ਮੋਗਾ (ਵਿਮਲ) :- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ. ਗੁਰਜੀਤ ਸਿੰਘ ਬਰਾੜ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੀ ਯੋਗ ਅਗਵਾਈ ਹੇਠ ਕਿਸਾਨਾਂ ਲਈ ਸਾਉਣੀ 2026 ਦਾ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਮਿਤੀ 08-05-2026 (ਦਿਨਸ਼ੁ਼ੱਕਰਵਾਰ) ਨੂੰ ਵਿੰਡਸਰ ਗਾਰਡਨ ਪੈਲੇਸ, ਪਿੰਡ ਦੁੱਨੇਕੇ, ਜੀ.ਟੀ.ਰੋਡ, ਮੋਗਾ ਵਿਖੇ ਸਵੇਰੇ 10 ਵਜੇ ਲਗਾਇਆ ਜਾ ਰਿਹਾ ਹੈ। ਡਾ: ਅੰਮ੍ਰਿ਼ਤਪਾਲ ਸਿੰਘ ਮੁੱਖ ਖੇਤੀਬਾੜੀਅਫਸਰ, ਮੋਗਾ ਨੇ ਦੱਸਿਆ ਕਿ ਇਸ ਕੈਂਪ ਦਾ ਉਦਘਾਟਨ ਸਾਗਰ ਸੇਤੀਆ, ਡਿਪਟੀ ਕਮਿਸ਼ਨਰ, ਮੋਗਾ ਕਰਨਗੇ। ਡਾ: ਕਰਨਜੀਤ ਸਿੰਘ ਗਿੱਲ ਸੰਯੁਕਤ ਡਾਇਰੈਕਟਰ ਖੇਤੀਬਾੜੀ, ਇਸ ਕੈਂਪ ਦੀ ਪ੍ਰਧਾਨਗੀ ਕਰਨਗੇ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਖੇਤੀ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਸਾਉਣੀ ਦੀਆਂਫਸਲਾਂ, ਸਹਾਇਕ ਧੰਦਿਆਂ ਅਤੇ ਖੇਤੀ ਸੰਬਧੀ ਆਧੁਨਿਕ ਤਕਨੀਕਾਂ ਬਾਰੇ ਭਰਪੂਰ ਜਾਣਕਾਰੀ ਦਿੱਤੀ ਜਾਵੇਗੀ। ਇਸ ਕੈਂਪ ਵਿਚ ਖੇਤੀ ਮਸ਼ੀਨਰੀ ਅਤੇ ਸਹਾਇਕ ਧੰਦਿਆਂ ਸਬੰਧੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ। ਮੁੱਖ ਖੇਤੀਬਾੜੀਅਫਸਰ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਇਸ ਕਿਸਾਨ ਕੈਂਪ ਵਿਚ ਸ਼ਾਮਲ ਹੋਣ ਲਈ ਹਾਰਦਿਕ ਸੱਦਾ ਦਿੱਤਾ ਜਾਂਦਾ ਹੈ।
Check Also
नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर माह में चार गांवों में मुफ्त मेडिकल कैंप आयोजित किए
जालंधर (मक्कड़) :- नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर …
Jiwanjot Savera