Breaking News

ਜ਼ਿਲ੍ਹਾ ਪ੍ਰਬੰਧੀ ਕੰਪਲੈਕਸ ਮੋਗਾ ਵਿਖੇ ਨਵੇਂ ਸਾਲ ਦੀ ਆਮਦ ਨੂੰ ਸਮਰਪਿਤ ਸੁਖਮਨੀ ਸਾਹਿਬ ਪਾਠਾਂ ਦੇ ਪਾਏ ਭੋਗ

ਨਵੇਂ ਸਾਲ ‘ਚ ਸਾਨੂੰ ਸਮਾਜ ਸੇਵਾ ਲਈ ਹੋਰ ਵਧੇਰੇ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਪ੍ਰਣ ਕਰਨਾ ਚਾਹੀਦੈ-ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਜ਼ਿਲ੍ਹਾ ਵਾਸੀਆਂ ਨੂੰ ਦਿੱਤੀਆਂ ਨਵੇਂ ਸਾਲ ਦੀਆਂ ਮੁਬਾਰਕਾਂ

ਮੋਗਾ (ਕਮਲ) :- ਨਵਾਂ ਸਾਲ-2026 ਦੀ ਸ਼ੁੱਭ ਆਰੰਭਤਾ ‘ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕ੍ਰਮਚਾਰੀਆਂ ਤੇ ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਮੋਗਾ ਦੇ ਸਹਿਯੋਗ ਨਾਲ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ। ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਜਸਪਿੰਦਰ ਸਿੰਘ, ਸੀਨੀਅਰ ਕਪਤਾਨ ਪੁਲਿਸ ਮੋਗਾ ਅਜੈ ਗਾਂਧੀ, ਐਸ.ਡੀ.ਐਮ. ਮਨਜੀਤ ਸਿੰਘ ਰਾਜਲਾ ਸਮੇਤ ਹੋਰ ਸੀਨੀਅਰ ਅਧਿਕਾਰੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਹਾਜ਼ਰੀਆਂ ਭਰ, ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸਮੂਹ ਵਿਭਾਗਾਂ ਦੇ ਮੁਲਾਜ਼ਮ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਨਵੇਂ ਸਾਲ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਉਣ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਨਵੇ ਸਾਲ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਨਵੇਂ ਸਾਲ ‘ਚ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਸਮਾਜ ਸੇਵਾ ਲਈ ਹੋਰ ਵਧੇਰੇ ਤਨਦੇਹੀ, ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰੀਏ ਅਤੇ ਆਪਣੇ ਫ਼ਰਜ਼ਾਂ ਨੂੰ ਜ਼ਿੰਮੇਵਾਰੀ ਨਾਲ ਨਿਭਾਈਏ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਨੇ ਸਾਨੂੰ ਸਰਕਾਰੀ ਨੌਕਰੀ ਦੀ ਬਖਸ਼ਿਸ਼ ਕੀਤੀ ਹੈ ਅਤੇ ਅਸੀਂ ਖੁਸ਼ਕਿਸਮਤ ਹਾਂ, ਇਸ ਲਈ ਸਾਨੂੰ ਲੋਕਾਂ ਦੇ ਕੰਮ ਖਿੜੇ ਮੱਥੇ ਅਤੇ ਪਹਿਲ ਦੇ ਆਧਾਰ ‘ਤੇ ਕਰਨ ਲਈ ਹਮੇਸ਼ਾ ਤਤਪਰ ਰਹਿਣਾ ਚਾਹੀਦਾ ਹੈ।


ਡਿਪਟੀ ਕਮਿਸ਼ਨਰ ਸਾਗਰ ਸੇਤੀਆ ਤੇ ਐਸ.ਐਸ.ਪੀ. ਅਜੈ ਗਾਂਧੀ ਨੇ ਸਾਂਝੇ ਤੌਰ ਤੇ ਦੱਸਿਆ ਕਿ ਆਓ ਅਸੀਂ ਸਾਰੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਪ੍ਰਾਮਤਮਾ ਅੱਗੇ ਅਰਦਾਸ ਕਰੀਏ ਕਿ ਸਾਡਾ ਸਾਰਿਆਂ ਦਾ ਨਵਾਂ ਵਰ੍ਹਾ-2026 ਕੁਦਰਤੀ ਆਫ਼ਤਾਂ ਤੋਂ ਬਗੈਰ ਸੁਖੀ ਸਾਂਦੀ ਬਤੀਤ ਹੋਵੇ। ਉਹਨਾਂ ਕਿਹਾ ਕਿ ਇਸ ਸਾਲ ਨੂੰ ਸਮਾਜਿਕ-ਭਾਈਚਾਰਕ ਸਾਂਝ ਅਤੇ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੇ ਸਾਲ ਵਜੋਂ ਮਨਾਇਆ ਜਾਵੇ। ਜ਼ਿਲ੍ਹਾ ਪ੍ਰਸ਼ਾਸਨ ਹਮੇਸ਼ਾ ਲੋਕਾਂ ਦੀ ਭਲਾਈ ਲਈ ਵਚਨਬੱਧ ਰਹੇਗਾ ਤੇ ਸਾਰਿਆਂ ਦੇ ਸਹਿਯੋਗ ਨਾਲ ਹੀ ਜ਼ਿਲ੍ਹੇ ਨੂੰ ਤਰੱਕੀ ਦੇ ਨਵੇਂ ਮੁਕਾਮਾਂ ਤੱਕ ਲਿਆਂਦਾ ਜਾਵੇਗਾ। ਉਹਨਾਂ ਜ਼ਿਲ੍ਹੇ ਦੇ ਸਮੂਹ ਨਿਵਾਸੀਆਂ ਨੂੰ ਨਵੇਂ ਸਾਲ 2026 ਦੀਆਂ ਦਿਲੋਂ ਵਧਾਈਆਂ ਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਨਵਾਂ ਸਾਲ ਹਰ ਇੱਕ ਦੇ ਜੀਵਨ ਵਿੱਚ ਖੁਸ਼ਹਾਲੀ, ਤੰਦਰੁਸਤੀ ਅਤੇ ਸਫਲਤਾ ਲੈ ਕੇ ਆਵੇ। ਅਖੀਰ ਵਿੱਚ ਚਾਹ, ਪ੍ਰਸ਼ਾਦਿਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਪੀ.ਐਸ.ਐਮ.ਐਸ.ਯੂ. ਮੋਗਾ, ਸੁਪਰਡੈਂਟ ਗਰੇਡ-1 ਦਫਤਰ ਡਿਪਟੀ ਕਮਿਸ਼ਨਰ ਮੋਗਾ ਜੋਗਿੰਦਰ ਸਿੰਘ, ਜਨਰਲ ਸਕੱਤਰ ਸੰਦੀਪ ਕੁਮਾਰ, ਸੀਨੀਅਰ ਮੀਤ ਪ੍ਰਧਾਨ ਗੁਰਮੀਤ ਰੱਖਰਾ, ਸੀਨੀਅਰ ਮੀਤ ਪ੍ਰਧਾਨ ਰਾਜਦੀਪ ਜੈਦਕਾ, ਹਰਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ ਵੀ ਮੌਜੂਦ ਸਨ।

About admin

Check Also

कैम्ब्रिज से राष्ट्रपति भवन तक: बाल दिवस की पूर्व संध्या पर विद्यार्थियों को मिला राष्ट्रपति भवन आने का प्रतिष्ठित निमंत्रण

जालंधर (अरोड़ा) :- एच.आर.भाटिया एजुकेशन सोसाइटी के तत्वावधान में संचालित कैम्ब्रिज इंटरनेशनल स्कूल (को-एड), जालंधर …

Leave a Reply

Your email address will not be published. Required fields are marked *