ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਵੰਡੀਆਂ ਹਲਕਾ ਮੋਗਾ ਦੇ ਖਿਡਾਰੀਆਂ ਨੂੰ ਖੇਡ ਕਿੱਟਾਂ

ਮੋਗਾ (ਕਮਲ) :- ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਸਥਾਨਕ ਗੋਧੇਵਾਲਾ ਇਨਡੋਰ ਖੇਡ ਸਟੇਡੀਅਮ ਵਿਖੇ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਹਲਕਾ ਮੋਗਾ ਦੇ ਖਿਡਾਰੀਆਂ ਨੂੰ ਖੇਡ ਕਿੱਟਾਂ ਦੀ ਵੰਡ ਕੀਤੀ ਗਈ। ਇਸ ਮੌਕੇ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਅਤੇ ਨਗਰ ਨਿਗਮ ਮੋਗਾ ਦੇ ਮੇਅਰ ਬਲਜੀਤ ਸਿੰਘ ਚੰਨੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਨਵਦੀਪ ਜਿੰਦਲ, ਹੋਰ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਖਿਡਾਰੀ ਸ਼ਾਮਿਲ ਸਨ। ਸਮਾਗਮ ਨੂੰ ਸੰਬੋਧਨ ਕਰਦਿਆਂ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਵਿਕਸਤ ਕਰਨ ਲਈ ਦ੍ਰਿੜ ਵਚਨਬੱਧ ਹੈ।

ਸੂਬੇ ਭਰ ਵਿਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਜਿੱਥੇ ਖੇਡ ਮੈਦਾਨ ਬਣਾਏ ਜਾ ਰਹੇ ਹਨ ਉਥੇ ਹੀ ਖੇਡਣ ਲਈ ਖੇਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਹੁਣ ਉਹ ਸਮਾਂ ਦੂਰ ਨਹੀਂ ਜਦੋਂ ਪੰਜਾਬ ਦੇ ਖਿਡਾਰੀ ਓਲੰਪਿਕ ਅਤੇ ਹੋਰ ਅੰਤਰਰਾਸ਼ਟਰੀ ਖੇਡ ਮੁਕਾਬਲਿਆਂ ਵਿੱਚ ਤਮਗੇ ਜਿੱਤ ਕੇ ਦੇਸ਼ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਿਆ ਕਰਨਗੇ। ਉਹਨਾਂ ਸਿਰਕਢ ਖਿਡਾਰੀਆਂ ਨੂੰ ਭਰੋਸਾ ਦਿੱਤਾ ਕਿ ਉਹਨਾਂ ਨੂੰ ਅੱਗੇ ਵਧਣ ਵਿੱਚ ਪੰਜਾਬ ਸਰਕਾਰ ਵੱਲੋਂ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ। ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਨਵਦੀਪ ਜਿੰਦਲ ਨੇ ਕਿਹਾ ਕਿ ਅੱਜ ਇਹ ਖੇਡ ਕਿੱਟਾਂ ਮੋਗਾ ਹਲਕੇ ਨੂੰ ਦਿੱਤੀਆਂ ਗਈਆਂ ਹਨ। ਜਲਦ ਹੀ ਬਾਕੀ ਦੋ ਹਲਕਿਆਂ ਬਾਘਾਪੁਰਾਣਾ ਅਤੇ ਧਰਮਕੋਟ ਵਿੱਚ ਵੀ ਅਜਿਹੀਆਂ ਖੇਡ ਕਿੱਟਾਂ ਦੀ ਵੰਡ ਕੀਤੀ ਜਾਵੇਗੀ। ਹਲਕਾ ਨਿਹਾਲ ਸਿੰਘ ਵਾਲਾ ਨੂੰ ਪਹਿਲਾਂ ਹੀ ਇਹ ਕਿੱਟਾਂ ਦੀ ਵੰਡ ਕੀਤੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਅੱਜ ਕੁੱਲ 51 ਖਿਡਾਰੀਆਂ ਨੂੰ ਹਾਕੀਆਂ, ਗੋਲਕੀਪਰ ਕਿੱਟਾਂ, ਪਲੇਇੰਗ ਕਿੱਟਾਂ ਅਤੇ ਹੋਰ ਸਮੱਗਰੀ ਦੀ ਵੰਡ ਕੀਤੀ।

Check Also

लायंस क्लब जालंधर ने छात्राओं को सिलाई कढ़ाई के कोर्स के सर्टिफिकेट भेंट किए

महिलाओं को आत्मनिर्भर बनाने के लिए सराहनीय प्रयास-जेपीएस सिद्धू जालंधर (अरोड़ा) :- लायंस क्लब जालंधर …

Leave a Reply

Your email address will not be published. Required fields are marked *