ਆਜ਼ਾਦੀ ਦਿਵਸ ਸਮਾਗਮ ਅਨਾਜ ਮੰਡੀ ਵਿਖੇ ਪੂਰੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਜਾਵੇਗਾ

ਏ.ਡੀ.ਸੀ. ਹਰਕੀਰਤ ਕੌਰ ਚਾਨੇ ਨੇ ਸਮਾਗਮ ਦੇ ਪ੍ਰਬੰਧਾਂ ਦੇ ਰੀਵਿਊ ਸਬੰਧੀ ਕੀਤੀ ਪਲੇਠੀ ਮੀਟਿੰਗ
ਕਿਹਾ ! ਸਮੂਹ ਵਿਭਾਗਾਂ ਦੇ ਅਧਿਕਾਰੀ ਸੌਂਪੀ ਜਿੰਮੇਵਾਰੀ ਨੂੰ ਲਗਨ ਤੇ ਇਮਾਨਦਾਰੀ ਨਾਲ ਨਿਭਾਉਣ

ਮੋਗਾ (ਕਮਲ) :- ਸਾਲ 20224 ਦਾ 15 ਅਗਸਤ ਆਜ਼ਾਦੀ ਦਿਵਸ ਸਮਾਗਮ ਅਨਾਜ ਮੰਡੀ ਮੋਗਾ ਵਿਖੇ ਪੂਰੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ਼) ਹਰਕੀਰਤ ਕੌਰ ਚਾਨੇ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਆਜ਼ਾਦੀ ਦਿਵਸ ਸਮਾਰੋਹ ਦੇ ਪ੍ਰਬੰਧਾਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਆਯੋਜਿਤ ਪਲੇਠੀ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਸਮੇਂ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ (ਜ) ਸ਼ੁਭੀ ਆਂਗਰਾ, ਪੁਲਿਸ ਵਿਭਾਗ ਅਤੇ ਹੋਰ ਵੀ ਸਮੂਹ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਸਨ।

ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਮੌਜੂਦ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਦੱਸਿਆ ਕਿ ਉਹ ਆਜ਼ਾਦੀ ਦਿਵਸ ਸਮਾਰੋਹ ਸਬੰਧੀ ਆਪਣੇ-ਆਪਣੇ ਵਿਭਾਗ ਨਾਲ ਸਬੰਧਤ ਕੰਮਾਂ ਪ੍ਰਤੀ ਡਿਊਟੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣ, ਤਾਂ ਜੋ ਇਸ ਰਾਸ਼ਟਰੀ ਸਮਾਰੋਹ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ‘ਤੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਅਤੇ ਪੀ.ਟੀ.ਸ਼ੋਅ ਪੇਸ਼ ਕੀਤਾ ਜਾਵੇਗਾ ਅਤੇ ਪੰਜਾਬ ਪੁਲੀਸ, ਪੰਜਾਬ ਹੋਮ ਗਾਰਡ ਤੇ ਐਨ.ਸੀ.ਸੀ. ਕੈਡਿਟਾਂ ਵੱਲੋਂ ਮਾਰਚ ਪਾਸਟ ਰਾਹੀਂ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸੱਭਿਆਚਾਰਕ ਪ੍ਰੋਗਰਾਮ ਅਤੇ ਮਾਰਚ ਪਾਸਟ ਦੀਆਂ ਰੀਹੱਰਸਲਾਂ ਤੋਂ ਬਾਅਦ ਫੁੱਲ ਡਰੈਸ ਤੇ ਅੰਤਿਮ ਰੀਹੱਰਸਲ ਹੋਵੇਗੀ।

Check Also

ਮੋਗਾ ਪੁਲਿਸ ਦੀ ਨਸ਼ਾ ਤਸਕਰਾਂ ਉੱਪਰ ਵੱਡੀ ਕਾਰਵਾਈ, 3.5 ਕਰੋੜ ਤੋਂ ਵਧੇਰੇ ਦੀ ਜਾਇਦਾਦ ਜਬਤ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੋਗਾ ਪੁਲਿਸ ਵਚਨਬੱਧ-ਉਪ ਕਪਤਾਨ ਪੁਲਿਸ ਧਰਮਕੋਟ ਮੋਗਾ (ਕਮਲ) :- ਪੰਜਾਬ …

Leave a Reply

Your email address will not be published. Required fields are marked *