ਚਾਰੂਮਿਤਾ ਨੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਮੋਗਾ (ਕਮਲ) :- ਚਾਰੂਮਿਤਾ ਨੇ ਅੱਜ ਜ਼ਿਲ੍ਹਾ ਮੋਗਾ ਦੇ ਨਵੇਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਅਹੁਦਾ ਸੰਭਾਲ ਲਿਆ ਹੈ। ਪੰਜਾਬ ਸਰਕਾਰ ਵੱਲੋਂ ਕੁਝ ਦਿਨ ਪਹਿਲਾਂ ਕੀਤੇ ਗਏ ਤਬਾਦਲਿਆਂ ਵਿੱਚ ਉਹਨਾਂ ਨੂੰ ਫਿਰੋਜ਼ਪੁਰ ਤੋਂ ਪਦਉਨਤ ਕਰਕੇ ਮੋਗਾ ਵਿਖੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਤਾਇਨਾਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਉਹ ਸਾਲ 2014 ਬੈਚ ਦੇ ਪੀ ਸੀ ਐਸ ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ ਸੁਲਤਾਨਪੁਰ ਲੋਧੀ, ਸ਼ਾਹਕੋਟ, ਧਰਮਕੋਟ ਅਤੇ ਫਿਰੋਜ਼ਪੁਰ ਵਿਖੇ ਐੱਸ ਡੀ ਐੱਮ ਸਮੇਤ ਹੋਰ ਕਈ ਮਹੱਤਵਪੂਰਨ ਅਹੁਦਿਆਂ ਉੱਤੇ ਸੇਵਾਵਾਂ ਨਿਭਾਅ ਚੁੱਕੇ ਹਨ।ਅੱਜ ਅਹੁਦਾ ਸੰਭਾਲਣ ਮੌਕੇ ਉਹਨਾਂ ਦੱਸਿਆ ਕਿ ਉਹ ਮਾਨਯੋਗ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਦੀ ਅਗਵਾਈ ਵਿੱਚ ਜ਼ਿਲ੍ਹਾ ਮੋਗਾ ਵਾਸੀਆਂ ਨੂੰ ਵਧੀਆ ਪ੍ਰਸ਼ਾਸ਼ਨਿਕ ਸੇਵਾਵਾਂ ਮੁਹਈਆ ਕਰਵਾਉਣ ਲਈ ਪੁਰਜੋਰ ਯਤਨ ਕਰਨਗੇ। ਲੋਕਾਂ ਨੂੰ ਤੈਅ ਸਮਾਂ ਸੀਮਾ ਵਿੱਚ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਦੇਣਾ ਉਹਨਾਂ ਦੀ ਪ੍ਰਾਥਮਿਕਤਾ ਰਹੇਗੀ।

Check Also

केंद्रीय मंत्री नितिन गडकरी ने जोर देते हुए कहा कि कृषि अपशिष्ट को मूल्यवान राष्ट्रीय संसाधन में बदला जा सकता है

बायो-बिटुमेन विकसित भारत 2047 के विजन की दिशा में क्रांतिकारी कदम हैसड़क अवसंरचना में बड़ा …

Leave a Reply

Your email address will not be published. Required fields are marked *