ਅੰਮ੍ਰਿਤਸਰ (ਪ੍ਰਦੀਪ) :- ਮਨਿਸਟੀਰੀਅਲ ਸਰਵਿਸਿਜ ਯੂਨੀਅਨ ਸੂਬਾ ਕਮੇਟੀ ਦੇ ਸੱਦੇ ਤੇ ਜਿਲਾ ਇਕਾਈ ਅੰਮ੍ਰਿਤਸਰ ਦੇ ਜਿਲਾ ਪ੍ਰਧਾਨ ਮਨਜਿੰਦਰ ਸਿੰਘ ਸੰਧੂ ਅਤੇ ਜਗਦੀਸ਼ ਠਾਕੁਰ ਜਨਰਲ ਸਕੱਤਰ ਤੇਜਿੰਦਰ ਸਿੰਘ ਢਿਲੋਂ ਜਿਲਾ ਮੁੱਖ ਬੁਲਾਰਾ,ਗੁਰਮੁੱਖ ਸਿੰਘ ਚਾਹਲ ਜਿਲਾ ਵਿੱਤ ਸਕੱਤਰ ਅਤੇ ਅਤੁੱਲ ਸ਼ਰਮਾਂ ਮੀਡੀਆ ਇਨਚਾਰਜ ਦੀ ਅਗਵਾਈ ਹੇਠ ਮੰਗਾਂ ਦੀ ਪੂਰਤੀ ਨਾ ਹੋਣ ਕਰਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।
ਅਤੇ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਪੈਡਿੰਗ ਡੀ.ਏ ਦੀਆਂ ਕਿਸ਼ਤਾਂ,ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, 4,9,14 ਏ.ਸੀ.ਪੀ. ਸਕੀਮ ਬਹਾਲ ਕਰਨਾ, ਤਰਸ ਦੇ ਆਧਾਰ ਤੇ ਭਰਤੀ ਹੋਏ ਕਲਰਕਾਂ ਨੂੰ ਟਾਈਪ ਟੈਸਟ ਤੋਂ ਛੋਟ ਦੇ ਕੇ ਕੰਪਿਊਟਰ ਕੋਰਸ ਲਾਗੂ ਕਰਨਾ ਤਨਖ਼ਾਹ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨਾ,ਕੱਟੇ ਗਏ ਭੱਤੇ ਬਹਾਲ ਕਰਨਾ ਆਦਿ ਮੰਗਾਂ ਦੀ ਪੂਰਤੀ ਤੁਰੰਤ ਕੀਤੇ ਜਾਣ ਦੀ ਮੰਗ ਕੀਤੀ ਗਈ।
JiwanJotSavera