ਮੋਗਾ (ਵਿਮਲ) :- ਪੰਜਾਬ ਸਰਕਾਰ, ਵਿੱਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ, ਜ਼ਿਲ੍ਹਾ ਖ਼ਜ਼ਾਨਾ ਦਫਤਰ ਮੋਗਾ ਵੱਲੋਂ ਪੈਨਸ਼ਨਰਾਂ ਦੀ ਸਹੂਲਤ ਲਈ 4 ਤੋਂ 6 ਦਸਬੰਰ 2025 ਤੱਕ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ (ਤਿੰਨ ਰੋਜਾ) ਵਿਸ਼ੇਸ਼ “ਪੈਨਸ਼ਨਰ ਸੇਵਾ ਕੈਂਪ” ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਕੈਂਪ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਮੋਗਾ, ਉੱਪ ਖਜਾਨਾ ਦਫਤਰ ਧਰਮਕੋਟ ਅਤੇ ਉੱਪ ਖਜਾਨਾ ਦਫਤਰ ਨਿਹਾਲ ਸਿੰਘ ਵਾਲਾ ਵਿਖੇ ਲੱਗੇਗਾ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖਜਾਨਾ ਅਫ਼ਸਰ ਮੋਗਾ ਵਰਿਆਮ ਸਿੰਘ ਨੇ ਦੱਸਿਆ ਕਿ ਇਸ ਕੈਂਪ ਰਾਹੀਂ ਪੈਨਸ਼ਨਰ ਸੇਵਾ ਪੋਰਟਲ ਤੇ ਪੈਨਸ਼ਨਰ ਦੀ ਰਜਿਸਟਰੇਸ਼ਨ ਈ-ਕੇ.ਵਾਈ.ਸੀ. ਰਾਹੀਂ ਕੀਤੀ ਜਾਵੇਗੀ। ਉਹਨਾਂ ਜ਼ਿਲ੍ਹੇ ਦੇ ਸਮੂਹ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਵਿੱਚ ਹਾਜਰ ਹੋ ਕੇ ਆਪਣੀ ਈ-ਕੇ.ਵਾਈ.ਸੀ. ਕਰਵਾਉਣ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਤੋਂ ਰਿਟਾਇਰ ਹੋਏ ਪੈਨਸ਼ਨਰ, ਇਸ ਪੋਰਟਲ ਤੇ ਰਜਿਸਟਰੇਸ਼ਨ ਕਰਵਾ ਕੇ ਇਸ ਵੱਧ ਤੋ ਵੱਧ ਲਾਭ ਉਠਾ ਸਕਦੇ ਹਨ।
JiwanJotSavera