Breaking News

ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਏ. ਹਿਸਟਰੀ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿਚੋਂ ਮਾਰੀਆਂ ਮੱਲਾਂ

ਜਲੰਧਰ (ਅਰੋੜਾ) :- ਲਾਇਲਪੁਰ ਖਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਏ. ਹਿਸਟਰੀ ਤੀਜਾ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖ਼ਾਲਸਾ ਕਾਲਜ ਦੀ ਵਿਦਿਆਰਥਣ ਬਿਪਾਸ਼ਾ ਅਤੇ ਜਸਮੀਨ ਰਤੂ ਨੇ 10 ਵਿਚੋਂ 8.60 ਐਸ.ਜੀ.ਪੀ.ਏ. ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ਵਿਚੋਂ ਤੀਜਾ ਸਥਾਨ ਅਤੇ ਵਿਦਿਆਰਥਣ ਸਨੇਹਾ, ਆਸ਼ਨਾ ਨੇ 8.20 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਪੰਜਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਵਿਭਾਗ ਦੇ ਮੁਖੀ ਡਾ. ਸੁਮਨ ਚੋਪੜਾ, ਡਾ. ਅਮਨਦੀਪ ਕੌਰ, ਪ੍ਰੋ. ਅਮਨਦੀਪ ਕੌਰ ਅਤੇ ਪ੍ਰੋ. ਜ਼ੀਨਤ ਵੀ ਹਾਜ਼ਰ ਸਨ।

Check Also

एच.एम.वी की एम.वॉक. (मेंटल हेल्थ एंड काउंसलिंग) सेमेस्टर-III की छात्राओं ने विश्वविद्यालय परीक्षा में शानदार प्रदर्शन किया

जालंधर (अरोड़ा) :- हंस राज महिला महाविद्यालय, जालंधर के एम.वॉक. (मेंटल हेल्थ एंड काउंसलिंग) सेमेस्टर-III …