ਲਾਇਲਪੁਰ ਖਾਲਸਾ ਕਾਲਜ ਦੇ ਐਮ.ਏ. (ਪੋਲੀਟੀਕਲ ਸਾਇੰਸ) ਪਹਿਲਾ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਜਲੰਧਰ (ਅਰੋੜਾ) :- ਲਾਇਲਪੁਰ ਖਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਏ. ਪੋਲੀਟੀਕਲ ਸਾਇੰਸ ਪਹਿਲਾ ਸਮੈਸਟਰ ਦਾ ਨਤੀਜਾ ਸਾਨਦਾਰ ਰਿਹਾ। ਵਿਦਿਆਰਥਣ ਤਨੂੰ ਨੇ 10 ਵਿਚੋਂ 8.00 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਤੀਜਾ, ਸੁਆ ਚੌਹਾਨ ਨੇ 7.80 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਚੌਥਾ ਅਤੇ ਵਿਦਿਆਰਥੀ ਹਰਗੁਨ ਗਿੱਲ ਨੇ 7.60 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਪੰਜਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪੇ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਉਨ੍ਹਾਂ ਇਸ ਮੌਕੇ ਕਿਹਾ ਕਿ ਇਹੋ ਜਿਹੇ ਵਿਦਿਆਰਥੀਆਂ ਦੇ ਸਦਕਾ ਹੀ ਕਿਸੇ ਸੰਸਥਾਂ ਦਾ ਨਾਂ ਉੱਚਾ ਹੁੰਦਾ ਹੈ ਅਤੇ ਸਾਨੂੰ ਇਨ੍ਹਾਂ ਵਿਦਿਆਰਥੀਆਂ ‘ਤੇ ਬਹੁਤ ਮਾਣ ਹੈ। ਇਸ ਮੌਕੇ ਡਾ. ਅਨੂ ਕੁਮਾਰੀ, ਮੁਖੀ ਪੋਲੀਟੀਕਲ ਸਾਇੰਸ ਵਿਭਾਗ, ਡਾ. ਅਜੀਤਪਾਲ ਸਿੰਘ, ਪ੍ਰੋ. ਸੰਜੇ ਸ਼ਾਦ ਅਤੇ ਪ੍ਰੋ. ਲਿਵਪ੍ਰੀਤ ਵੀ ਹਾਜ਼ਰ ਸਨ।

Check Also

बी बी के डी ए वी कॉलेज फॉर वूमेन की प्राचार्या डॉ. पुष्पिंदर वालिया इको विजनरी लीडरशिप अवॉर्ड 2026 से सम्मानित

अमृतसर (प्रदीप) :- बी बी के डी ए वी कॉलेज फॉर वूमेन, अमृतसर की प्राचार्या …

Leave a Reply

Your email address will not be published. Required fields are marked *