ਸ਼ਹਿਰ ਦੀ ਚਾਰਦੀਵਾਰੀ ਅੰਦਰ ਸ਼ਰਾਬ, ਮੀਟ, ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਤੇ ਸਟੋਰੇਜ ਤੇ ਮੁਕੰਮਲ ਪਾਬੰਦੀ – ਜਿਲ੍ਹਾ ਮੈਜਿਸਟਰੇਟ

ਅੰਮ੍ਰਿਤਸਰ (ਪ੍ਰਦੀਪ) :- ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਅਧਿਸੂਚਨਾ ਰਾਹੀਂ ਅੰਮ੍ਰਿਤਸਰ ਸ਼ਹਿਰ ਦੀ ਚਾਰਦੀਵਾਰੀ, ਸ੍ਰੀ ਆਨੰਦਪੁਰ ਸਾਹਿਬ, ਤਲਵੰਡੀ ਸਾਬੋ (ਸ੍ਰੀ ਦਮਦਮਾ ਸਾਹਿਬ), ਬਠਿੰਡਾ ਨੂੰ ਪਵਿੱਤਰ ਸ਼ਹਿਰ (Holy Cities) ਘੋਸ਼ਿਤ ਕਰਦੇ ਹੋਏ ਇਹਨਾਂ ਪਵਿੱਤਰ ਸ਼ਹਿਰਾਂ ਦੇ ਨਿਰਧਾਰਤ ਸਥਾਨਾਂ ਤੇ ਸ਼ਰਾਬ, ਮੀਟ, ਪਾਨ, ਬੀੜੀ/ਸਿਗਰਟ/ਤੰਬਾਕੂ ਅਧਾਰਿਤ ਪਦਾਰਥਾਂ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ, ਵਿਕਰੀ ਅਤੇ ਸਟੋਰੇਜ਼ ਤੇ ਪਾਬੰਦੀ ਲਗਾਉਣ ਲਈ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਸੀ। ਇਸ ਸਬੰਧੀ ਦਲਵਿੰਦਰਜੀਤ ਸਿੰਘ, ਜਿਲ੍ਹਾ ਮੈਜਿਸਟਰੇਟ, ਅੰਮ੍ਰਿਤਸਰ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਸ਼ਹਿਰ ਦੀ ਚਾਰਦੀਵਾਰੀ (Walled City of Amritsar) ਪਵਿੱਤਰ ਸ਼ਹਿਰ (Holy City) ਵਿੱਚ ਪਾਨ, ਬੀੜੀ/ਸਿਗਰਟ/ਤੰਬਾਕੂ ਅਧਾਰਿਤ ਪਦਾਰਥਾਂ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ, ਵਿਕਰੀ ਅਤੇ ਸਟੋਰੇਜ਼ ਤੇ ਪੂਰਨ ਪਾਬੰਦੀ ਲਗਾਈ ਹੈ। ਜਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਉਪਰੋਕਤ ਮਾਮਲੇ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਇਕਤਰਫਾ ਪਾਸ ਕੀਤਾ ਜਾਂਦਾ ਹੈ ਅਤੇ ਇਹ ਹੁਕਮ 7 ਜੁਲਾਈ 2026 ਤੱਕ ਲਾਗੂ ਰਹੇਗਾ। ਉਨ੍ਹਾਂ ਦੱਸਿਆ ਕਿ ਸਿਵਲ ਸਰਜਨ, ਅੰਮ੍ਰਿਤਸਰ ਇਸ ਹੁਕਮ ਦਾ ਪਾਲਣ ਕਰਵਾਉਣ ਲਈ ਜਿੰਮੇਵਾਰ ਹੋਣਗੇ। ਇਹ ਹੁਕਮ 7 ਜੁਲਾਈ 2026 ਤੱਕ ਲਾਗੂ ਰਹੇਗਾ।

Check Also

मुख्यमंत्री भगवंत सिंह मान ने श्री हरिमंदिर साहिब में माथा टेका, बेअदबी विरोधी ऐतिहासिक कानून बनाने की समझ और शक्ति देने के लिए परमात्मा का शुक्राना किया

जागत ज्योति श्री गुरु ग्रंथ साहिब सत्कार (संशोधन) एक्ट-2026 बेअदबी करने वालों के लिए मिसाली …

Leave a Reply

Your email address will not be published. Required fields are marked *