11 ਸਤੰਬਰ ਨੂੰ ਤਹਿਸੀਲ ਨਿਹਾਲ ਸਿੰਘ ਵਾਲਾ ਦੇ ਰੌਂਤਾ ਵਿਖੇ ਲੱਗੇਗਾ ਅਗਲਾ ਜਨ ਸੁਣਵਾਈ ਕੈਂਪ

ਖਾਈ, ਦੀਨਾ, ਰੌਂਤਾ, ਬੁਰਜ ਹਮੀਰਾ, ਗਾਜਿਆਣਾ ਪਿੰਡਾਂ ਦੇ ਵਾਸੀ ਲੈਣ ਇਸ ਕੈਂਪ ਦਾ ਵੱਧ ਤੋਂ ਵੱਧ ਲਾਹਾ-ਡਿਪਟੀ ਕਮਿਸ਼ਨਰ

ਮੋਗਾ (ਕਮਲ) :- ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਜਨ ਸੁਣਵਾਈ ਕੈਂਪਾਂ ਰਾਹੀਂ ਹੱਲ ਕਰ ਰਿਹਾ ਹੈ। ਪਿੰਡਾਂ ਦਾ ਕਲੱਸਟਰ ਬਣਾ ਕੇ ਲਗਾਏ ਜਾ ਰਹੇ ਜਨ ਸੁਣਵਾਈ ਕੈਂਪਾਂ ਨਾਲ ਲੋਕਾਂ ਨੂੰ ਸਰਕਾਰੀ ਸੇਵਾਵਾਂ ਲੈਣ ਵਿੱਚ ਜਿੱਥੇ ਬਹੁਤ ਹੀ ਆਸਾਨੀ ਹੋਈ ਹੈ ਉੱਥੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਵੀ ਤੁਰੰਤ ਪ੍ਰਭਾਵ ਨਾਲ ਨਿਪਟਾਰਾ ਹੋ ਰਿਹਾ ਹੈ, ਕਿਉਂਕਿ ਲੋਕ ਖੁਦ ਉੱਚ ਪੱਧਰੀ ਅਧਿਕਾਰੀਆਂ ਨਾਲ ਆਪਣੀਆਂ ਮੁਸ਼ਕਿਲਾਂ ਇਹਨਾਂ ਕੈਂਪਾਂ ਜਰੀਏ ਸਾਂਝੀਆਂ ਕਰ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਲਗਾਏ ਜਾ ਰਹੇ ਇਹਨਾਂ ਕੈਂਪਾਂ ਦੀ ਲੜੀ ਵਿੱਚ ਹੁਣ ਅਗਲਾ ਜਨ ਸੁਣਵਾਈ ਕੈਂਪ 11 ਸਤੰਬਰ ਨੂੰ ਤਹਿਸੀਲ ਨਿਹਾਲ ਸਿੰਘ ਵਾਲਾ ਦੇ ਪਿੰਡ ਰੌਂਤਾ ਦੇ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਕੀਤਾ ਜਾਵੇਗਾ। ਇਸ ਕੈਂਪ ਜਰੀਏ ਪਿੰਡ ਖਾਈ, ਦੀਨਾ, ਰੌਂਤਾ, ਬੁਰਜ ਹਮੀਰਾ, ਗਾਜਿਆਣਾ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਹਨਾਂ ਸਬੰਧਤ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹਨਾਂ ਦੀ ਸੁਵਿਧਾ ਲਈ ਇਹ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ ਇਸ ਲਈ ਇਸ ਕੈਂਪ ਦਾ ਵੱਧ ਤੋਂ ਵੱਧ ਆਮ ਵਿਅਕਤੀ ਲਾਹਾ ਲੈਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 13 ਸਤੰਬਰ ਨੂੰ ਤਹਿਸੀਲ ਮੋਗਾ ਦੇ ਪਿੰਡ ਢੁੱਡੀਕੇ, ਡਾਲਾ, ਦੌਧਰ ਗਰਬੀ, ਦੌਧਰ ਸ਼ਰਕੀ, ਤਖਾਣਵੱਧ, ਮੱਲੇਆਣਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਢੁੱਡੀਕੇ ਕਮਿਊਨਿਟੀ ਹਾਲ ਵਿਖੇ ਸੁਣੀਆਂ ਜਾਣਗੀਆਂ। ਮਿਤੀ 18 ਸਤੰਬਰ ਨੂੰ ਤਹਿਸੀਲ ਮੋਗਾ ਦੇ ਪਿੰਡ ਅਜੀਤਵਾਲ, ਨੱਥੂਵਾਲ ਜਦੀਦ, ਚੂਹੜ੍ਹ ਚੱਕ, ਕੋਕਰੀ ਕਲਾਂ, ਕੋਕਰੀ ਫੂਲਾ ਸਿੰਘ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਅਜੀਤਵਾਲ ਸਬ ਤਹਿਸੀਲ ਕੰਪਲੈਕਸ ਵਿਖੇ ਸੁਣੀਆਂ ਜਾਣਗੀਆਂ। ਇਸਤੇ ਤਰ੍ਹਾਂ 20 ਸਤੰਬਰ ਦਿਨ ਸ਼ੁੱਕਰਵਾਰ ਨੂੰ ਤਹਿਸੀਲ ਨਿਹਾਲ ਸਿੰਘ ਵਾਲਾ ਦੇ ਪਿੰਡ ਲੋਪੋ, ਬੱਧਨੀ ਕਲਾਂ, ਬੱਧਨੀ ਖੁਰਦ, ਰਾਉਕੇ ਕਲਾਂ, ਬੀਰ ਰਾਉਕੇ, ਬੌਡੇ, ਬੀਰ ਬੱਧਨੀ, ਮੀਨੀਆਂ, ਨੰਗਲ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਰਾਉਕੇ ਕਲਾਂ ਗੁਰਦੁਆਰਾ ਜੰਡ ਸਾਹਿਬ ਵਿਖੇ, 25 ਸਤੰਬਰ ਦਿਨ ਬੁੱਧਵਾਰ ਨੂੰ ਤਹਿਸੀਲ ਬਾਘਾਪੁਰਾਣਾ ਦੇ ਪਿੰਡ ਘੋਲੀਆ ਕਲਾਂ, ਗੁਲਾਬ ਸਿੰਘ ਵਾਲਾ, ਕਾਲੇਕੇ, ਨੱਥੋਕੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਘੋਲੀਆ ਕਲਾਂ ਕਲੱਬ ਘਰ ਫੂਲਾ ਸਿੰਘ ਪੱਤੀ ਵਿਖੇ ਸੁਣੀਆਂ ਜਾਣਗੀਆਂ। ਇਸ ਤੋਂ ਇਲਾਵਾ ਮਿਤੀ 27 ਸਤੰਬਰ ਦਿਨ ਸ਼ੁੱਕਰਵਾਰ ਨੂੰ ਤਹਿਸੀਲ ਧਰਮਕੋਟ ਦੇ ਪਿੰਡ ਲੁਹਾਰਾ, ਜਨੇਰ ਗਲੋਟੀ, ਦਾਤੇਵਾਲ, ਨਿਹਾਲਗੜ੍ਹ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਫੱਕਰ ਬਾਬਾ ਦਾਮੂੰਸ਼ਾਹ ਲੁਹਾਰਾ ਵਿਖੇ ਸੁਣੀਆਂ ਜਾਣਗੀਆਂ।

Check Also

मोहिंदर भगत ने किया सड़क निर्माण के कार्य का शुभारंभ

कहा : जालंधर वेस्ट की हर सड़क का होगा नवनिर्माण जालंधर (अरोड़ा) :- कैबिनेट मंत्री …

Leave a Reply

Your email address will not be published. Required fields are marked *