ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਵੋਕ ਵੈਬ ਟੈਕਨੋਲੋਜੀ ਐਂਡ ਮਲਟੀਮੀਡੀਆ ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

ਜਲੰਧਰ (ਅਰੋੜਾ) :- ਲਾਇਲਪੁਰ ਖਾਲਸਾ ਕਾਲਜ, ਜਲੰਧਰ ਦੇ ਐਮ. ਵੋਕ ਵੈਬ ਟੈਕਨੋਲੋਜੀ ਐਂਡ ਮਲਟੀਮੀਡੀਆ ਪਹਿਲਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੁਆਰਾ ਐਲਾਨੇ ਗਏ ਨਤੀਜਿਆਂ ਵਿਚੋਂ ਵਿਦਿਆਰਥੀ ਪ੍ਰਿੰਸ ਚੋਪੜਾ ਨੇ 10 ਵਿਚੋਂ 9.20 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਦਿਆਰਥੀ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਵਿਦਿਆਰਥੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਿਹੜੇ ਵਿਦਿਆਰਥੀ ਯੂਨੀਵਰਸਿਟੀ ਪ੍ਰੀਖਿਆਵਾਂ ਵਿਚੋਂ ਵਿਸ਼ੇਸ਼ ਸਥਾਨ ਜਾਂ ਮੈਰਿਟ ਵਿਚ ਆਉਂਦੇ ਹਨ, ਉਨ੍ਹਾਂ ਨੂੰ ਵਿਸ਼ੇਸ਼ ਸਹੂਲਤਾਂ ਵੀ ਦਿੱਤੀਆਂ ਜਾਂਦੀਆਂ ਹਨ। ਇਸ ਮੌਕੇ ਪ੍ਰੋ. ਸੰਜੀਵ ਕੁਮਾਰ ਆਨੰਦ, ਮੁਖੀ ਕੰਪਿਊਟਰ ਸਾਇੰਸ ਤੇ ਆਟੀ.ਟੀ. ਵਿਭਾਗ, ਡਾ. ਮਨਪ੍ਰੀਤ ਸਿੰਘ ਲਹਿਲ, ਡਾ. ਦਲਜੀਤ ਕੌਰ, ਪ੍ਰੋ. ਨਵਨੀਤ ਕੌਰ ਅਤੇ ਪ੍ਰੋ. ਸੋਨਾਲੀ ਬੇਰੀ ਵੀ ਮੌਜੂਦ ਸਨ।

Check Also

एच.एम.वी. में शहीद सरदार उधम सिंह जी का बलिदान दिवस श्रद्धापूर्वक मनाया गया

जालंधर (अरोड़ा) :- हंसराज महिला महाविद्यालय, जालंधर द्वारा शहीद सरदार उधम सिंह जी के बलिदान …

Leave a Reply

Your email address will not be published. Required fields are marked *