Breaking News

ਵਿਧਾਇਕ ਡਾ. ਜਸਬੀਰ ਸਿੰਘ ਵੱਲੋਂ ਮਿਲਾਪ ਐਵੀਨਿਊ ਵਿੱਚ ਇੰਟਰਲੋਕਿੰਗ ਟਾਈਲ ਦੇ ਕੰਮ ਦਾ ਉਦਘਾਟਨ

ਅੰਮ੍ਰਿਤਸਰ (ਪ੍ਰਦੀਪ) :- ਅੱਜ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਪੱਛਮੀ ਹਲਕੇ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਵਾਰਡ ਨੰਬਰ 82 ਦੇ ਮਿਲਾਪ ਐਵੀਨਿਊ, ਗਲੀ ਨੰਬਰ 1 ਵਿਚ ਇੰਟਰਲੋਕਿੰਗ ਟਾਈਲਾਂ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ। ਇਸ ਮੌਕੇ ਵਾਰਡ ਕੌਂਸਲਰ ਸੰਦੀਪ ਸਿੰਘ, ਇਲਾਕਾ ਨਿਵਾਸੀ ਅਤੇ ਪਾਰਟੀ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਡਾ. ਸੰਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਕਾਸ ਦੀ ਲਹਿਰ ਹਰ ਗਲੀ-ਮੁਹੱਲੇ ਤੱਕ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਲੰਬੇ ਸਮੇਂ ਤੋਂ ਪੈਂਡਿੰਗ ਮੰਗਾਂ ਨੂੰ ਤੁਰੰਤ ਪ੍ਰਭਾਵ ਨਾਲ ਪੂਰਾ ਕਰਨਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅੰਮ੍ਰਿਤਸਰ ਪੱਛਮੀ ਵਿੱਚ ਸੜਕਾਂ, ਗਲੀਆਂ, ਪਾਣੀ ਸਪਲਾਈ ਅਤੇ ਲਾਈਟਾਂ ਸਮੇਤ ਕਈ ਵਿਕਾਸ ਪ੍ਰੋਜੈਕਟ ਤਹਿ ਸ਼ਡਿਊਲ ਅਨੁਸਾਰ ਤੇਜ਼ੀ ਨਾਲ ਜਾਰੀ ਹਨ। ਸਰਕਾਰ ਦਾ ਉਦੇਸ਼ ਹਰ ਵਾਰਡ ਵਿੱਚ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਨਾ ਹੈ ਤਾਂ ਜੋ ਲੋਕਾਂ ਨੂੰ ਸੁਵਿਧਾਵਾਂ ਦਾ ਅਸਲ ਲਾਭ ਮਿਲੇ। ਅੰਤ ਵਿੱਚ ਡਾ. ਜਸਬੀਰ ਸਿੰਘ ਸੰਧੂ ਨੇ ਇਲਾਕਾ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਹਮੇਸ਼ਾਂ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਵਿਕਾਸਕਾਰਜਾਂ ਦੀ ਨਿਗਰਾਨੀ ਲਈ ਉਪਲਬਧ ਰਹਿਣਗੇ। ਉਨ੍ਹਾਂ ਕਿਹਾ ਕਿ ਪਾਰਟੀ ਅਤੇ ਸਰਕਾਰ ਦਾ ਇਕ ਮਾਤਰ ਮਕਸਦ ਲੋਕਾਂ ਦੀ ਭਲਾਈ ਅਤੇ ਪੱਕਾ ਵਿਕਾਸ ਹੈ।ਇਸ ਮੌਕੇ ਬਾਊ ਸਿੰਘ ,ਬਾਊ ਗੁਮਾਨਪੁਰਾ,ਜਸਬੀਰ ਨਿੱਕੀ,ਪੀ ਏ ਮਾਧਵ ਸ਼ਰਮਾ ਆਦਿ ਮੌਜੂਦ ਸਨ।

About admin

Check Also

कैम्ब्रिज से राष्ट्रपति भवन तक: बाल दिवस की पूर्व संध्या पर विद्यार्थियों को मिला राष्ट्रपति भवन आने का प्रतिष्ठित निमंत्रण

जालंधर (अरोड़ा) :- एच.आर.भाटिया एजुकेशन सोसाइटी के तत्वावधान में संचालित कैम्ब्रिज इंटरनेशनल स्कूल (को-एड), जालंधर …

Leave a Reply

Your email address will not be published. Required fields are marked *