ਲਾਇਲਪੁਰ ਖ਼ਾਲਸਾ ਕਾਲਜ ਵਿਖੇ ਮਨਾਈ ਗਈ ਸ. ਬਲਬੀਰ ਸਿੰਘ ਜੀ ਦੀ 18ਵੀਂ ਬਰਸੀ

ਜਲੰਧਰ (ਅਰੋੜਾ) :- ਲਾਇਲਪੁਰ ਖ਼ਾਲਸਾ ਕਾਲਜ ਵਿੱਦਿਅਕ ਸੰਸਥਾਵਾਂ ਨੂੰ ਉੱਚੀਆਂ ਬੁਲੰਦੀਆਂ ਤੇ ਪਹੁੰਚਾਉਣ ਵਾਲੀ ਪਰਉਪਕਾਰੀ ਤੇ ਅਮਰ ਸ਼ਖਸੀਅਤ ਸਵ. ਸ. ਬਲਬੀਰ ਸਿੰਘ ਜੀ, ਸਾਬਕਾ ਪ੍ਰਧਾਨ ਗਵਰਨਿੰਗ ਕੌਂਸਲ ਦੀ 18ਵੀਂ ਬਰਸੀ ਲਾਇਲਪੁਰ ਖਾਲਸਾ ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਮਨਾਈ ਗਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਉਪਰੰਤ ਭਾਈ ਵਰੁਣਜੀਤ ਸਿੰਘ ਜੀ, ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ ਦੇ ਰਾਗੀ ਜਥੇ ਨੇ ਵੈਰਾਗਮਈ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਗਵਰਨਿੰਗ ਕੌਂਸਲ ਦੀ ਪ੍ਰਧਾਨ ਸਰਦਾਰਨੀ ਬਲਬੀਰ ਕੌਰ, ਸਯੁੰਕਤ ਸਕੱਤਰ ਸ. ਜਸਪਾਲ ਸਿੰਘ ਵੜੈਚ, ਗਵਰਨਿੰਗ ਕੌਂਸਲ ਦੇ ਮੀਤ ਪ੍ਰਧਾਨ ਸ. ਦੀਪਇੰਦਰ ਸਿੰਘ ਪੁਰੇਵਾਲ ਅਤੇ ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਭਾਈ ਵਰੁਣਜੀਤ ਸਿੰਘ ਜੀ ਅਤੇ ਉਹਨਾਂ ਦੇ ਰਾਗੀ ਜਥੇ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਸ. ਜਗਦੀਪ ਸਿੰਘ ਸ਼ੇਰਗਿੱਲ, ਮੈਂਬਰ ਗਵਰਨਿੰਗ ਕੌਂਸਲ, ਸ. ਪਰਮਪਾਲ ਸਿੰਘ ਮੈਂਬਰ ਮੈਨੇਜਿੰਗ ਕਮੇਟੀ, ਸ. ਪ੍ਰਭਪਾਲ ਸਿੰਘ ਪੰਨੂੰ ਮੈਂਬਰ ਮੈਨੇਜਿੰਗ ਕਮੇਟੀ, ਸ. ਅਜੈਪਾਲ ਸਿੰਘ ਢਿਲੋਂ ਤੋਂ ਇਲਾਵਾ ਸਰਦਾਰਨੀ ਬਲਬੀਰ ਕੌਰ ਜੀ ਪ੍ਰਧਾਨ ਗਵਰਨਿੰਗ ਕੌਂਸਲ ਦੇ ਪਰਿਵਾਰਕ ਮੈਂਬਰ, ਅਤੇ ਰਿਸ਼ਤੇਦਾਰਾਂ ਨੇ ਦੇਸ਼-ਵਿਦੇਸ਼ ਤੋਂ ਪਹੁੰਚ ਕੇ ਸਵ. ਸ. ਬਲਬੀਰ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਅਰਪਣ ਕੀਤੇ।

ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਸ. ਬਲਬੀਰ ਸਿੰਘ ਦੀ ਸ਼ਖਸੀਅਤ ਬਾਰੇ ਦੱਸਦਿਆਂ ਕਿਹਾ ਕਿ ਉਨ੍ਹਾਂ ਰਾਜਨੀਤੀ ਦੇ ਨਾਲ-ਨਾਲ ਖੇਡਾਂ ਅਤੇ ਵਿੱਦਿਆ ਦੇ ਖੇਤਰ ਵਿਚ ਵਿਲੱਖਣ ਕਾਰਜ ਕੀਤੇ। ਦੁਆਬੇ ਦੇ ਵਿਦਿਆਰਥੀਆਂ ਨੂੰ ਉੱਚ ਵਿਦਿਆ ਦੇਣ ਲਈ ਉਨ੍ਹਾਂ ਲਾਇਲਪੁਰ ਖਾਲਸਾ ਕਾਲਜ ਵਿਚ ਕੰਪਿਊਟਰ ਕੋਰਸ ਸ਼ੁਰੂ ਕਰਾਏ ਅਤੇ ਮਿਆਰੀ ਵਿੱਦਿਆ ਨਾਲ ਸਮਾਜ ਦਾ ਰਾਹ ਰੁਸ਼ਨਾਇਆ। ਉਹਨਾਂ ਨੇ ਆਪਣੀ ਦੂਰਅੰਦੇਸ਼ੀ ਸੋਚ ਸਦਕਾ ਫਿਜੀਓਥਰੈਪੀ ਅਤੇ ਬਾਇਓਟੈਕਨਾਲੋਜੀ ਵਰਗੇ ਪ੍ਰੋਫੈਸ਼ਨਲ ਕੋਰਸ ਵੀ ਕਾਲਜ ਵਿਚ ਲਿਆਂਦੇ ਤਾਂ ਜੋ ਦੁਆਬੇ ਦੇ ਵਿਦਿਆਰਥੀ ਵੀ ਇਨ੍ਹਾਂ ਕੋਰਸਾਂ ਦੀ ਪੜ੍ਹਾਈ ਰਾਹੀ ਆਪਣੇ ਭਵਿੱਖ ਨੂੰ ਉਜਵੱਲ ਕਰ ਸਕਣ। ਇਸ ਤਰ੍ਹਾਂ ਉਨ੍ਹਾਂ ਆਪਣੀ ਜ਼ਿੰਦਗੀ ਦਾ ਵੱਡਾ ਹਿੱਸਾ ਇਨ੍ਹਾਂ ਵਿੱਦਿਅਕ ਸੰਸਥਾਵਾਂ ਦੀ ਬਿਹਤਰੀ ਲਈ ਲਗਾਇਆ। ਰਾਜਨੀਤੀ ਦੇ ਖੇਤਰ ਵਿੱਚ ਸੇਵਾ ਕਰਦਿਆਂ ਉਨ੍ਹਾਂ ਨੇ ਬਿਨ੍ਹਾਂ ਕਿਸੇ ਪੱਖਪਾਤ ਤੋਂ ਇਲਾਕੇ ਦਾ ਤੇ ਪੰਜਾਬ ਦਾ ਵਿਕਾਸ ਕੀਤਾ। ਉਨ੍ਹਾਂ ਦੀ ਹਰਮਨਪਿਆਰਤਾ ਕਾਰਨ ਅੱਜ ਵੀ ਉਨ੍ਹਾਂ ਦੇ ਸਨੇਹੀਆਂ ਵੱਲੋਂ ਵੱਡੀ ਗਿਣਤੀ ਵਿੱਚ ਗੁਰਦੁਆਰਾ ਵਿਖੇ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਜਲੀ ਦਿੱਤੀ। ਇਸ ਮੌਕੇ ਸਮੂਹ ਗਵਰਨਿੰਗ ਕੌਂਸਲ ਮੈਂਬਰ, ਮੈਨੇਜਿੰਗ ਕਮੇਟੀ, ਸਾਕ ਸੰਬੰਧੀ, ਡਾਇਰੈਕਟਰ ਟੈਕਨੀਕਲ ਕੈਂਪਸ, ਐਡਵਾਇਜ਼ਰ, ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲ, ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਭਾਰੀ ਗਿਣਤੀ ਵਿੱਚ ਹਾਜ਼ਰੀਆਂ ਭਰ ਕੇ ਸਰਦਾਰ ਬਲਬੀਰ ਸਿੰਘ ਜੀ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ। ਅੰਤ ਵਿਚ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ।

About admin

Check Also

नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर माह में चार गांवों में मुफ्त मेडिकल कैंप आयोजित किए

जालंधर (मक्कड़) :- नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर …

Leave a Reply

Your email address will not be published. Required fields are marked *