ਲਾਇਲਪੁਰ ਖਾਲਸਾ ਕਾਲਜ ਦੇ ਐਮ.ਏ. ਭੂਗੋਲ ਤੀਜਾ ਸਮੈਸਟਰ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਵਿੱਚੋਂ ਮੈਰਿਟ ਸਥਾਨ ਕੀਤੇ ਹਾਸਿਲ

ਜਲੰਧਰ (ਅਰੋੜਾ) :- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐੱਮ.ਏ. ਭੂਗੋਲ ਤੀਜਾ ਸਮੈਸਟਰ ਦੇ ਨਤੀਜੇ ‘ਚ ਲਾਇਲਪੁਰ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ। ਵਿਦਿਆਰਥਣ ਪਾਰੁਲ ਨੇ 10 ਵਿਚੋਂ 8.20 ਐਸ.ਜੀ.ਪੀ.ਏ. ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ, ਇਪਸਾ ਜੋਸ਼ੀ ਨੇ 8.00 ਐਸ.ਜੀ.ਪੀ.ਏ. ਪ੍ਰਾਪਤ ਕਰਦੇ ਹੋਏ ਦੂਜਾ, ਚੰਦਰਿਕਾ ਨੇ 7.80 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਰਸ਼ਪਾਲ ਸਿੰਘ ਸੰਧੂ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਰਸ਼ਪਾਲ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਡਾ. ਪੂਜਾ ਰਾਣਾ ਮੁਖੀ ਭੂਗੋਲ ਵਿਭਾਗ, ਪ੍ਰੋ. ਕਮਲਪ੍ਰੀਤ ਕੌਰ, ਪ੍ਰੋ. ਕਾਰਤਿਕ ਅਤੇ ਪ੍ਰੋ. ਇਸ਼ੂ ਵੀ ਹਾਜ਼ਰ ਸਨ।

About admin

Check Also

नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर माह में चार गांवों में मुफ्त मेडिकल कैंप आयोजित किए

जालंधर (मक्कड़) :- नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर …

Leave a Reply

Your email address will not be published. Required fields are marked *