Breaking News

ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਪੰਜ ਅਧਿਕਾਰੀਆਂ ਨੂੰ ਪ੍ਰਸ਼ੰਸਾ ਪੱਤਰ ਪ੍ਰਦਾਨ

ਜ਼ਿਲ੍ਹਾ ਮੋਗਾ ਨਾਲ ਸਬੰਧਤ ਸਮੂਹ ਵਿਧਾਇਕਾਂ ਨੇ ਪ੍ਰਸ਼ੰਸਾ ਪੱਤਰ ਜਾਰੀ ਕਰਨ ਦੀ ਕੀਤੀ ਸੀ ਸਿਫਾਰਸ਼

जालंधर (तरुण) ਮੋਗਾ (ਕਮਲ) :- ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਬੀਤੇ ਦਿਨੀਂ ਜ਼ਿਲ੍ਹਾ ਮੋਗਾ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ਜਿੱਥੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਉਥੇ ਹੀ ਪ੍ਰਸ਼ਾਸ਼ਕ ਤੌਰ ਉੱਤੇ ਵਧੀਆ ਕਾਰਗੁਜ਼ਾਰੀ ਦੇਣ ਵਾਲੇ ਅਧਿਕਾਰੀਆਂ ਨੂੰ ਪ੍ਰਸ਼ੰਸਾ ਪੱਤਰ ਵੀ ਜਾਰੀ ਕੀਤੇ। ਇਹਨਾਂ ਅਧਿਕਾਰੀਆਂ ਵਿੱਚ ਸਾਰੰਗਪ੍ਰੀਤ ਸਿੰਘ ਐੱਸ ਡੀ ਐੱਮ ਮੋਗਾ, ਗੀਤਾ ਬਿਸੰਭੂ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਮੋਗਾ, ਬਲਬੀਰ ਸਿੰਘ ਹਰੀ ਵਧੀਕ ਨਿਗਰਾਨ ਇੰਜੀਨੀਅਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਸ਼ਹਿਰੀ ਮੰਡਲ ਮੋਗਾ, ਰਾਜੇਸ਼ ਕਾਂਸਲ ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਮੋਗਾ ਅਤੇ ਸੁਖਦਰਸ਼ਨ ਸਿੰਘ ਉਪ ਮੰਡਲ ਭੂਮੀ ਰੱਖਿਆ ਅਫ਼ਸਰ ਮੋਗਾ ਸ਼ਾਮਿਲ ਸਨ।

ਮੀਟਿੰਗ ਦੌਰਾਨ ਵਿਕਾਸ ਕਾਰਜਾਂ ਦਾ ਰੀਵਿਊ ਕਰਦਿਆਂ ਜ਼ਿਲ੍ਹਾ ਮੋਗਾ ਨਾਲ ਸਬੰਧਤ ਸਮੂਹ ਵਿਧਾਇਕਾਂ ਨੇ ਇਕ ਸੁਰ ਹੋ ਕੇ ਇਹਨਾਂ ਅਧਿਕਾਰੀਆਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਕੈਬਨਿਟ ਮੰਤਰੀ ਨੂੰ ਪ੍ਰਸ਼ੰਸਾ ਪੱਤਰ ਜਾਰੀ ਕਰਨ ਦੀ ਸਿਫਾਰਸ਼ ਕੀਤੀ। ਜਿਸ ਨੂੰ ਕੈਬਨਿਟ ਮੰਤਰੀ ਨੇ ਤੁਰੰਤ ਮੰਨ ਲਿਆ। ਕੈਬਨਿਟ ਮੰਤਰੀ ਵੱਲੋਂ ਜਾਰੀ ਪੱਤਰਾਂ ਵਿੱਚ ਦੱਸਿਆ ਗਿਆ ਕਿ ਇਹਨਾਂ ਅਧਿਕਾਰੀਆਂ ਵੱਲੋਂ ਆਪਣੇ ਵਿਭਾਗ ਦੇ ਕੰਮਾਂ ਨੂੰ ਬਹੁਤ ਹੀ ਵਧੀਆ ਢੰਗ ਨਾਲ ਅਤੇ ਸਮੇਂ-ਸਿਰ ਨਿਪਟਾਇਆ ਜਾਂਦਾ ਹੈ। ਇਹਨਾਂ ਅਧਿਕਾਰੀਆਂ ਦਾ ਆਮ ਜਨਤਾ ਨਾਲ ਵਤੀਰਾ ਸ਼ਲਾਘਾਯੋਗ ਹੈ। ਇਹ ਆਪਣੀ ਡਿਊਟੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾ ਰਹੇ ਹਨ ਅਤੇ ਆਮ ਲੋਕਾਂ ਵਿੱਚ ਇਹਨਾਂ ਅਧਿਕਾਰੀਆਂ ਦਾ ਅਕਸ ਬਹੁਤ ਹੀ ਵਧੀਆ ਹੈ। ਉਹਨਾਂ ਕਿਹਾ ਕਿ ਉਹ ਕਾਮਨਾ ਕਰਦੇ ਹਨ ਕਿ ਇਹ ਭਵਿੱਖ ਵਿੱਚ ਵੀ ਆਪਣਾ ਕੰਮ ਲਗਨ ਅਤੇ ਮਿਹਨਤ ਨਾਲ ਕਰਦੇ ਰਹਿਣ। ਉਹਨਾਂ ਸਪੱਸ਼ਟ ਕੀਤਾ ਕਿ ਜਿਹੜੇ ਵੀ ਅਧਿਕਾਰੀ ਵਧੀਆ ਕੰਮ ਕਰਨਗੇ ਉਹਨਾਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਨਮਾਨਿਤ ਕੀਤਾ ਜਾਂਦਾ ਰਹੇਗਾ।

About admin

Check Also

कैम्ब्रिज से राष्ट्रपति भवन तक: बाल दिवस की पूर्व संध्या पर विद्यार्थियों को मिला राष्ट्रपति भवन आने का प्रतिष्ठित निमंत्रण

जालंधर (अरोड़ा) :- एच.आर.भाटिया एजुकेशन सोसाइटी के तत्वावधान में संचालित कैम्ब्रिज इंटरनेशनल स्कूल (को-एड), जालंधर …

Leave a Reply

Your email address will not be published. Required fields are marked *