ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਸੰਬੰਧੀ ਸੋਧੇ ਸ਼ਡਿਊਲ ਜਾਰੀ

31 ਜੁਲਾਈ ਨੂੰ ਹੋਣ ਵਾਲੀ ਵੋਟਰ ਸੂਚੀ ਦੀ ਡਰਾਫਟ ਪਬਲੀਕੇਸ਼ਨ ਹੁਣ 3 ਅਗਸਤ ਨੂੰ ਹੋਵੇਗੀ
ਜ਼ਿਲ੍ਹਾ ਚੋਣ ਅਫ਼ਸਰ ਸਾਗਰ ਸੇਤੀਆ ਨੇ ਨਾਗਰਿਕਾਂ ਨੂੰ ਸੋਧੇ ਸ਼ਡਿਊਲ ਅਨੁਸਾਰ ਬੀ.ਐਲ.ਓਜ ਨੂੰ ਆਪਣਾ ਸਹਿਯੋਗ ਦੇਣ ਦੀ ਅਪੀਲ

ਮੋਗਾ (ਵਿਮਲ) :- ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਕਰਵਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਸੰਬੰਧੀ ਜਾਰੀ ਕੀਤੇ ਗਏ ਸੁਧਰੇ ਹੋਏ ਸ਼ਡਿਊਲ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦੇ ਪ੍ਰੋਗਰਾਮ ਵਿੱਚ ਕੁਝ ਤਬਦੀਲੀਆਂ ਕੀਤੀਆਂ ਗਈਆਂ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ 31 ਜੁਲਾਈ 2026 ਨੂੰ ਹੋਣ ਵਾਲੀ ਵੋਟਰ ਸੂਚੀ ਦੀ ਡਰਾਫਟ ਪਬਲੀਕੇਸ਼ਨ ਹੁਣ 03 ਅਗਸਤ 2026 ਨੂੰ ਕੀਤੀ ਜਾਵੇਗੀ। ਇਸੇ ਤਰ੍ਹਾਂ ਦਾਅਵਿਆਂ ਅਤੇ ਇਤਰਾਜ਼ਾਂ ਦੀ ਮਿਆਦ, ਜੋ ਪਹਿਲਾਂ 31 ਜੁਲਾਈ ਤੋਂ 30 ਅਗਸਤ 2026 ਤੱਕ ਨਿਰਧਾਰਿਤ ਸੀ, ਹੁਣ 03 ਅਗਸਤ 2026 ਤੋਂ 02 ਸਤੰਬਰ 2026 ਤੱਕ ਰਹੇਗੀ। ਇਸਤੋਂ ਇਲਾਵਾ ਦਾਅਵਿਆਂ ਅਤੇ ਇਤਰਾਜ਼ਾਂ ਦੇ ਨੋਟਿਸਾਂ ਅਤੇ ਨਿਪਟਾਰੇ ਦੀ ਮਿਆਦ ਜੋ ਕਿ ਪਹਿਲਾਂ 31 ਜੁਲਾਈ 2026 ਤੋਂ 28 ਸਤੰਬਰ 2026 ਸੀ ਹੁਣ 03 ਅਗਸਤ 2026 ਤੋਂ 28 ਸਤੰਬਰ 2026 ਤੱਕ ਨਿਰਧਾਰਿਤ ਕੀਤੀ ਗਈ ਹੈ। ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੇ ਨਾਲ ਸੰਬੰਧੀ ਬਾਕੀ ਸਾਰੀਆਂ ਗਤੀਵਿਧੀਆਂ ਪਹਿਲਾਂ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ ਹੀ ਜਾਰੀ ਰਹਿਣਗੀਆਂ। ਉਹਨਾਂ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਸੁਧਰੇ ਹੋਏ ਸ਼ਡਿਊਲ ਅਨੁਸਾਰ ਬੀ.ਐਲ.ਓਜ ਨੂੰ ਆਪਣਾ ਸਹਿਯੋਗ ਦਿੱਤਾ ਜਾਵੇ।

Check Also

नितिन कोहली ने ऐतिहासिक नगर निगम चुनाव जीत पर मुख्यमंत्री भगवंत सिंह मान को बधाई दी, विशेष ‘मंडला आर्ट’ पेंटिंग भेंट की

जालंधर (अरोड़ा) :- आप जालंधर सेंट्रल हलका प्रभारी नितिन कोहली ने आज पंजाब के मुख्यमंत्री …