ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ

ਜਲੰਧਰ (ਅਰੋੜਾ) :- ਅਕਾਦਮਿਕ ਸਿੱਖਿਆ, ਕਲਚਰਲ, ਖੋਜ, ਖੇਡਾਂ ਅਤੇ ਸਾਹਿਤਕ ਖੇਤਰ ਵਿੱਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੀ ਉੱਘੀ ਵਿੱਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਪੰਜਾਬੀ ਸੱਭਿਆਚਾਰਕ ਲੋਹੜੀ ਦਾ ਤਿਓਹਾਰ ਮਨਾਇਆ ਗਿਆ। ਪ੍ਰਿੰਸੀਪਲ ਡਾ. ਰਸ਼ਪਾਲ ਸਿੰਘ ਸੰਧੂ, ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਨੇ ਲੋਹੜੀ ਦੀ ਧੂਣੀ ਬਾਲ ਕੇ ਮੂੰਗਫਲੀ, ਰਿਓੜੀਆਂ ਤੇ ਮਿਠਾਈਆਂ ਵੰਡ ਕੇ ਲੋਹੜੀ ਦੀ ਖੁਸ਼ੀ ਸਾਂਝੀ ਕੀਤੀ। ਪ੍ਰਿੰਸੀਪਲ ਡਾ. ਰਸ਼ਪਾਲ ਸਿੰਘ ਸੰਧੂ ਨੇ ਲੋਹੜੀ ਦੀਆਂ ਸਮੂਹ ਸਟਾਫ ਤੇ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਲੋਹੜੀ ਦਾ ਤਿਉਹਾਰ ਜਿੱਥੇ ਖੁਸ਼ੀਆਂ ਵੰਡਣ ਦਾ ਤਿਉਹਾਰ ਹੈ, ਉੱਥੇ ਇਸ ਤਿਉਹਾਰ ਦਾ ਇਤਿਹਾਸਕ ਮਹੱਤਵ ਵੀ ਹੈ।

ਉਨ੍ਹਾਂ ਕਿਹਾ ਕਿ ਇਹ ਤਿਉਹਾਰ ਜੀਵਨ ਅਤੇ ਰਿਸ਼ਤਿਆਂ ਵਿੱਚ ਨਿੱਘ ਅਤੇ ਖੁਸ਼ੀਆਂ ਭਰਦਾ ਹੈ। ਅਜੋਕੇ ਬਦਲਦੇ ਸਮਾਜਿਕ, ਸੱਭਿਆਚਾਰਕ ਤੇ ਗਲੋਬਲੀ ਵਰਤਾਰੇ ਵਿੱਚ ਲੋਹੜੀ ਦਾ ਤਿਉਹਾਰ ਰਿਸ਼ਤਿਆਂ ਵਿੱਚ ਸਾਂਝ ਵਧਾਉਂਦਾ ਹੈ। ਉਹਨਾਂ ਕਾਮਨਾ ਕੀਤੀ ਕਿ ਇਸ ਲੋਹੜੀ ਦੇ ਤਿਉਹਾਰ ’ਤੇ ਸਟਾਫ਼ ਅਤੇ ਵਿਦਿਆਰਥੀਆਂ ਦੇ ਮਨਾਂ ਵਿੱਚ ਪਰਮਾਤਮਾ ਇੱਕ ਨਵੀਂ ਊਰਜਾ ਭਰੇ ਅਤੇ ਇਹ ਵਰ੍ਹਾ ਲਾਇਲਪੁਰ ਖ਼ਾਲਸਾ ਕਾਲਜ ਅਤੇ ਸਮੁੱਚੀ ਲੋਕਾਈ ਲਈ ਤਰੱਕੀਆਂ ਅਤੇ ਖੁਸ਼ੀਆਂ ਭਰਿਆ ਹੋਵੇ। ਸਮਾਗਮ ਦੌਰਾਨ ਕਾਲਜ ਦੇ ਵਿਦਿਆਰਥੀ ਕਲਾਕਾਰਾਂ ਨੇ ਲੋਹੜੀ ਦੇ ਗੀਤ ਗਾ ਕੇ ਗਾਇਨ ਪੇਸ਼ਕਾਰੀਆਂ ਨਾਲ ਰੰਗ ਬੰਨਿਆ।

Check Also

डीएवी विश्वविद्यालय जालंधर में लोहड़ी का उत्सव हर्षोल्लास से मनाया गया

जालंधर (अरोड़ा) :- डीएवी विश्वविद्यालय जालंधर में सांस्कृतिक गौरव और उत्सवी उल्लास से विद्यार्थियों, शिक्षकों …

Leave a Reply

Your email address will not be published. Required fields are marked *