋਂ 24 ਘੰਟਿਆਂ ਦੇ ਅੰਦਰ ਦੌਰਾ ਕਰਕੇ ਬਣਦੀ ਕਾਰਵਾਈ ਯਕੀਨੀ ਬਣਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਆਉਣ ਵਾਲੇ 15 ਦਿਨ ਹੋਰ ਵੀ ਗੰਭੀਰ ਹਨ ਇਸ ਲਈ ਸਮੂਹ ਐਸ.ਡੀ.ਐਮਜ, ਡੀ.ਐਸ.ਪੀਜ., ਐਸ.ਐਚ.ਓਜ, ਕਲੱਸਟਰ ਅਫਸਰ ਅਤੇ ਨੋਡਲ ਅਫ਼ਸਰਾਂ ਦੀਆਂ ਟੀਮਾਂ ਜਮੀਨੀ ਪੱਧਰ ਉੱਪਰ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀਆਂ ਹਨ। ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ, ਟੀਮਾਂ ਕਿਸਾਨਾਂ ਦੀ ਹਰ ਸੰਭਵ ਮੱਦਦ ਵੀ ਕਰ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਕਿਸਾਨਾਂ ਨੂੰ ਮਸ਼ੀਨਰੀ ਸਬੰਧੀ ਮੱਦਦ ਦੀ ਲੋੜ ਹੈ ਉਹ ਸਬੰਧਤ ਐਸ.ਡੀ.ਐਮ., ਖੇਤੀਬਾੜੀ ਅਫ਼ਸਰ, ਏ.ਆਰ. ਕੋਆਪਰੇਟਿਵ, ਕਲੱਸਟਰ ਤੇ ਨੋਡਲ ਅਫ਼ਸਰਾਂ ਨਾਲ ਗੱਲਬਾਤ ਕਰ ਸਕਦੇ ਹਨ। ਉਹਨਾਂ ਕਿਹਾ ਕਿ ਪਿਛਲੇ ਦਿਨੀ ਦੌਰੇ ਦੌਰਾਨ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਤੇ ਜਿੱਥੇ ਉਹਨਾਂ ਦੀ ਹੌਂਸਲਾ ਅਫਜਾਈ ਕੀਤੀ, ਉੱਥੇ ਦੇ ਪਰਾਲੀ ਸਾੜਨ ਤੋਂ ਹੋਣ ਵਾਲੇ ਨੁਕਸਾਨ ਪ੍ਰਤੀ ਜਾਗਰੂਕਤਾ ਫੈਲਾਈ। ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਨਾ ਕੇਵਲ ਵਾਤਾਵਰਨ ਦਾ ਨੁਕਸਾਨ ਹੁੰਦਾ ਹੈ ਸਗੋਂ ਜਮੀਨ ਦੇ ਪੋਸ਼ਕ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਜਮੀਨ ਦੀ ਉਪਜਾਊ ਸ਼ਕਤੀ ਘਟ ਜਾਂਦੀ ਹੈ। ਪਰਾਲੀ ਖੇਤ ਵਿੱਚ ਹੀ ਮਿਲਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਰਹਿੰਦੀ ਹੈ ਅਤੇ ਜਮੀਨ ਵਿੱਚ ਕਾਰਬਨਿਕ ਮਾਦਾ ਵਧਣ ਨਾਲ ਕਿਸਾਨਾਂ ਨੂੰ ਅਗਲੀਆਂ ਫਸਲਾਂ ਦਾ ਚੰਗਾ ਝਾੜ ਮਿਲਦਾ ਹੈ।

Check Also

अर्बन एस्टेट के निवासियों ने C7 क्रॉसिंग पर रेलवे पर जानबूझकर परेशान करने और पावर का गलत इस्तेमाल करने का आरोप लगाया — “जनता बेबस”

जालंधर (अरोड़ा)-अर्बन एस्टेट फेज 1 और फेज 2 के निवासियों और संस्थानों ने लेवल क्रॉसिंग …

Leave a Reply

Your email address will not be published. Required fields are marked *