ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 17 ਨਵੰਬਰ ਨੂੰ ਹੋਵੇਗਾ ਲਾਈਟ ਐਂਡ ਸਾਊਂਡ ਸ਼ੋਅ
ਮੋਗਾ (ਵਿਮਲ) :- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ-163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿੱਚ 17 ਨਵੰਬਰ, 2025 ਨੂੰ ਨਵੀਂ ਦਾਣਾ ਮੰਡੀ ਦੇ ਨਜਦੀਕ 200 ਮੀਟਰ ਦੇ ਘੇਰੇ ਅੰਦਰ ਸਥਿਤ ਸ਼ਰਾਬ ਦੇ ਠੇਕੇ, ਅਹਾਤੇ, ਤੰਬਾਕੂ ਦੀਆਂ ਦੁਕਾਨਾਂ ਅਤੇ ਮੀਟ/ਮੱਛੀ ਦੀਆਂ ਦੁਕਾਨਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਸਾਗਰ ਸੇਤੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 17 ਨਵੰਬਰ 2025 ਨੂੰ ਨਵੀਂ ਦਾਣਾ ਮੰਡੀ ਮੋਗਾ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਨੂੰ ਧਾਰਮਿਕ ਅਤੇ ਸ਼ਰਧਾ ਭਾਵਨਾ ਨਾਲ ਕਰਵਾਉਣ ਲਈ ਉਕਤ ਮਿਤੀ ਨੂੰ ਨਵੀਂ ਦਾਣਾ ਮੰਡੀ ਵਿੱਚ ਸ਼ਰਾਬ ਦੇ ਠੇਕੇ, ਅਹਾਤੇ, ਤੰਬਾਕੂ ਦੀਆਂ ਦੁਕਾਨਾਂ ਅਤੇ ਮੀਟ/ਮੱਛੀ ਦੀਆਂ ਦੁਕਾਨਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
JiwanJotSavera