ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਵਲੋਂ ਸਬ-ਜੇਲ੍ਹ ਵਿਖੇ ਹਵਾਲਾਤੀਆਂ/ਕੈਦੀਆਂ ਲਈ ਮੁਫ਼ਤ ਮੈਡੀਕਲ ਕੈਂਪ ਆਯੋਜਿਤ

ਮੋਗਾ (ਵਿਮਲ) :- ਅੱਜ ਸਬ-ਜੇਲ੍ਹ, ਮੋਗਾ ਵਿਖੇ ਮਿਸ ਨੀਲਮ ਅਰੋੜਾ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਦੀ ਅਗਵਾਹੀ ਹੇਠ ਸਬ-ਜੇਲ, ਮੇਗਾ ਵਿਖੇ ਕੈਦੀਆਂ/ਹਵਾਲਾਤੀਆਂ ਲਈ ਮੈਡੀਕਲ ਕੈਂਪ ਲਗਾਇਆ ਗਿਆ। ਇਸ ਮੌਕੇ ਡਾ. ਮਨਿੰਦਰ ਸਿੰਘ ਮੈਡੀਕਲ ਅਫਸਰ, ਡਾ. ਅਜਵਿੰਦਰ ਸਿੰਘ (ਮੈਡੀਸਿਨ), ਡਾ. ਅਰਬਾਜ਼ ਗਿੱਲ (ਜਨਰਲ ਸਰਜਨ), ਡਾ. ਅਮੁਲਦੀਪ ਸਿੰਘ ਅਤੇ ਅਮ੍ਰਿਤਪਾਲ ਸਿੰਘ ਵਾਰਡ ਅਟੈਂਡੈਂਟ ਸਿਵਲ ਹਸਪਤਾਲ ਮੋਗਾ ਤੋਂ ਮੌਜੂਦ ਸਨ। ਇਸ ਕੈਂਪ ਵਿੱਚ ਉਕਤ ਟੀਮ ਵੱਲੋਂ ਕੁੱਲ 87 ਕੈਦੀਆਂ/ਹਵਾਲਾਤੀਆਂ ਦਾ ਚੈਕਅੱਪ ਕੀਤਾ ਗਿਆ ਤੇ ਲੋੜਵੰਦਾਂ ਨੂੰ ਮੁਫਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਜਿਲਾ ਅਤੇ ਸੈਸ਼ਨ ਜੱਜ, ਮੋਗਾ ਵਲੋਂ ਕੈਦੀਆਂ/ਹਵਾਲਾਤੀਆਂ ਦੀਆਂ ਸੱਮਸਿਆਵਾਂ ਨੂੰ ਸੁਣਿਆ ਗਿਆ ਅਤੇ ਨਿਪਟਾਰਾ ਕੀਤਾ ਗਿਆ। ਮਿਸ ਨੀਲਮ ਅਰੋੜਾ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਵਾਲਾਤੀਆਂ/ਕੈਦੀਆਂ ਦੀ ਚੰਗੀ ਸਿਹਤ ਲਈ ਅਸੀਂ ਇਹ ਮੈਡੀਕਲ ਕੈਂਪ ਲਗਾਉਂਦੇ ਰਹਿੰਦੇ ਹਾਂ ਅਤੇ ਭਵਿੱਖ ਵਿੱਚ ਵੀ ਲਗਾਉਂਦੇ ਰਹਾਂਗੇ। ਉਨ੍ਹਾਂ ਵੱਲੋਂ ਹਵਾਲਾਤੀਆਂ ਅਤੇ ਕੈਦੀਆਂ ਨੂੰ ਉਨਾਂ ਦੇ ਅਧਿਕਾਰਾਂ ਬਾਰੇ ਜਾਗਰੂਕ ਕਰਵਾਇਆ ਗਿਆ ਅਤੇ ਮੁਫਤ ਕਾਨੂੰਨੀ ਸਹਾਇਤਾ ਬਾਰੇ ਦੱਸਿਆ ਗਿਆ ਕਿ ਕੌਣ-ਕੌਣ ਵਿਅਕਤੀ ਅਤੇ ਕਿਸ ਤਰ੍ਹਾਂ ਮੁਫਤ ਕਾਨੂੰਨੀ ਸਹਾਇਤਾ ਲੈ ਸਕਦਾ ਹੈ। ਉਨਾਂ ਨੇ ਦੱਸਿਆ ਕਿ ਜੇਲ ਵਿੱਚ ਬੰਦ ਹਵਾਲਾਤੀ/ਕੈਦੀ ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਵਲੋਂ ਮੁੱਫਤ ਕਾਨੂੰਨੀ ਸਹਾਇਤਾ ਸਕੀਮ ਤਹਿਤ ਮੁਫਤ ਵਕੀਲ ਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਦੀਆਂ ਹਨ ਅਤੇ ਕਿਸੇ ਵੀ ਤਰ੍ਹਾ ਦਾ ਖਰਚਾ ਨਹੀਂ ਹੁੰਦਾ ਸਾਰਾ ਖਰਚਾ ਇਸ ਅਥਾਰਟੀ ਵਲੋਂ ਕੀਤਾ ਜਾਂਦਾ ਹੈ। ਇਸ ਮੌਕੇ ਤੇ ਸ਼੍ਰੀਮਤੀ ਕਿਰਨ ਜਯੋਤੀ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ, ਪ੍ਰੀਤਮਪਾਲ ਸਿੰਘ, ਸੁਪਰਡੈਂਟ ਸਬ ਜੇਲ ਮੋਗਾ ਅਤੇ ਸਮੀਰ ਗੁਪਤਾ,ਚੀਫ ਲੀਗਲ ਏਡ ਡਿਫੈਂਸ ਕਾਊਂਸਲ ਮੋਗਾ ਵੀ ਹਾਜਰ ਸਨ।

About admin

Check Also

नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर माह में चार गांवों में मुफ्त मेडिकल कैंप आयोजित किए

जालंधर (मक्कड़) :- नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर …

Leave a Reply

Your email address will not be published. Required fields are marked *