(Date : 04/May/2424)

(Date : 04/May/2424)

श्री गुरु रविदास महाराज जी के नाम पर रखा जाएगा आदमपुर एयरपोर्ट का नाम --सुशील रिंकु | प्रेमिका माही ने स्कूल में 91% नंबर हासिल करके स्कूल व मां-बाप का नाम किया रोशन | भारत-नाइजीरिया संयुक्त व्यापार समिति का दूसरा सत्र अबुजा में आयोजित हुआ | हल्का नकोदर के नूरमहल में सुशील रिंकू के पक्ष में सफल बैठक का आयोजन | प्रेस की स्वतंत्रता के सामने आने वाली चुनौतियों का मिलकर सामना करने का आह्वान |

ਨੀਤੀ ਅਯੋਗ ਵੱਲੋਂ ਐਸਪੀਰੇਸ਼ਨਲ ਜ਼ਿਲ੍ਹਾ ਮੋਗਾ ਨੂੰ 3 ਕਰੋੜ ਦੀ ਵਾਧੂ ਰਾਸ਼ੀ ਦੇਣ ਨੂੰ ਪ੍ਰਵਾਨਗੀ






ਵਿੱਤੀ ਸਮਾਵੇਸ਼ ਅਤੇ ਹੁਨਰ ਵਿਕਾਸ ਵਿੱਚ ਵਧੀਆ ਰੈਕਿੰਗ ਲੈਣ ਕਰਕੇ ਮਿਲੀ ਪ੍ਰਵਾਨਗੀ-ਡਿਪਟੀ ਕਮਿਸ਼ਨਰ

ਨੀਤੀ ਅਯੋਗ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦਾ ਡਿਪਟੀ ਕਮਿਸ਼ਨਰ ਵੱਲੋਂ ਲਿਆ ਜਾਇਜ਼ਾ

ਪੂਰੇ ਹੋਏ ਵਿਕਾਸ ਕਾਰਜਾਂ ਦੀ ਰਾਸ਼ੀ ਦੇ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਵਾਉਣ ਦੇ ਆਦੇਸ਼ ਕੀਤੇ ਜਾਰੀ

ਮੋਗਾ (ਕਮਲ) :- ਭਾਰਤ ਸਰਕਾਰ ਦੇ ਅਦਾਰੇ ਨੀਤੀ ਆਯੋਗ ਵੱਲੋਂ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਅਧੀਨ ਜ਼ਿਲ੍ਹਾ ਮੋਗਾ ਨੂੰ ਵੱਖ ਵੱਖ ਵਿਕਾਸ ਕਾਰਜਾਂ ਲਈ 3 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਸੀ। ਮਹੀਨਾ ਅਕਤੂਬਰ, 2022 ਦੌਰਾਨ ਵਿੱਤੀ ਸਮਾਵੇਸ਼ ਅਤੇ ਹੁਨਰ ਵਿਕਾਸ ਥੀਮ ਵਿੱਚ ਵਧੀਆ ਰੈਕਿੰਗ ਹੋਣ ਕਰਕੇ ਨੀਤੀ ਆਯੋਗ ਵੱਲੋਂ ਜ਼ਿਲ੍ਹਾ ਮੋਗਾ ਨੂੰ ਤਿੰਨ ਕਰੋੜ ਦੀ ਵਾਧੂ ਰਾਸ਼ੀ ਦੇਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀਕ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੱਖੀ ਗਈ ਮੀਟਿੰਗ ਦੌਰਾਨ ਕੀਤਾ। ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ਼) ਸੁਭਾਸ਼ ਚੰਦਰ ਵੀ ਹਾਜ਼ਰ ਸਨ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਪਹਿਲਾਂ ਤੋਂ ਜਾਰੀ ਹੋਈ ਰਾਸ਼ੀ ਤਹਿਤ ਕੀਤੇ ਗਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਜਲਦ ਤੋਂ ਜਲਦ ਜਮ੍ਹਾਂ ਕਰਵਾਉਣ ਦੇ ਆਦੇਸ਼ ਵੀ ਜਾਰੀ ਕੀਤੇ ਅਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ। ਦੱਸਣਯੋਗ ਹੈ ਕਿ ਸਾਲ 2018 ਤੋਂ ਸ਼ੁਰੂ ਹੋਏ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਅਧੀਨ ਜ਼ਿਲ੍ਹਾ ਮੋਗਾ ਲਈ ਹੁਣ ਤੱਕ 8,99,84,302  ਰੁਪਏ ਦੀ ਰਾਸ਼ੀ ਮਿਲੀ ਹੋਈ ਹੈ। ਇਹ ਰਾਸ਼ੀ ਸਿੱਖਿਆ, ਸਿਹਤ, ਖੇਤੀਬਾੜੀ ਅਤੇ ਪਸ਼ੂ ਪਾਲਣ ਖੇਤਰਾਂ ਵਿੱਚ ਸੁਧਾਰ ਕਰਨ ਲਈ ਖਰਚੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਚੱਲ ਰਹੇ ਇਹਨਾਂ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੀ ਜ਼ਰੂਰਤ ਹੈ ਤਾਂ ਜੋ ਨੀਤੀ ਆਯੋਗ ਵੱਲੋਂ ਜਾਰੀ ਕੀਤੀ ਜਾਣ ਵਾਲੀ ਦਰਜਾਬੰਦੀ ਵਿੱਚ ਜ਼ਿਲ੍ਹਾ ਮੋਗਾ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਹੋ ਸਕੇ। ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਿਛਲੇ ਸਮੇਂ ਦੌਰਾਨ ਨੀਤੀ ਆਯੋਗ ਨੂੰ 8 ਵੱਖ-ਵੱਖ ਵਿਕਾਸ ਕਾਰਜਾਂ ਲਈ 5 ਕਰੋੜ, 99 ਲੱਖ, 84 ਹਜ਼ਾਰ, 302 ਰੁਪਏ ਦੀ ਮੰਗ ਕੀਤੀ ਸੀ, ਜੋ ਕਿ ਨੀਤੀ ਆਯੋਗ ਵੱਲੋਂ ਪ੍ਰਵਾਨ ਕਰ ਲਈ ਗਈ ਸੀ। ਇਸ ਵਿੱਚੋਂ 3 ਕਰੋੜ 75 ਲੱਖ 73 ਹਜ਼ਾਰ 752 ਰੁਪਏ ਰਾਸ਼ੀ ਨਾਲ ਜ਼ਿਲ੍ਹਾ ਮੋਗਾ ਦੇ 31 ਪ੍ਰਾਇਮਰੀ ਸਕੂਲਾਂ ਵਿੱਚ ਸੋਲਰ ਸਿਸਟਮ ਅਤੇ 4 ਸ਼ਹਿਰੀ ਪ੍ਰਾਇਮਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਸਥਾਪਤ ਕੀਤਾ ਜਾ ਰਿਹਾ ਹੈ। ਪਸ਼ੂ ਪਾਲਣ ਵਿਭਾਗ ਦੀ ਲੋੜ ਮੁਤਾਬਿਕ ਵੈਟਰਨਰੀ ਪੋਲੀਕਲੀਨਿਕ ਲਈ 7 ਲੱਖ ਰੁਪਏ ਨਾਲ ਸੀਰਮ ਐਨਾਲਾਈਜ਼ਰ ਅਤੇ 15 ਲੱਖ ਰੁਪਏ ਨਾਲ ਵੈਕਸੀਨ ਦੀ ਟਰਾਂਸਪੋਰਟੇਸ਼ਨ ਲਈ ਰੈਫਰੀਜਰੇਟਰ ਯੁਕਤ ਵੈਨ ਦੀ ਖਰੀਦ ਕੀਤੀ ਜਾ ਰਹੀ ਹੈ। ਐਨਾਲਾਈਜ਼ਰ ਦੀ ਖਰੀਦ ਹੋ ਚੁੱਕੀ ਹੈ। ਇਸੇ ਤਰ੍ਹਾਂ ਸਿਹਤ ਵਿਭਾਗ ਵੱਲੋਂ 16 ਲੱਖ 46 ਹਜ਼ਾਰ ਰੁਪਏ ਨਾਲ ਏ ਸਕੈਨ, ਸਲਿਟ ਲੈਂਪ, ਨਾਨ ਕੋਂਟੈਕਟ ਟੈਨੋਮੀਟਰ, ਅੱਖ ਵਿਭਾਗ ਲਈ ਮੋਟਰਾਈਜ਼ਡ ਚੇਅਰ ਟੇਬਲ ਖਰੀਦੇ ਜਾ ਰਹੇ ਹਨ। ਡਾਇਗਨੋਸਟਿਕ ਸੈਂਟਰਾਂ ਦੀ ਕਾਇਆ ਕਲਪ ਕਰਨ ਲਈ 5 ਲੱਖ 4 ਹਜ਼ਾਰ 550 ਰੁਪਏ ਖਰਚਣ ਦਾ ਪ੍ਰਸਤਾਵ ਹੈ। ਜ਼ਿਲ੍ਹਾ ਹਸਪਤਾਲ ਦੇ ਦੰਦਾਂ ਦੇ ਵਿਭਾਗ ਲਈ ਪੂਰੀ ਤਰ੍ਹਾਂ ਸਵੈਚਾਲਤ ਡੈਂਟਲ ਚੇਅਰ ਯੂਨਿਟ ਖਰੀਦਣ ਉੱਤੇ 3 ਲੱਖ 60 ਹਜ਼ਾਰ ਰੁਪਏ ਖਰਚੇ ਜਾਣੇ ਹਨ। ਇਸ ਰਾਸ਼ੀ ਵਿੱਚੋਂ 1 ਕਰੋੜ 30 ਲੱਖ ਰੁਪਏ ਨਾਲ ਜ਼ਿਲ੍ਹਾ ਮੋਗਾ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਮਿੱਟੀ ਪਰਖ਼ ਪ੍ਰਯੋਗਸ਼ਾਲਾ ਅਤੇ ਪਲਾਂਟ ਕਲੀਨਿਕ ਦੀ ਸਥਾਪਨਾ ਵੀ ਕੀਤੀ ਜਾਵੇਗੀ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar