ਲਾਇਲਪੁਰ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਕੀਤਾ ਪੰਜਾਬ ਵਿਧਾਨ ਸਭਾ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦਾ ਦੌਰਾ

ਜਲੰਧਰ (ਅਰੋੜਾ) :- ਲਾਇਲਪੁਰ ਖਾਲਸਾ ਕਾਲਜ, ਜਲੰਧਰ ਦੇ ਪੀ.ਜੀ ਰਾਜਨੀਤੀ ਸ਼ਾਸਤਰ ਵਿਭਾਗ ਦੁਆਰਾ ਪੰਜਾਬ ਵਿਧਾਨ ਸਭਾ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਵਿਦਿਅਕ ਦੌਰਾ ਕਰਵਾਇਆ। ਇਸ ਤਹਿਤ ਵਿਦਿਆਰਥੀਆਂ ਨੇ ਵਿਧਾਨ ਸਭਾ ਅਤੇ ਹਾਈ ਕੋਰਟ ਦੀ ਚੱਲ ਰਹੀ ਕਾਰਵਾਈ ਦੇ ਲਾਈਵ ਸੈਸ਼ਨ ਵਿੱਚ ਹਿੱਸਾ ਲਿਆ। ਇਹ ਸੈਸ਼ਨ ਵਿਦਿਆਰਥੀਆਂ ਲਈ ਬਹੁਤ ਹੀ ਸਿੱਖਿਆਦਾਇਕ ਸੀ। ਕਾਲਜ ਦੇ ਪ੍ਰਿੰਸੀਪਲ ਡਾ. ਰਸ਼ਪਾਲ ਸਿੰਘ ਸੰਧੂ ਨੇ ਦੱਸਿਆ ਕਿ ਵਿਭਾਗ ਦੇ ਭਾਗ ਲੈਣ ਵਾਲੇ 50 ਵਿਦਿਆਰਥੀਆਂ ਦਾ ਪੰਜਾਬ ਵਿਧਾਨ ਸਭਾ ਦੇ ਮਾਣਯੋਗ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਦੁਆਰਾ ਸਵਾਗਤ ਕੀਤਾ ਗਿਆ।

ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਇੰਚਾਰਜ ਅਧਿਕਾਰੀ ਮਮਰਾਜ ਦੇ ਯਤਨਾਂ ਸਦਕਾ ਵਿਦਿਆਰਥੀਆਂ ਨੂੰ ਬੰਗਾ ਤੋਂ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਅਤੇ ਮੋਗਾ ਤੋਂ ਸਰਦਾਰ ਮਨਜੀਤ ਸਿੰਘ ਬਿਲਾਸਪੁਰ ਨੂੰ ਮਿਲਣ ਦਾ ਮੌਕਾ ਮਿਲਿਆ। ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸਰਦਾਰਨੀ ਬਲਬੀਰ ਕੌਰ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਵਿਭਾਗ ਦੀ ਮੁਖੀ ਡਾ. ਅਨੂ ਕੁਮਾਰੀ ਨੇ ਦੱਸਿਆ ਕਿ ਇਹ ਵਿਦਿਅਕ ਦੌਰਾ ਵਿਦਿਆਰਥੀਆਂ ਲਈ ਜਾਣਕਾਰੀ ਭਰਪੂਰ ਸਾਬਤ ਹੋਇਆ। ਇਸ ਮੌਕੇ ਵਿਭਾਗ ਦੇ ਅਧਿਆਪਕ ਡਾ. ਅਜੀਤਪਾਲ ਸਿੰਘ, ਪ੍ਰੋ. ਸੰਜੇ ਸ਼ਾਦ ਅਤੇ ਪ੍ਰੋ. ਲਿਵਪ੍ਰੀਤ ਨੇ ਸ਼ਿਰਕਤ ਕੀਤੀ।

Check Also

तीन डेविएट प्रोफेसरों को मिला पेटेंट एआई-संचालित वेयरेबल जो रीयल टाइम में तनाव का पता लगाता और राहत देता है

पेटेंट नंबर: 599238 | दिनांक: 14 अगस्त 2026 | पेटेंट अधिनियम, 1970 के अंतर्गत जालंधर/अरोड़ा: …