26 ਰੈੱਡ ਰਿਬਨ ਕਲੱਬਾਂ ਨੂੰ ਚਾਲੂ ਵਿੱਤੀ ਸਾਲ ਦੀ ਗ੍ਰਾਂਟ ਜਾਰੀ
ਮੋਗਾ (ਕਮਲ) :- ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੇ ਆਦੇਸ਼ਾਂ ਅਨੁਸਾਰ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ, ਚੰਡੀਗੜ੍ਹ ਦੇ ਸਹਿਯੋਗ ਨਾਲ ਸ. ਦਵਿੰਦਰ ਸਿੰਘ ਲੋਟੇ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਮੋਗਾ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਕੰਮ ਕਰ ਰਹੀਆਂ ਰੈੱਡ ਰਿਬਨ ਕਲੱਬਾਂ ਦੇ ਪ੍ਰੋਗਰਾਮ ਕੋਆਰਡੀਨੇਟਰਾਂ ਦੀ ਇੱਕ ਜ਼ਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ ਡੀ.ਐੱਮ. ਕਾਲਜ ਮੋਗਾ ਵਿਖੇ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੌਰਾਨ ਜ਼ਿਲ੍ਹੇ ਦੀਆਂ 26 ਰੈੱਡ ਰਿਬਨ ਕਲੱਬਾਂ ਨੂੰ ਸਾਲ 2024-25 ਦੀ ਸਾਲਾਨਾ ਗ੍ਰਾਂਟ ਜਾਰੀ ਕੀਤੀ ਗਈ। ਇਸ ਸਮੇਂ ਦਵਿੰਦਰ ਸਿੰਘ ਲੋਟੇ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਮੋਗਾ ਨੇ ਸਾਰੇ ਕਾਲਜਾਂ ਦੇ ਨੋਡਲ ਅਫਸਰਾਂ ਨੂੰ ਦੱਸਿਆ ਕਿ ਕਾਲਜਾਂ ਵਿੱਚ ਕੰਮ ਕਰ ਰਹੀਆਂ ਰੈੱਡ ਰਿਬਨ ਕਲੱਬਾਂ ਵੱਲੋਂ ਨਸ਼ਿਆਂ, ਐੱਚ.ਆਈ.ਵੀ./ਏਡਜ਼, ਟੀ.ਬੀ ਤੋ ਬਚਾਅ ਅਤੇ ਖੂਨਦਾਨ ਸਬੰਧੀ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਨੌਜਵਾਨਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ ਅਤੇ ਮੀਟਿੰਗ ਵਿੱਚ ਸਾਲ 2024-25 ਦੋਰਾਨ ਰੈਡ ਰਿਬਨ ਕਲੱਬਾਂ ਵੱਲੋਂ ਕੀਤੇ ਜਾਣ ਵਾਲੇ ਕਾਰਜਾਂ ਬਾਰੇ ਵੀ ਸਮੀਖਿਆ ਕੀਤੀ ਗਈ।
ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਮੋਗਾ ਵੱਲੋਂ ਦੱਸਿਆ ਗਿਆ ਜ਼ਿਲ੍ਹੇ ਦੀਆਂ ਰੈੱਡ ਰਿਬਨ ਕਲੱਬਾਂ ਵੱਲੋਂ ਅਡਾਪਟ ਕੀਤੇ ਪਿੰਡਾਂ ਵਿੱਚ ਐੱਚ.ਆਈ.ਵੀ./ਏਡਜ਼ ਸਬੰਧੀ ਅਤੇ ਨਸ਼ਾ ਵਿਰੋਧੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਕਾਲਜਾਂ ਵਿੱਚ ਇਸ ਸਬੰਧੀ ਵਾਲ ਪੇਂਟਿੰਗ ਵੀ ਕਰਵਾਈ ਜਾਵੇਗੀ। ਡਾ: ਜਸਪ੍ਰੀਤ ਕੌਰ, ਐੱਸ.ਟੀ.ਆਈ.ਐੱਸ. ਵੱਲੋਂ ਟੀ.ਬੀ. ਟੈਸਟਿੰਗ ਸੈਂਟਰਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ । ਅੰਤ ਵਿੱਚ ਕਾਲਜ ਦੇ ਪ੍ਰਿੰਸੀਪਲ ਐੱਨ. ਐੱਸ. ਖੰਨਾ ਵੱਲੋਂ ਆਏ ਹੋਏ ਸਾਰੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਗਿਆ।ਇਸ ਮੀਟਿੰਗ ਵਿੱਚ ਮੰਚ ਦਾ ਸੰਚਾਲਨ ਪ੍ਰੋਫੈਸਰ ਗੁਰਪ੍ਰੀਤ ਸਿੰਘ ਘਾਲੀ, ਡੀ.ਐੱਮ. ਕਾਲਜ ਮੋਗਾ ਵੱਲੋਂ ਕੀਤਾ ਗਿਆ।ਇਸ ਮੀਟਿੰਗ ਵਿੱਚ 26 ਕਾਲਜਾਂ ਦੇ ਨੋਡਲ ਇੰਚਾਰਜ਼/ਨੋਡਲ ਅਫਸਰਾਂ ਅਤੇ ਰੈਡ ਰਿਬਨ ਕਲੱਬਾਂ ਦੇ ਵਲੰਟੀਅਰਾਂ ਨੇ ਭਾਗ ਲਿਆ। ਇਸ ਦੌਰਾਨ ਤਰਨਜੀਤ ਕੌਰ ਸਟੈਨੋ, ਐਡਵੋਕੇਟ ਗੁਰਪ੍ਰੀਤ ਸਿੰਘ, ਮੋਨਿਕਾ ਦੇਵੀ, ਸਿਮਰਜੀਤ ਕੌਰ, ਮਨਪ੍ਰੀਤ ਕੌਰ, ਕਾਇਰਤ, ਮਨਪ੍ਰੀਤ ਕੌਰ, ਅਵਨੀਤ ਕੌਰ, ਗੁਨੀਤ ਕੌਰ, ਜਸਵੀਰ ਕੌਰ ਸੰਧੂ, ਵੀਰਪਾਲ ਕੌਰ, ਨੀਤੂ ਅਰੋੜਾ, ਹਰਮੀਤ ਸਿੰਘ, ਨੀਲਮ, ਹਰਮੇਲ ਸਿੰਘ, ਰੇਖਾ, ਸੁਖਜਿੰਦਰ ਸਿੰਘ, ਹਰਪ੍ਰੀਤ ਕੌਰ, ਤਮੰਨਾ ਸ਼ਰਮਾ, ਲਵਪ੍ਰੀਤ ਕੌਰ, ਜਸਪ੍ਰੀਤ ਕੌਰ, ਗੁਰਪ੍ਰੀਤ ਕੌਰ, ਭਗਵੰਤ ਕੌਰ ਆਦਿ ਹਾਜ਼ਰ ਸਨ।