Breaking News

ਲਾਇਲਪੁਰ ਖਾਲਸਾ ਕਾਲਜ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ

ਜਲੰਧਰ (ਅਰੋੜਾ) :- ਲਾਇਲਪੁਰ ਖਾਲਸਾ ਕਾਲਜ ਜਲੰਧਰ ਦੇ ਪੀ.ਜੀ. ਅੰਗਰੇਜ਼ੀ ਵਿਭਾਗ ਦੇ ਅੰਗਰੇਜ਼ੀ ਸਾਹਿਤਕ ਸੋਸਾਇਟੀ, ਐਨ.ਐਸ.ਐਸ. ਯੂਨਿਟ, ਰੈੱਡ ਰਿਬਨ ਕਲੱਬ ਅਤੇ ਆਈ.ਆਈ.ਸੀ. ਨੇ ਰੋਟਰੀ ਕਲੱਬ ਜਲੰਧਰ ਹੈਲਪਿੰਗ ਹੈਂਡਸ ਦੇ ਸਹਿਯੋਗ ਨਾਲ ਮਹਿਲਾ ਅਧਿਆਪਨ ਅਤੇ ਗੈਰ-ਅਧਿਆਪਨ ਸਟਾਫ਼ ਅਤੇ ਵਿਦਿਆਰਥੀਆਂ ਲਈ ਮਹਿਲਾ ਸਿਹਤ ਨਾਲ ਸਬੰਧਿਤ ਇੱਕ ਇੰਟਰਐਕਟਿਵ ਸੈਸ਼ਨ ਦਾ ਆਯੋਜਨ ਕੀਤਾ। ਇਸ ਸਮਾਗਮ ਵਿਚ ਡਾ. ਹਰਿੰਦਰ ਕੌਰ, ਜੋ ਇਨੋਸੈਂਟ ਹਾਰਟ ਹਸਪਤਾਲ, ਜਲੰਧਰ ਵਿਖੇ ਇੱਕ ਤਜਰਬੇਕਾਰ ਗਾਇਨੀਕੋਲੋਜਿਸਟ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ। ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਅਤੇ ਡਾ. ਬਲਰਾਜ ਕੌਰ, ਮੁਖੀ ਅੰਗਰੇਜ਼ੀ ਵਿਭਾਗ ਨੇ ਉਨ੍ਹਾਂ ਦਾ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ। ਡਾ. ਸੰਧੂ ਨੇ ਆਪਣੇ ਉਦਘਾਟਨੀ ਭਾਸ਼ਣ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਨੇ ਔਰਤਾਂ ਲਈ ਬਰਾਬਰ ਮੌਕੇ ਦੀ ਵਕਾਲਤ ਕੀਤੀ ਅਤੇ ਰਾਜ ਅਤੇ ਰਾਸ਼ਟਰੀ ਪੱਧਰ ‘ਤੇ ਸ਼ਾਨਦਾਰ ਪ੍ਰਾਪਤੀਆਂ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਅਤੇ ਸਟਾਫ ਮੈਂਬਰਾਂ ਦੀ ਸ਼ਲਾਘਾ ਕੀਤੀ। ਡਾ. ਹਰਿੰਦਰ ਕੌਰ ਨੇ ਆਪਣੇ ਸੰਬੋਧਨ ਵਿੱਚ ਔਰਤਾਂ ਦੀ ਸਿਹਤ ਬਾਰੇ ਚਰਚਾ ਕੀਤੀ।

ਉਨ੍ਹਾਂ ਨੇ ਔਰਤਾਂ ਦੀ ਸਿਹਤ ਨਾਲ ਸੰਬੰਧਿਤ ਵੱਖ-ਵੱਖ ਬਿਮਾਰੀਆਂ, ਕਾਰਨਾਂ ਅਤੇ ਉਪਾਵਾਂ ਬਾਰੇ ਵਿਸਥਾਰ ਵਿੱਚ ਦੱਸਿਆ। ਉਨ੍ਹਾਂ ਨੇ ਔਰਤਾਂ ਲਈ ਸਹੀ ਖੁਰਾਕ, ਕਸਰਤ ਅਤੇ ਮਾਨਸਿਕ ਤੰਦਰੁਸਤੀ ‘ਤੇ ਜ਼ੋਰ ਦਿੱਤਾ। ਇਸ ਤੋ ਇਲਾਵਾ ਡਾ. ਮਨਦੀਪ ਸਿੰਘ ਨੇ ਔਰਤ ਪਛਾਣ ਨਾਲ ਸਬੰਧਤ ਵੱਖ-ਵੱਖ ਮਿੱਥਾਂ ਦਾ ਵਰਣਨ ਕੀਤਾ ਅਤੇ ਸਾਰਿਆਂ ਨੂੰ ਔਰਤਾਂ ਦੇ ਹਿੱਤਾਂ ਬਾਰੇ ਵਧੇਰੇ ਸਕਾਰਾਤਮਕ ਅਤੇ ਪ੍ਰਗਤੀਸ਼ੀਲ ਹੋਣ ਦੀ ਅਪੀਲ ਕੀਤੀ। ਇਸ ਸਮਾਗਮ ਦੌਰਾਨ, ਰਾਜ ਅਤੇ ਰਾਸ਼ਟਰੀ ਸਮਾਗਮਾਂ (ਨਵੀਂ ਦਿੱਲੀ ਵਿਖੇ ਗਣਤੰਤਰ ਦਿਵਸ ਦੀ ਝਾਕੀ, ਤੇਲੰਗਾਨਾ ਵਿਖੇ ਰਾਸ਼ਟਰੀ ਏਕਤਾ ਕੈਂਪ, ਰਾਜ ਪੱਧਰੀ ਐਡਵੈਂਚਰ ਕੈਂਪ ਅਤੇ ਰਾਜ ਪੱਧਰੀ ਯੁਵਾ ਸੰਸਦ) ਵਿੱਚ ਹਿੱਸਾ ਲੈਣ ਵਾਲੀਆਂ ਮਹਿਲਾ ਐਨ.ਐਸ.ਐਸ. ਵਲੰਟੀਅਰਾਂ ਨੂੰ ਸਨਮਾਨਿਤ ਕੀਤਾ ਗਿਆ। ਅੰਤ ਵਿਚ ਡਾ. ਬਲਰਾਜ ਕੌਰ ਨੇ ਸਾਰਿਆ ਦਾ ਧੰਨਵਾਦ ਕੀਤਾ। ਸਟੇਜ ਦਾ ਪ੍ਰਬੰਧਨ ਐਨ.ਐਸ.ਐਸ. ਦੇ ਮੁੱਖ ਪ੍ਰੋਗਰਾਮ ਅਧਿਕਾਰੀ ਪ੍ਰੋ. ਸਤਪਾਲ ਸਿੰਘ ਦੁਆਰਾ ਕੀਤਾ ਗਿਆ। ਇਸ ਸਮਾਗਮ ਦੌਰਾਨ, ਫਿਜ਼ੀਓਥੈਰੇਪੀ ਵਿਭਾਗ ਤੋਂ ਡਾ. ਜਸਵੰਤ ਕੌਰ, ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਪ੍ਰੋ. ਅਨੂ ਮੂਮ, ਭੂਗੋਲ ਵਿਭਾਗ ਦੇ ਮੁਖੀ ਪ੍ਰੋ. ਪੂਜਾ ਰਾਣਾ, ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਮੈਂਬਰ ਅਤੇ ਮਹਿਲਾ ਵਿਦਿਆਰਥੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

About admin

Check Also

कैम्ब्रिज से राष्ट्रपति भवन तक: बाल दिवस की पूर्व संध्या पर विद्यार्थियों को मिला राष्ट्रपति भवन आने का प्रतिष्ठित निमंत्रण

जालंधर (अरोड़ा) :- एच.आर.भाटिया एजुकेशन सोसाइटी के तत्वावधान में संचालित कैम्ब्रिज इंटरनेशनल स्कूल (को-एड), जालंधर …

Leave a Reply

Your email address will not be published. Required fields are marked *