Breaking News

ਵਿਸ਼ਵ ਤੰਬਾਕੂ ਵਿਰੋਧੀ ਦਿਵਸ ‘ਤੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ

ਫਗਵਾੜਾ( ਅਰੋੜਾ) – ਮੋਹਨ ਲਾਲ ਉੱਪਲ ਡੀ.ਏ.ਵੀ. ਕਾਲਜੀਏਟ ਸਕੂਲ ਫਗਵਾੜਾ ਵਿਖੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲੱਤ ਤੋਂ ਦੂਰ ਰੱਖਣ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਕਰਨ ਦੇ ਉਦੇਸ਼ ਨਾਲ ‘ਵਿਸ਼ਵ ਤੰਬਾਕੂ ਵਿਰੋਧੀ ਦਿਵਸ’ ਨੂੰ ਸਮਰਪਿਤ ਇੱਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਹ ਸਮਾਗਮ ਕਾਲਜ ਪ੍ਰਿੰਸੀਪਲ ਡਾ. ਕਿਰਨਜੀਤ ਰੰਧਾਵਾ ਜੀ ਦੀ ਯੋਗ ਅਗਵਾਈ ਹੇਠ ਸਫ਼ਲਤਾਪੂਰਵਕ ਸੰਪੰਨ ਹੋਇਆ।
ਇਸ ਸੈਮੀਨਾਰ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਅਜੋਕੇ ਦੌਰ ਵਿੱਚ ਵਧ ਰਹੀ ਨਸ਼ਾਖੋਰੀ ਦੀ ਪ੍ਰਵਿਰਤੀ ‘ਤੇ ਡੂੰਘੀ ਚਿੰਤਾ ਪ੍ਰਗਟਾਈ। ਵਿਦਿਆਰਥੀਆਂ ਨੇ ਆਪਣੀਆਂ ਕਵਿਤਾਵਾਂ, ਭਾਸ਼ਣਾਂ ਅਤੇ ਪੋਸਟਰ ਮੇਕਿੰਗ ਰਾਹੀਂ ਤੰਬਾਕੂ ਅਤੇ ਸਿਗਰਟਨੋਸ਼ੀ ਦੇ ਸਰੀਰਕ, ਮਾਨਸਿਕ ਅਤੇ ਆਰਥਿਕ ਨੁਕਸਾਨਾਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਵੱਖ-ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਤੰਬਾਕੂ ਨਾ ਸਿਰਫ਼ ਇਨਸਾਨ ਦੀ ਜ਼ਿੰਦਗੀ ਨੂੰ ਤਬਾਹ ਕਰਦਾ ਹੈ, ਸਗੋਂ ਇਹ ਕੈਂਸਰ ਵਰਗੀਆਂ ਨਾਮੁਰਾਦ ਬਿਮਾਰੀਆਂ ਦਾ ਮੁੱਖ ਕਾਰਨ ਵੀ ਬਣਦਾ ਹੈ। ਵਿਦਿਆਰਥੀਆਂ ਨੇ ਪ੍ਰਣ ਲਿਆ ਕਿ ਉਹ ਖ਼ੁਦ ਵੀ ਨਸ਼ਿਆਂ ਤੋਂ ਦੂਰ ਰਹਿਣਗੇ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਇਸ ਬੁਰਾਈ ਵਿਰੁੱਧ ਜਾਗਰੂਕ ਕਰਨਗੇ।
ਕਾਲਜ ਪ੍ਰਿੰਸੀਪਲ ਡਾ. ਕਿਰਨਜੀਤ ਰੰਧਾਵਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਇਸ ਸ਼ਲਾਘਾਯੋਗ ਉਪਰਾਲੇ ਦੀ ਭਰਪੂਰ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਨੌਜਵਾਨ ਦੇਸ਼ ਦਾ ਸਰਮਾਇਆ ਹਨ ਅਤੇ ਦੇਸ਼ ਦੀ ਤਰੱਕੀ ਉਦੋਂ ਹੀ ਸੰਭਵ ਹੈ ਜਦੋਂ ਸਾਡੀ ਨੌਜਵਾਨ ਪੀੜ੍ਹੀ ਨਸ਼ਾ-ਮੁਕਤ ਅਤੇ ਸਿਹਤਮੰਦ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਤੰਬਾਕੂ ਕੰਪਨੀਆਂ ਅਕਸਰ ਨੌਜਵਾਨਾਂ ਨੂੰ ਭਰਮਾਉਣ ਲਈ ਵੱਖ-ਵੱਖ ਹੱਥਕੰਡੇ ਅਪਣਾਉਂਦੀਆਂ ਹਨ, ਜਿਨ੍ਹਾਂ ਤੋਂ ਸੁਚੇਤ ਰਹਿਣ ਦੀ ਸਖ਼ਤ ਲੋੜ ਹੈ। ਡਾ. ਰੰਧਾਵਾ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਇੱਕ ਨਸ਼ਾ-ਮੁਕਤ ਸਮਾਜ ਅਤੇ ਹਰਿਆ-ਭਰਿਆ ਵਾਤਾਵਰਣ ਸਿਰਜਣ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ।

Check Also

डी.ए.वी. कॉलेज जालंधर के बी.कॉम. (फाइनेंशियल सर्विसेज़) एवं बी.कॉम. (टैक्स प्लानिंग) पाठ्यक्रमों की सीटें अभिलेखीय समय में पूर्ण… कॉमर्स कोर्स को ज़बरदस्त रिस्पॉन्स मिला

जालंधर (अरोड़ा) :- 109 वर्षों की गौरवशाली शैक्षणिक परंपरा वाले डी.ए.वी. कॉलेज जालंधर ने एक …