“ਏਕ ਪੇੜ ਮਾਂ ਕੇ ਨਾਮ” ਗਲੋਬਲ ਮੁਹਿੰਮ ਤਹਿਤ ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਕੋਟ ਈਸੇ ਖਾਂ ਵਿਖੇ ਬੂਟੇ ਲਗਾਏ

ਕਾਨੂੰਨੀ ਸੇਵਾਵਾਂ ਦਫਤਰ ਵੱਲੋਂ ਲਗਾਏ ਜਾ ਰਹੇ ਹਨ ਪੌਦੇ

ਮੋਗਾ (ਕਮਲ) :- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੱਜ, ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੀ ਅਗਵਾਈ ਹੇਠ ਅਨੁਸਾਰ “ਏਕ ਪੇੜ ਮਾਂ ਕੇ ਨਾਮ” ਗਲੋਬਲ ਮੁਹਿੰਮ ਦੇ ਤਹਿਤ ਪੂਰੇ ਪੰਜਾਬ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋ ਸ਼੍ਰੀ ਸਰਬਜੀਤ ਸਿੰਘ ਧਾਲੀਵਾਲ ਜ਼ਿਲ੍ਹਾ ਤੇ ਸੈਸ਼ਨ ਜੱਜ–ਕਮ–ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਵਣ ਵਿਭਾਗ ਤੇ ਜ਼ਿਲ੍ਹਾ ਸਿੱਖਿਆ ਅਫਸਰ ਮੋਗਾ ਦੇ ਸਹਿਯੋਗ ਨਾਲ ਇਹ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਾਲਾ ਵਿਖੇ ਮਿਸ ਕਿਰਨ ਜਯੋਤੀ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਆਪਣੀ ਮਾਂ ਦੇ ਨਾਮ ਤੇ ਬੂਟਾ ਲਗਾਇਆ ਗਿਆ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸ. ਗੁਰਦਿਆਲ ਸਿੰਘ ਡਿਪਟੀ ਡੀ.ਈ.ਓ. (ਸੈਕੰਡਰੀ) ਮੋਗਾ ਵੱਲੋਂ ਵੀ ਆਪਣੀ-ਆਪਣੀ ਮਾਂ ਦੇ ਨਾਮ ਤੇ ਵੱਖ ਵੱਖ ਬੂਟੇ ਲਗਾਏ ਗਏ। ਇਸ ਤੋਂ ਇਲਾਵਾ ਕੁਲਵੰਤ ਸਿੰਘ ਚੇਅਰਮੈਨ, ਐੱਮ.ਡੀ. ਰਣਜੀਤ ਕੌਰ, ਪ੍ਰਿੰਸੀਪਲ ਮਿਸ ਰਮਨਜੀਤ ਕੌਰ ਤੇ ਬਰਿੰਦਰਜੀਤ ਸਿੰਘ ਕੈਂਪਸ ਮੈਨੇਜਰ ਵੀ ਮੌਕੇ ਤੇ ਹਾਜ਼ਰ ਸਨ। ਮਿਸ ਕਿਰਨ ਜਯੋਤੀ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਵਾਤਾਵਰਨ ਨੂੰ ਸਾਫ ਸੁਥਰਾ ਰੱਖਣਾ ਅਤੇ ਵੱਧ ਰਹੇ ਪ੍ਰਦੂਸ਼ਣ ਤੋਂ ਹੋ ਰਹੇ ਮਾੜੇ ਪ੍ਰਭਾਵਾਂ ਤੋਂ ਬਚਾਅ ਕਰਨਾ ਹੈ। ਮੁਹਿੰਮ ਦੇ ਤਹਿਤ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੂਟੇ ਲਗਾਏ ਜਾ ਰਹੇ ਹਨ ਅਤੇ ਨਾਲ ਹੀ ਸੈਮੀਨਾਰ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਨਾਲਸਾ ਅਤੇ ਪਲਸਾ ਦੀਆਂ ਸਕੀਮਾਂ ਤੇ ਮੁਫਤ ਲੀਗਲ ਏਡ ਬਾਰੇ ਵੀ ਜਾਗਰੂਕ ਕੀਤਾ।

About admin

Check Also

नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर माह में चार गांवों में मुफ्त मेडिकल कैंप आयोजित किए

जालंधर (मक्कड़) :- नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर …

Leave a Reply

Your email address will not be published. Required fields are marked *