ਵਧੀਕ ਡਿਪਟੀ ਕਮਿਸ਼ਨਰ ਜਸਪਿੰਦਰ ਸਿੰਘ ਵੱਲੋਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਕੀਤੀ ਪਲੇਠੀ ਮੀਟਿੰਗ

24 ਜਨਵਰੀ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ, ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸੁਚੱਜੇ ਪ੍ਰਬੰਧਾਂ ਸੰਬੰਧੀ ਹਦਾਇਤਾਂ ਜਾਰੀ

ਮੋਗਾ (ਵਿਮਲ) :- 26 ਜਨਵਰੀ ਨੂੰ ਗਣਤੰਤਰ ਦਿਵਸ ਸੰਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਹਰ ਸਾਲ ਦੀ ਤਰ੍ਹਾਂ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਮਨਾਇਆ ਜਾਵੇਗਾ। ਇਸ ਦਿਹਾੜੇ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਮਨਾਉਣ ਲਈ ਤਿਆਰੀਆਂ ਸੰਬੰਧੀ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ (ਜ) ਮੋਗਾ ਸ੍ਰ. ਜਸਪਿੰਦਰ ਸਿੰਘ ਵੱਲੋਂ ਕੀਤੀ ਗਈ। ਮੀਟਿੰਗ ਦੌਰਾਨ ਲਏ ਗਏ ਫੈਸਲਿਆਂ ਅਨੁਸਾਰ ਹਰ ਵਾਰ ਦੀ ਤਰ੍ਹਾਂ ਇਸ ਸਮਾਗਮ ਨੂੰ ਵੀ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਬਹੁਤ ਹੀ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ। ਸਮਾਗਮ ਦੌਰਾਨ ਜਿੱਥੇ ਮੁੱਖ ਮਹਿਮਾਨ ਵੱਲੋਂ ਕੌਮੀ ਝੰਡਾ ਲਹਿਰਾਉਣ ਦੇ ਨਾਲ-ਨਾਲ ਜ਼ਿਲ੍ਹਾ ਵਾਸੀਆਂ ਦੇ ਨਾਮ ਸੰਦੇਸ਼ ਜਾਰੀ ਕੀਤਾ ਜਾਵੇਗਾ, ਉਥੇ ਹੀ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਤਿਆਰ ਕੀਤਾ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ।

ਰੰਗਾਰੰਗ ਪ੍ਰੋਗਰਾਮ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਭਾਗ ਲੈਣਗੇ। ਇਸ ਤੋਂ ਇਲਾਵਾ ਆਜ਼ਾਦੀ ਘੁਲਾਟੀਏ ਪਰਿਵਾਰਾਂ ਦਾ ਸਨਮਾਨ ਕੀਤਾ ਜਾਵੇਗਾ। ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾਉਂਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਣਤੰਤਰ ਦਿਵਸ ਅਤੇ ਆਜ਼ਾਦੀ ਦਿਵਸ ਸਮਾਗਮ ਦੋ ਰਾਸ਼ਟਰੀ ਸਮਾਗਮ ਹੁੰਦੇ ਹਨ, ਜਿਨ੍ਹਾਂ ਨੂੰ ਹਰੇਕ ਦੇਸ਼ ਵਾਸੀ ਨੂੰ ਬਹੁਤ ਹੀ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿੱਚ ਵਧ ਚੜ੍ਹ ਕੇ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ। ਮੀਟਿੰਗ ਵਿੱਚ ਮੁੱਖ ਮੰਤਰੀ ਫੀਲਡ ਅਫ਼ਸਰ ਗਗਨਦੀਪ ਸਿੰਘ, ਐਸ.ਡੀ.ਐਮ ਮਨਜੀਤ ਸਿੰਘ ਰਾਜਲਾ ਤੇ ਹੋਰ ਸੀਨੀਅਰ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।

Check Also

केंद्रीय मंत्री नितिन गडकरी ने जोर देते हुए कहा कि कृषि अपशिष्ट को मूल्यवान राष्ट्रीय संसाधन में बदला जा सकता है

बायो-बिटुमेन विकसित भारत 2047 के विजन की दिशा में क्रांतिकारी कदम हैसड़क अवसंरचना में बड़ा …

Leave a Reply

Your email address will not be published. Required fields are marked *