ਜਲੰਧਰ (ਅਰੋੜਾ) :- ਲਾਇਲਪੁਰ ਖਾਲਸਾ ਕਾਲਜ ਜਲੰਧਰ ਵਿਖੇ ਕਾਲਜ ਦੇ ਖੇਡ ਮੈਦਾਨ ਵਿਚ ਟੀਚਿੰਗ XI (ਇਲੈਵਨ) ਅਤੇ ਨਾਨ-ਟੀਚਿੰਗ XI (ਇਲੈਵਨ) ਵਿਚਕਾਰ 16-16 ਓਵਰਾਂ ਦਾ ਕ੍ਰਿਕਟ ਮੈਚ ਖੇਡਿਆ ਗਿਆ। ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਡਾ. ਅਰੁਣ ਦੇਣ ਸ਼ਰਮਾ ਮੁਖੀ ਬਾਇਓਟੈਕ ਵਿਭਾਗ ਟੀਚਿੰਗ XI (ਇਲੈਵਨ) ਟੀਮ ਦੇ ਕਪਤਾਨ ਅਤੇ ਸਰਬਜੀਤ ਸਿੰਘ ਹੋਸਟਲ ਵਾਰਡਨ ਨਾਨ-ਟੀਚਿੰਗ XI (ਇਲੈਵਨ) ਟੀਮ ਦੇ ਕਪਤਾਨ ਸਨ। ਟੀਚਿੰਗ ਦੀ ਟੀਮ ਵਿਚ ਡਾ. ਅਰੁਣ ਦੇਵ ਸ਼ਰਮਾ (ਕਪਤਾਨ), ਡਾ. ਦਿਨਕਰ ਸ਼ਰਮਾ, ਡਾ. ਅਜੀਤਪਾਲ ਸਿੰਘ ਪ੍ਰੋ. ਸਰਬਜੀਤ ਸਿੰਘ, ਡਾ. ਪਲਵਿੰਦਰ ਸਿੰਘ, ਪ੍ਰੋ. ਐਨੀ ਗੋਇਲ, ਪ੍ਰੋ. ਅਜੈ ਕੁਮਾਰ, ਪ੍ਰੋ. ਮਨਵੀਰ ਪਾਲ, ਪ੍ਰੋ. ਭਾਗਵਤ ਕੁਮਾਰ, ਪ੍ਰੋ. ਕਾਰਤਿਕ,ਪ੍ਰੋ. ਸਾਹਿਲ ਅਤੇ ਨਾਨ-ਟੀਚਿੰਗ ਸਟਾਫ ਵਿਚ ਸਰਬਜੀਤ ਸਿੰਘ (ਕਪਤਾਨ), ਰਣਜੀਤ ਸਿੰਘ, ਸੁਨੀਲ ਕੁਮਾਰ, ਰਕੇਸ਼ ਸਿੰਘ, ਰਜੀਵ ਕੁਮਾਰ, ਗੋਪੀ ਚੰਦ, ਇੰਦਰਜੀਤ ਗਿੱਲ, ਭੂਸ਼ਣ ਵਰਮਾ, ਹਰਜੀਤ ਸਿੰਘ, ਮੋਹਿਤ ਅਤੇ ਕੁਲਦੀਪ ਸਿੱਧੂ ਖਿਡਾਰੀ ਸਨ।




ਨਾਨ-ਟੀਚਿੰਗ ਸਟਾਫ ਦੀ ਟੀਮ ਨੇ ਪਹਿਲਾਂ ਟਾਸ ਜਿੱਤ ਕੇ ਬੈਟਿੰਗ ਕਰਨ ਦਾ ਫੈਸਲਾ ਲਿਆ। ਨਾਨ-ਟੀਚਿੰਗ ਟੀਮ ਨੇ ਬੈਟਿੰਗ ਕਰਦਿਆਂ 124 ਦੌੜਾਂ ਬਣਾਈਆਂ, ਜਿਸਦਾ ਪਿੱਛਾ ਕਰਦਿਆਂ ਟੀਚਿੰਗ ਸਟਾਫ ਦੀ ਟੀਮ ਨੇ ਨਿਰਧਾਰਤ 12 ਓਵਰਾਂ ਵਿਚ 125 ਦੋੜਾਂ ਬਣਾਉਂਦੇ ਹੋਏ ਮੈਚ ਜਿੱਤਿਆ। ਪ੍ਰਿੰਸੀਪਲ ਰਛਪਾਲ ਸਿੰਘ ਸੰਧੂ ਨੇ ਮੈਚ ਜਿੱਤਣ ਲਈ ਟੀਚਿੰਗ ਸਟਾਫ਼ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਮੈਚ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਦੀ ਹੈਲਥ ਫਿਟਨੈੱਸ ਨੂੰ ਬਰਕਰਾਰ ਰੱਖਣ ਲਈ ਹਰ ਸਾਲ ਕਰਵਾਇਆ ਜਾਂਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹੇ ਮੈਚ ਸਟਾਫ ਵਿਚਕਾਰ ਇੱਕ ਖੁਸ਼ਨੁਮਾ ਵਾਤਾਵਰਨ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਦੇ ਹਨ। ਪ੍ਰੋ. ਸਤਪਾਲ ਸਿੰਘ, ਡਾ. ਸੁਖਦੇਵ ਸਿੰਘ ਨਾਗਰਾ ਅਤੇ ਡਾ. ਦਲਜੀਤ ਕੌਰ ਨੇ ਮੈਚ ਦੌਰਾਨ ਕਾਮੈਂਟਰੀ ਦੀ ਭੂਮਿਕਾ, ਪ੍ਰੋ. ਸੰਦੀਪ ਔਹੁਜਾ ਅਤੇ ਸ੍ਰੀ ਅਸ਼ਵਨੀ ਕੁਮਾਰ ਨੇ ਅੰਪਾਇਰ ਦੀ ਭੂਮਿਕਾ ਅਤੇ ਪ੍ਰੋ. ਵਿਕਾਸ ਕੁਮਾਰ, ਪ੍ਰੋ. ਨਵਨੀਤ ਅਰੋੜਾ, ਅਤੇ ਸ੍ਰੀ ਅਮਨਦੀਪ ਕੁਮਾਰ ਨੇ ਸਕੋਰ ਬੋਰਡ ਤੇ ਸਕੋਰ ਦਾ ਲੇਖਾ ਰੱਖਣ ਦੀ ਭੂਮਿਕਾ ਨਿਭਾਈ। ਤੀਜੇ ਅੰਪਾਇਰ ਦੀ ਭੂਮਿਕਾ ਪ੍ਰੋ. ਮਨੀਸ਼ ਗੋਇਲ ਨੇ ਨਿਭਾਈ। ਇਸ ਮੌਕੇ ਦਰਸ਼ਕਾਂ ਦੇ ਰੂਪ ਵਿਚ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ। ਅੰਤ ਵਿਚ ਡਾ. ਐਸ.ਐਸ. ਬੈਂਸ, ਡੀਨ ਸਪੋਰਟਸ ਨੇ ਸਾਰਿਆਂ ਦਾ ਧੰਨਵਾਦ ਕੀਤਾ।
JiwanJotSavera