ਲਾਇਲਪੁਰ ਖ਼ਾਲਸਾ ਕਾਲਜ ਫਾਰ ਵਿਮੈਨ, ਜਲੰਧਰ ਦੇ ਪੰਜਾਬੀ ਮਾਤ ਭਾਸ਼ਾ ਨੂੰ ਸਮਰਪਿਤ ਜਾਗ੍ਰਿਤੀ ਮਾਰਚ

ਜਲੰਧਰ (ਅਰੋੜਾ) :- ਲਾਇਲਪੁਰ ਖ਼ਾਲਸਾ ਕਾਲਜ ਫਾਰ ਵਿਮੈਨ, ਜਲੰਧਰ ਦੇ ਪੰਜਾਬੀ ਵਿਭਾਗ ਨੇ ਪੰਜਾਬ ਜਾਗ੍ਰਿਤੀ ਮੰਚ ਅਤੇ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ‘ਕੌਮਾਂਤਰੀ ਮਾਂ-ਬੋਲੀ ਦਿਵਸ ਦੇ ਸੰਬੰਧ ਵਿਚ ਵੀਰਵਾਰ 26 ਫਰਵਰੀ, 2026 ਨੂੰ ਲਾਇਲਪੁਰ ਖਾਲਸਾ ਸਕੂਲ, ਨਕੋਦਰ ਚੌਕ (ਜਲੰਧਰ) ਤੋਂ ਦੇਸ਼ ਭਗਤ ਯਾਦਗਾਰ ਹਾਲ ਤੱਕ ਮਾਂ-ਬੋਲੀ ਪੰਜਾਬੀ ਮਾਰਚ ਵਿਚ ਹਿੱਸਾ ਲਿਆ। ਇਸ ਜਾਗ੍ਰਿਤੀ ਮਾਰਚ ਦਾ ਮੁੱਖ ਉਦੇਸ਼ ਮਾਂ ਬੋਲੀ ਪੰਜਾਬੀ ਲਈ ਇੱਕ ਵੱਡੀ ਲਹਿਰ ਉਸਾਰਨਾ ਹੈ। ਇਹ ਮਾਰਚ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸਰਦਾਰਨੀ ਬਲਬੀਰ ਕੌਰ ਜੀ ਦੀ ਸਰਪ੍ਰਸਤੀ ਤੇ ਉਪਸਥਿਤੀ ਵਿਚ ਕੱਢਿਆ ਗਿਆ। ਇਸ ਵਿੱਚ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ।ਇਸ ਮੌਕੇ ਕਾਲਜ ਪ੍ਰਿੰਸੀਪਲ ਮੈਡਮ ਡਾ.ਸਰਬਜੀਤ ਕੌਰ ਰਾਏ ਤੇ ਮੁਖੀ ਪੰਜਾਬੀ ਵਿਭਾਗ ਡਾ. ਅਕਾਲ ਅੰਮ੍ਰਿਤ ਕੌਰ, ਸਹਾਇਕ ਪ੍ਰੋਫ਼ੈਸਰ ਸੁਖਬੀਰ ਕੌਰ ਨੇ ਇਸ ਮਾਰਚ ਦੀ ਅਗਵਾਈ ਕੀਤੀ ਤੇ ਇਸਦੇ ਮਹੱਤਵ ਨੂੰ ਦਰਸਾਇਆ। ਮੈਡਮ ਪ੍ਰਿੰਸੀਪਲ ਨੇ ਪੰਜਾਬੀ ਵਿਭਾਗ ਵੱਲੋਂ ਸਮੇਂ ਸਮੇਂ ਤੇ ਵਿਭਿੰਨ ਗਤੀਵਿਧੀਆਂ ਦੇ ਆਯੋਜਨ ਲਈ ਪੰਜਾਬੀ ਵਿਭਾਗ ਦੇ ਮੁਖੀ ਡਾ.ਅਕਾਲ ਅੰਮ੍ਰਿਤ ਕੌਰ ਦੀ ਸ਼ਲਾਘਾ ਕਰਦਿਆਂ ਉਹਨਾਂ ਦੁਆਰਾ ਅੰਤਰ-ਰਾਸ਼ਟਰੀ ਤੇ ਰਾਸ਼ਟਰੀ ਪੱਧਰ ਤੇ ਅਕਾਦਮਿਕ ਜਗਤ ਵਿੱਚ ਕੀਤੇ ਮਹੱਤਵਪੂਰਨ ਕਾਰਜਾਂ ਤੋਂ ਵਿਦਿਆਰਥਣਾਂ ਨੂੰ ਪ੍ਰੇਰਨਾ ਲੈਣ ਲਈ ਕਿਹਾ।ਸਹਾਇਕ ਪ੍ਰੋਫ਼ੈਸਰ ਸੁਖਬੀਰ ਕੌਰ ਅਤੇ ਪੰਜਾਬ ਜਾਗ੍ਰਿਤੀ ਮੰਚ ਦੇ ਯਤਨਾਂ ਦੀ ਵੀ ਪ੍ਰਸੰਸਾ ਕੀਤੀ।

Check Also

ਲਾਇਲਪੁਰ ਖਾਲਸਾ ਕਾਲਜ ਦੇ ਐਮ.ਏ. ਭੂਗੋਲ ਤੀਜਾ ਸਮੈਸਟਰ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਵਿੱਚੋਂ ਮੈਰਿਟ ਸਥਾਨ ਕੀਤੇ ਹਾਸਿਲ

ਜਲੰਧਰ (ਅਰੋੜਾ) :- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐੱਮ.ਏ. ਭੂਗੋਲ ਤੀਜਾ ਸਮੈਸਟਰ ਦੇ ਨਤੀਜੇ …

Leave a Reply

Your email address will not be published. Required fields are marked *