14 ਸਤੰਬਰ ਨੂੰ ਹੋਵੇਗਾ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ

ਆਮ ਲੋਕ ਲੈਣ ਵੱਧ ਤੋਂ ਵੱਧ ਲਾਹਾ-ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ

ਮੋਗਾ (ਕਮਲ) :- ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 14 ਸਤੰਬਰ,2024 ਨੂੰ ਮੋਗਾ, ਨਿਹਾਲ ਸਿੰਘ ਵਾਲਾ ਅਤੇ ਬਾਘਾਪੁਰਾਣਾ ਦੀਆਂ ਅਦਾਲਤਾਂ ਅਤੇ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਮੋਗਾ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਜਿਸ ਦੇ ਸਬੰਧ ਵਿੱਚ ਅੱਜ ਮਾਨਯੋਗ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹੇ ਦੇ ਵੱਖ ਵੱਖ ਅਧਿਕਾਰੀਆਂ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਮੋਗਾ, ਲੀਡ ਬੈਂਕ ਮੈਨੇਜਰ, ਡੀ.ਐੱਸ.ਪੀ (ਟ੍ਰੈਫਿਕ) ਤੇ ਵਾਟਰ ਅਤੇ ਸੈਨੀਟੇਸ਼ਨ ਵਿਭਾਗ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਤਹਿਤ ਜਿaਲੇQ ਵਿੱਚ ਅਦਾਲਤੀ ਅਤੇ ਪ੍ਰੀ-ਲੀਟੀਗੇਟਿਵ ਪੜਾਅ ਤੇ ਆਏ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ ਮਿਤੀ 14 ਸਤੰਬਰ 2024 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਇਸ ਲੋਕ ਅਦਾਲਤ ਵਿੱਚ ਦੀਵਾਨੀ ਕੇਸ, ਘਰੇਲੂ ਝਗੜੇ, ਮੋਟਰ ਵਹੀਕਲ ਸੜਕ ਦੁਰਘਟਨਾਵਾਂ ਦੇ ਮੁਆਵਜ਼ੇ ਦੇ ਮਸਲੇ, ਜ਼ਮੀਨੀ ਝਗੜੇ ਦੇ ਮਸਲੇ, ਬਿਜਲੀ ਚੋਰੀ ਦੇ ਮਸਲੇ, ਚੈੱਕ ਬਾਉਂਸਿੰਗ ਦੇ ਮਸਲੇ, ਟ੍ਰੈਫਿਕ ਚਲਾਨ, ਰਿਕਵਰੀ ਸੂਟ, ਲੇਬਰ ਆਦਿ ਦੇ ਮਸਲੇ ਲਗਾਏ ਜਾ ਸਕਦੇ ਹਨ।, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਸਰਬਜੀਤ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦਿਆਆ ਦੱਸਿਆ ਹੈ ਕਿ ਇਹਨਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉੱਥੇ ਉਹਨਾਂ ਲੋਕਾਂ ਦੇ ਸਮਾਂ ਅਤੇ ਪੈਸੇ ਦੀ ਵੀ ਬੱਚਰ ਹੁੰਦੀ ਹੈ। ਲੋਕ ਅਦਾਲਤ ਦੁਆਰਾ ਦੋਨੋਂ ਪਾਰਟੀਆਂ ਵਿੱਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵਧਦਾ ਹੈ। ਲੋਕ ਅਦਾਲਤ ਵਿੱਚ ਫੈਸਲਾ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਕੋਰਟ ਫੀਸ ਵਾਪਸ ਮਿਲ ਜਾਂਦੀ ਹੈ। ਇਸਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਨਤਾ ਪ੍ਰਾਪਤ ਹੈ। ਇਸ ਦੇ ਫੈਸਲੇ ਦੇ ਖਿਲਾਫ ਕੋਈ ਅਪੀਲ ਨਹੀਂ ਹੋ ਸਕਦੀ। ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ਵਿੱਚ ਫੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਉਠਾਉ। ਉਹਨਾਂ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਸਲਾਹ ਲਈ 1968 ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਹਨਾਂ ਕਿਰਾ ਕਿ ਇਸ ਤੋਂ ਇਲਾਵਾ ਇਸ ਦਫ਼ਤਰ ਦੇ ਫੋਨ ਨੰਬਰ 01636-235864 ਤੇ ਸੰਪਰਕ ਕੀਤਾ ਜਾ ਸਕਦਾ ਹੈ।

About admin

Check Also

नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर माह में चार गांवों में मुफ्त मेडिकल कैंप आयोजित किए

जालंधर (मक्कड़) :- नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर …

Leave a Reply

Your email address will not be published. Required fields are marked *