Saturday , 23 November 2024

‘ਏਕ ਪੇੜ ਮਾਂ ਕੇ ਨਾਮ” ਗਲੋਬਲ ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਮਹੇਸ਼ਰੀ ਵਿਖੇ ਬੂਟੇ ਲਗਾਏ

ਕਾਨੂੰਨੀ ਸੇਵਾਵਾਂ ਦਫਤਰ ਵੱਲੋਂ ਪੌਦੇ ਲਗਾ ਕੇ ਵਾਤਾਵਰਨ ਨੂੰ ਸ਼ੁੱਧ ਰੱਖਣ ਦੀ ਅਪੀਲ

ਮੋਗਾ (ਕਮਲ) :- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੱਜ, ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੀ ਅਗਵਾਈ ਹੇਠ ਅਨੁਸਾਰ ”ਏਕ ਪੇੜ ਮਾਂ ਕੇ ਨਾਮ” ਗਲੋਬਲ ਮੁਹਿੰਮ ਦੇ ਤਹਿਤ ਪੂਰੇ ਪੰਜਾਬ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋ ਸਰਬਜੀਤ ਸਿੰਘ ਧਾਲੀਵਾਲ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਵਣ ਵਿਭਾਗ ਤੇ ਜ਼ਿਲ੍ਹਾ ਸਿੱਖਿਆ ਅਫਸਰ ਮੋਗਾ ਦੇ ਸਹਿਯੋਗ ਨਾਲ ਇਹ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਮਹੇਸ਼ਰੀ ਵਿਖੇ ਮਿਸ ਕਿਰਨ ਜਯੋਤੀ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਬੂਟੇ ਲਗਾਏ ਗਏ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸ. ਗੁਰਦਿਆਲ ਸਿੰਘ ਡਿਪਟੀ ਡੀ.ਈ.ਓ. (ਸੈਕੰਡਰੀ) ਮੋਗਾ, ਸਕੂਲ ਸਟਾਫ ਅਤੇ ਪਿੰਡਾਂ ਦੇ ਮੋਹਤਬਾਰ ਵਿਅਕਤੀਆਂ ਵੱਲੋਂ ਵੀ ਵੱਖ ਵੱਖ ਤਰ੍ਹਾਂ ਦੇ ਬੂਟੇ ਲਗਾਏ ਗਏ। ਮਿਸ ਕਿਰਨ ਜਯੋਤੀ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਵਾਤਾਵਰਨ ਨੂੰ ਸਾਫ ਸੁਥਰਾ ਰੱਖਣਾ ਅਤੇ ਵੱਧ ਰਹੇ ਪ੍ਰਦੂਸ਼ਣ ਤੋਂ ਹੋ ਰਹੇ ਮਾੜੇ ਪ੍ਰਭਾਵਾਂ ਤੋਂ ਬਚਾਅ ਕਰਨਾ ਹੈ। ਮੁਹਿੰਮ ਦੇ ਤਹਿਤ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੂਟੇ ਲਗਾਏ ਜਾ ਰਹੇ ਹਨ ਅਤੇ ਨਾਲ ਹੀ ਸੈਮੀਨਾਰ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

Check Also

कृषि मंत्रालय ने दक्षिणी राज्यों में कृषि योजनाओं के कार्यान्वयन की मध्यावधि समीक्षा की

दिल्ली (ब्यूरो) :- आंध्र प्रदेश के विशाखापत्तनम में 18 और 19 नवंबर को कृषि एवं …

Leave a Reply

Your email address will not be published. Required fields are marked *