ਜਲੰਧਰ (ਅਰੋੜਾ) :- ਗਣਤੰਤਰ ਦਿਵਸ ਦੇ ਮੌਕੇ ‘ਤੇ, ਲਾਇਲਪੁਰ ਖਾਲਸਾ ਕਾਲਜ, ਜਲੰਧਰ ਦੇ ਪੋਸਟ ਗ੍ਰੈਜੂਏਟ ਭੂਗੋਲ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਪੂਜਾ ਰਾਣਾ ਨੂੰ ਸਿੱਖਿਆ ਖੇਤਰ ਵਿੱਚ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਪੰਜਾਬ ਸਰਕਾਰ ਦੇ ਮਾਨਯੋਗ ਜਲ ਸਰੋਤ ਮੰਤਰੀ, ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਪ੍ਰਦਾਨ ਕੀਤਾ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਵਿਧਾਇਕ ਕਰਤਾਰਪੁਰ ਸ਼੍ਰੀ ਬਲਕਾਰ ਸਿੰਘ, ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ ਦੀ ਮੌਜੂਦਗੀ ਨੇ ਇਸ ਪ੍ਰੋਗਰਾਮ ਦੀ ਸ਼ੋਭਾ ਨੂੰ ਹੋਰ ਵਧਾਇਆ। ਇਸ ਮੌਕੇ ‘ਤੇ ਪ੍ਰਿੰਸੀਪਲ ਡਾ. ਰਸ਼ਪਾਲ ਸਿੰਘ ਸੰਧੂ ਨੇ ਪ੍ਰੋ. ਡਾ. ਪੂਜਾ ਰਾਣਾ ਦੀਆਂ ਅਕਾਦਮਿਕ ਪ੍ਰਾਪਤੀਆਂ ਅਤੇ ਸਮਰਪਿਤ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਅਤੇ ਉਨ੍ਹਾਂ ਨੂੰ ਰਸਮੀ ਤੌਰ ‘ਤੇ ਸਨਮਾਨਿਤ ਕੀਤਾ। ਸਮਾਰੋਹ ਦੌਰਾਨ ਗਣਿਤ ਵਿਭਾਗ ਦੇ ਮੁਖੀ ਡਾ. ਹਰਜੀਤ ਸਿੰਘ ਵੀ ਮੌਜੂਦ ਸਨ। ਕਾਲਜ ਦੀ ਗਵਰਨਿੰਗ ਕੌਂਸਲ ਅਤੇ ਕਾਲਜ ਦੇ ਸਮੂਹ ਸਟਾਫ ਵਲੋਂ ਡਾ. ਪੂਜਾ ਰਾਣਾ ਨੂੰ ਇਸ ਸ਼ਾਨਦਾਰ ਪ੍ਰਾਪਤੀ ‘ਤੇ ਵਧਾਈ ਦਿੱਤੀ। ਉਨ੍ਹਾਂ ਦੇ ਸਿੱਖਿਆ ਖੇਤਰ ਵਿੱਚ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਅਗਾਂਹ ਤੋਂ ਅਜਿਹੇ ਕਾਰਜਾਂ ਨੂੰ ਹੋਰ ਪ੍ਰਤੀਵੱਧਤਾ ਨਾਲ ਕਰਨ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿਤਾ।
JiwanJotSavera