ਜਲੰਧਰ (ਅਰੋੜਾ) :- ਉੱਤਰੀ ਭਾਰਤ ਦੀ ਸਿਰਮੌਰ ਵਿਦਿਅਕ ਸੰਸਥਾ ਲਾਇਲਪੁਰ ਖਾਲਸਾ ਕਾਲਜ, ਜਲੰਧਰ ਵਲੋਂ ਪੜ੍ਹਾਈ, ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ ਵਿੱਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਜਿੱਥੇ ਵਿਸ਼ੇਸ਼ ਪ੍ਰਕਾਰ ਦੀਆਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ, ਉੱਥੇ ਵੱਡੀ ਪੱਧਰ ਤੇ ਸਕਾਲਰਸ਼ਿਪ ਵੀ ਦਿੱਤੀ ਜਾਂਦੀ ਹੈ। ਇਸੇ ਲੜੀ ਵਿਚ ਲਾਇਲਪੁਰ ਖਾਲਸਾ ਕਾਲਜ, ਜਲੰਧਰ ਵਿਖੇ “ਸ. ਜਸਵੰਤ ਸਿੰਘ ਰਾਏ ਮੈਮੋਰੀਅਲ ਪਬਲਿਕ ਚੈਰੀਟੇਬਲ ਟਰੱਸਟ ਵੱਲੋਂ 1 ਲੱਖ ਰੁਪਏ ਦੀ ਸਕਾਲਰਸ਼ਿਪ ਲੋੜਵੰਦ ਤੇ ਹੋਣਹਾਰ ਵਿਦਿਆਰਥੀਆਂ ਨੂੰ ਦਿੱਤੀ ਗਈ। ਸਕਾਲਰਸ਼ਿਪ ਦੀ ਇਹ ਰਾਸ਼ੀ ਹਰ ਸਾਲ ਸ. ਜਸਵੰਤ ਸਿੰਘ ਰਾਏ ਦੇ ਸਪੁੱਤਰ ਸ. ਕੇ.ਐਸ. ਰਾਏ ਦੁਆਰਾ ਕਾਲਜ ਨੂੰ ਭੇਂਟ ਕੀਤੀ ਜਾਂਦੀ ਰਹੀ ਸੀ, ਹੁਣ ਉਨ੍ਹਾਂ ਦੇ ਸਵਰਗਵਾਸ ਤੋਂ ਬਾਅਦ ਉਨ੍ਹਾਂ ਦੇ ਸਪੁੱਤਰ ਸ. ਅਮਰਜੀਤ ਸਿੰਘ ਰਾਏ ਵਿਸ਼ੇਸ਼ ਤੌਰ ‘ਤੇ ਇਹ ਸ਼ਕਾਲਰਸ਼ਿਪ ਦੇ ਰਹੇ ਹਨ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ‘ਸ. ਜਸਵੰਤ ਸਿੰਘ ਰਾਏ ਮੈਮੋਰੀਅਲ ਪਬਲਿਕ ਚੈਰੀਟੇਬਲ ਟਰੱਸਟ’ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ ਕਿਉਂਕਿ ਇਸ ਨਾਲ ਜਿੱਥੇ ਵਿਦਿਆਰਥੀਆਂ ਨੂੰ ਆਰਥਿਕ ਮਦਦ ਮਿਲਦੀ ਹੈ ਉੱਥੇ ਅਗਾਂਹ ਪੜ੍ਹਨ ਤੇ ਅੱਗੇ ਵੱਧਣ ਲਈ ਉਤਸ਼ਾਹ ਮਿਲਦਾ ਹੈ। ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਵਲੋਂ । ਲੱਖ ਰੁਪਏ ਦੇ ਚੈੱਕ ਕਾਲਜ ਦੇ ਵਿਦਿਆਰਥੀਆਂ ਭੂਮਿਕਾ, ਨੇਹਾ, ਪੂਨਮਜੀਤ ਕੌਰ, ਪਰਵੀਨ, ਸਿਮਰਨ ਕੱਕੜ, ਨਿਧੀ ਸ਼ਰਮਾ, ਅਨੁਰਾਗ, ਅਰਸ਼ਪ੍ਰੀਤ ਕੌਰ, ਹਰਮਨਪ੍ਰੀਤ ਕੌਰ ਅਤੇ ਚਰਨਪ੍ਰੀਤ ਭਰਦਵਾਜ ਨੂੰ ਦਿੱਤੇ ਗਏ। ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਕਿਹਾ ਕਿ ਅੱਜ ਦੇ ਸਮੇਂ ਅਜਿਹਾ ਕਾਰਜ, ਸਭ ਤੋਂ ਵੱਡੀ ਸੇਵਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸੰਸਥਾ ਪਿਛਲੇ ਕਾਫੀ ਸਾਲਾਂ ਤੋਂ ਕਾਲਜ ਦੇ ਜ਼ਰੂਰਤਮੰਤ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਚਾਹੀਦਾ ਹੈ ਕਿ ਆਪਣੇ ਉਜਲੇ ਭਵਿੱਖ ਲਈ ਵੱਧ ਤੋਂ ਵੱਧ ਮਿਹਨਤ ਕਰਨ ਅਤੇ ਦੂਸਰੇ ਵਿਦਿਆਰਥੀਆਂ ਲਈ ਇਕ ਮਿਸਾਲ ਬਣਨ। ਪ੍ਰੋਗਰਾਮ ਦੌਰਾਨ ਸ਼੍ਰੀ ਕੰਵਰ ਸੁਖਜੀਤ ਸਿੰਘ (ਦਫਤਰ ਸੁਪਰਡੈਂਟ) ਵੀ ਹਾਜ਼ਰ
JiwanJotSavera