Saturday , 23 November 2024

ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਅਲਿਮਕੋ ਵੱਲੋਂ ਲਗਾਏ ਤਿੰਨੋਂ ਕੈਂਪ ਸਫਲਤਾ ਪੂਰਵਕ ਸੰਪੰਨ

ਧਰਮਕੋਟ ਵਿਖੇ ਲੱਗੇ ਤੀਸਰੇ ਅਲਿਮਕੋ ਅਸਿਸਮੈਂਟ ਕੈਂਪ ਵਿੱਚ 121 ਦਿਵਿਆਂਗਜਨਾਂ/ਬਜੁਰਗਾਂ ਦੀ ਅਸਿਸਮੈਂਟ

ਮੋਗਾ (ਕਮਲ) :- ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਅਤੇ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਪਹਿਲਕਦਮੀ ਉੱਤੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਧੀਨ ਕੰਮ ਕਰ ਰਹੇ ਕੇਂਦਰ ਅਲਿਮਕੋ (ਆਰਟੀਫਿਸ਼ਲ ਲਿੰਬਜ਼ ਮੈਨੁਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ ਐਗਜਿਲਰੀ ਪ੍ਰੋਡਕਸ਼ਨ ਸੈਂਟਰ) ਵੱਲੋਂ ਸਰੀਰਕ ਤੌਰ ਉੱਤੇ ਅਪਾਹਜ ਵਿਅਕਤੀਆਂ ਅਤੇ ਸੀਨੀਅਰ ਸਿਟੀਜ਼ਨਾਂ ਨੂੰ ਮੁਫ਼ਤ ਬਣਾਵਟੀ ਅੰਗ ਅਤੇ ਹੋਰ ਸਹਾਇਕ ਸਮੱਗਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਅੱਜ ਤਿੰਨੋਂ ਅਸਿਸਮੈਂਟ-ਕਮ-ਰਜਿਸਟ੍ਰੇਸ਼ਨ ਕੈਂਪ ਸਫਲਤਾ-ਪੂਰਵਕ ਮੁਕੰਮਲ ਹੋ ਗਏ ਹਨ।

ਆਖਰੀ ਕੈਂਪ ਧਰਮਕੋਟ ਦੇ ਕਮੇਟੀ ਘਰ ਵਿਖੇ ਲਗਾਇਆ ਗਿਆ। ਇਸ ਕੈਂਪ ਵਿੱਚ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਮੋਗਾ ਦਫਤਰ ਦੇ ਨੁਮਾਇੰਦੇ ਨੇ ਦੱਸਿਆ ਅੱਜ ਦੇ ਇਸ ਕੈਂਪ ਵਿੱਚ 121 ਦਿਵਿਆਂਗਜਨਾਂ ਤੇ ਬਜੁਰਗਾਂ ਦੀ ਅਲਿਮਕੋ ਦੇ ਮਾਹਿਰ ਡਾਕਟਰਾਂ ਵੱਲੋਂ ਵੱਖ-ਵੱਖ ਸਹਾਇਤਾ ਸਮੱਗਰੀ ਮੁਹੱਈਆ ਕਰਵਾਉਣ ਲਈ ਰਜਿਸਟ੍ਰੇਸ਼ਨ/ਅਸਿਸਮੈਂਟ ਕੀਤੀ ਗਈ। ਉਹਨਾਂ ਦੱਸਿਆ ਕਿ ਇਹਨਾਂ ਕੈਂਪਾਂ ਦੌਰਾਨ ਰਜਿਸਟਰਡ ਕੀਤੇ ਗਏ ਸੀਨੀਅਰ ਸਿਟੀਜਨਾਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਹੁਣ ਜਲਦੀ ਹੀ ਟ੍ਰਾਈਸਾਈਕਲ, ਬਣਾਉਟੀ ਅੰਗ, ਐਨਕਾਂ, ਕੰਨਾਂ ਦੀਆਂ ਮਸ਼ੀਨਾਂ, ਬਲਾਈਂਡ ਪਰਸਨ ਲਈ ਮੋਬਾਇਲ ਫੋਨ, ਵੀਲ੍ਹ ਚੇਅਰ, ਫੌਹੜੀਆਂ, ਬਜੁਰਗਾਂ ਲਈ ਸਟਿਕ ਆਦਿ ਮੁਫ਼ਤ ਦੇਣ ਲਈ ਕੈਂਪ ਆਯੋਜਿਤ ਕੀਤੇ ਜਾਣਗੇ। ਜਿਕਰਯੋਗ ਹੈ ਕਿ ਪਹਿਲਾ ਕੈਂਪ ਮੋਗਾ ਵਿਖੇ ਅਤੇ ਦੂਸਰਾ ਕੈਂਪ ਨਿਹਾਲ ਸਿੰਘ ਵਾਲਾ ਵਿਖੇ ਆਯੋਜਿਤ ਕੀਤੀ ਗਿਆ ਸੀ ਜਿਸਦਾ ਵੀ ਭਾਰੀ ਗਿਣਤੀ ਵਿੱਚ ਯੋਗ ਲਾਭਪਾਤਰੀਆਂ ਨੇ ਲਾਹਾ ਲਿਆ।

Check Also

कृषि मंत्रालय ने दक्षिणी राज्यों में कृषि योजनाओं के कार्यान्वयन की मध्यावधि समीक्षा की

दिल्ली (ब्यूरो) :- आंध्र प्रदेश के विशाखापत्तनम में 18 और 19 नवंबर को कृषि एवं …

Leave a Reply

Your email address will not be published. Required fields are marked *