ਜਲੰਧਰ (ਅਰੋੜਾ) :- ਸਿੱਖਿਆ, ਖੋਜ, ਸਭਿਆਚਾਰ ਅਤੇ ਖੇਡਾਂ ਦੇ ਖੇਤਰ ਵਿਚ ਇਤਹਾਸਕ ਪ੍ਰਾਪਤੀਆਂ ਕਰਨ ਵਾਲੇ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਡਾ. ਸਿਮਰਨਜੀਤ ਸਿੰਘ ਬੈਂਸ ਨੂੰ ਸਰੀਰਕ ਸਿੱਖਿਆ ਵਿਭਾਗ ਦੇ ਡੀਨ ਵਜੋਂ ਅਹੁਦਾ ਸੰਭਾਲਿਆ। ਪ੍ਰਿੰਸੀਪਲ ਡਾ. ਰਸ਼ਪਾਲ ਸਿੰਘ ਸੰਧੂ ਅਤੇ ਹੋਰ ਅਧਿਆਪਕ ਸਾਹਿਬਾਨਾਂ ਨੇ ਫੁੱਲਾਂ ਦੇ ਗੁਲਦਸਤੇ ਦੇ ਕੇ ਉਨਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਇਸ ਵਿਭਾਗ ਦਾ ਬੜਾ ਮਾਣਮੱਤਾ ਇਤਿਹਾਸ ਹੈ। ਇਸ ਨੇ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ਤੇ ਆਪਣੀ ਵੱਖਰੀ ਪਹਿਚਾਣ ਬਣਾਈ ਹੈ। ਇਸ ਮੌਕੇ ਪ੍ਰਿੰਸੀਪਲ ਸਾਹਿਬ ਨੇ ਸਪੋਰਟਸ ਵਿਭਾਗ ਦੀ ਮਹੱਤਤਾ ਨੂੰ ਦਰਸਾਉਂਦਿਆ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਤੇਜਾ ਸਿੰਘ ਸਮੁੰਦਰੀ ਖੇਡ ਟਰਾਫੀ (ਜਨਰਲ ਸਪੋਰਟਸ ਟਰਾਫੀ ਮੈਨ) 24 ਵਾਰ ਜਿੱਤ ਕੇ ਰਿਕਾਰਡ ਕਾਇਮ ਕੀਤਾ । ਉਨਾਂ ਭਰੋਸਾ ਦਿਵਾਇਆ ਕਿ ਡਾ. ਸਿਮਰਨਜੀਤ ਸਿੰਘ ਬੈਂਸ ਦੀ ਸੁਯੋਗ ਅਗਵਾਈ ਵਿੱਚ ਖੇਡ ਵਿਭਾਗ ਦਿਨ ਦੁੱਗਣੀ ਅਤੇ ਰਾਤ ਚੌਗੁਣੀ ਤਰੱਕੀ ਕਰੇਗਾ। ਡਾ. ਸਿਮਰਨਜੀਤ ਸਿੰਘ ਬੈਂਸ ਨੇ ਕਿਹਾ ਕਿ ਉਹ ਵਿਭਾਗ ਦੇ ਬਾਕੀ ਸਟਾਫ ਮੈਂਬਰਾਂ ਦੇ ਸਹਿਯੋਗ ਨਾ ਵਿਭਾਗ ਨੂੰ ਹੋਰ ਬੁਲੰਦੀਆਂ ਤੇ ਲੈ ਕੇ ਜਾਣਗੇ। ਉਹਨਾਂ ਨੇ ਇਸ ਮੌਕੇ ਗਵਰਨਿੰਗ ਕੌਂਸਲ ਦੇ ਪ੍ਰਧਾਨ ਸਰਦਾਰਨੀ ਬਲਬੀਰ ਕੌਰ ਕਾਲਜ ਪ੍ਰਿੰਸੀਪਲ ਅਤੇ ਸਮੁੱਚੀ ਕਮੇਟੀ ਦਾ ਧੰਨਵਾਦ ਕਰਦਿਆਂ ਉਹਨਾਂ ਨੇ ਇਸ ਅਹੁਦੇ ਦੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿਵਾਇਆ। ਇਸ ਮੌਕੇ ਡਾ. ਬਲਰਾਜ ਕੌਰ ਮੁਖੀ ਅੰਗਰੇਜੀ ਵਿਭਾਗ, ਡਾ. ਹਰਜੀਤ ਸਿੰਘ ਮੁਖੀ ਗਣਿਤ ਵਿਭਾਗ, ਪ੍ਰੋ. ਹਰੀਓਮ ਵਰਮਾ, ਪ੍ਰੋ. ਅਜੈ ਕੁਮਾਰ, ਜਗਦੀਸ਼ ਸਿੰਘ ਅਤੇ ਸਰੂਪ ਲਾਲ ਵੀ ਹਾਜ਼ਰ ਸਨ।
JiwanJotSavera