ਮੋਗਾ ਨੈਸ਼ਨਲ ਲੋਕ ਅਦਾਲਤ ਵਿੱਚ 23 ਬੈਂਚਾਂ ਨੇ ਮੌਕੇ ਤੇ ਨਿਪਟਾਏ 5731 ਕੇਸ

15.93 ਕਰੋੜ ਰੁਪਏ ਦੇ ਅਵਾਰਡ ਪਾਸ: ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ
ਕਿਹਾ !ਆਮ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀਆਂ ਨੇ ਲੋਕ ਅਦਾਲਤਾਂ

ਮੋਗਾ (ਕਮਲ) :- ਅੱਜ ਜ਼ਿਲ੍ਹਾ ਮੋਗਾ ਅਤੇ ਇਸਦੀਆਂ ਸਬ-ਡਵੀਜ਼ਨਾਂ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਵਿਖੇ ਸ਼੍ਰੀ ਗੁਰਮੀਤ ਸਿੰਘ ਸੰਧਾਵਾਲੀਆ ਜੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ–ਕਮ–ਚੇਅਰਮੈਨ ਅਤੇ ਸ਼੍ਰੀ ਮਨਜਿੰਦਰ ਸਿੰਘ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਸਰਬਜੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਵੱਖਰੇ-ਵੱਖਰੇ 23 ਬੈਂਚ ਬਣਾਏ ਗਏ।
ਇਨ੍ਹਾਂ ਬੈਂਚਾਂ ਵਿਚ ਇੱਕ ਬੈਂਚ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਮੋਗਾ, 1 ਬੈਂਚ ਕੰਜ਼ਿਊਮਰ ਕੋਰਟ, 10 ਬੈਂਚ ਰੈਵੀਨਿਊ ਕੇਸਾਂ ਦਾ, ਸੈਸ਼ਨ ਡਵੀਜ਼ਨ ਮੋਗਾ ਦੇ ਸਮੇਤ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਸਬ ਡਵੀਜਨਾਂ ਦੇ ਵੱਖ–ਵੱਖ 11 ਬੈਂਚ ਬਣਾਏ ਗਏ।

ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਸਰਬਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਲੋਕ ਅਦਾਲਤਾਂ ਆਮ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ ਕਿਉਂਕਿ ਇਹਨਾਂ ਜਰੀਏ ਉਹਨਾਂ ਦੇ ਪੈਸੇ ਤੇ ਸਮੇਂ ਦੀ ਬੱਚਤ ਹੋਣ ਦੇ ਨਾਲ ਨਾਲ ਕੇਸਾਂ ਦਾ ਵੀ ਨਿਪਟਾਰਾ ਹੋ ਰਿਹਾ ਹੈ। ਇਸ ਲੋਕ ਅਦਾਲਤ ਵਿੱਚ ਵੱਖ – ਵੱਖ ਬੈਂਚਾਂ ਵਿੱਚ ਕੁੱਲ 8114 ਕੇਸ ਰੱਖੇ ਗਏ ਸਨ ਜਿਨ੍ਹਾਂ ਵਿਚੋਂ 4744 ਪ੍ਰੀ-ਲਿਟੀਗੇਟਿਵ ਅਤੇ 987 ਪੈਂਡਿੰਗ ਕੇਸਾਂ ਦਾ ਮੌਕੇ ਤੇ ਆਪਸੀ ਰਜਾਮੰਦੀ ਨਾਲ ਰਾਜ਼ੀਨਾਮਾ ਕਰਵਾਇਆ ਗਿਆ ਅਤੇ ਕੁੱਲ 15 ਕਰੋੜ 92 ਲੱਖ 84 ਹਜ਼ਾਰ 379 ਰੁਪਏ ਦੇ ਅਵਾਰਡ ਪਾਸ ਕੀਤੇ ਗਏ।
ਜਾਣਕਾਰੀ ਦਿੰਦੇ ਹੋਏ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ ਕਿਰਨ ਜਯੋਤੀ ਨੇ ਦੱਸਿਆ ਕਿ ਇਹਨਾਂ ਲੋਕ ਅਦਾਲਤਾਂ ਰਾਹੀਂ ਆਮ ਲੋਕਾਂ ਨੂੰ ਬਹੁਤ ਸਾਰੇ ਫਾਇਦੇ ਹੁੰਦੇ ਹਨ ਕਿਉਂਕਿ ਇਸ ਵਿੱਚ ਰਾਜੀਨਾਮਾ ਕਰਨ ਨਾਲ ਆਪਸੀ ਭਾਈਚਾਰਾ ਵੀ ਵਧਦਾ ਹੈ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਲੋਕ ਅਦਾਲਤਾਂ ਦੇ ਫੈਸਲੇ ਦੇ ਖਿਲਾਫ ਕੋਈ ਵੀ ਅਪੀਲ ਨਹੀਂ ਕੀਤੀ ਜਾ ਸਕਦੀ ।
ਜਿਕਰਯੋਗ ਹੈ ਕਿ ਅਗਲੀ ਨੈਸ਼ਨਲ ਲੋਕ ਅਦਾਲਤ ਮਿਤੀ 14.12.2024 ਨੂੰ ਲਗਾਈ ਜਾਵੇਗੀ।

About admin

Check Also

नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर माह में चार गांवों में मुफ्त मेडिकल कैंप आयोजित किए

जालंधर (मक्कड़) :- नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर …

Leave a Reply

Your email address will not be published. Required fields are marked *