(Date : 08/May/2424)

(Date : 08/May/2424)

हल्का फिल्लौर के गढ़ा रोड में सुशील रिंकू के पक्ष में सफल बैठक का आयोजन | नॉर्थ हल्के के किशनपुरा और संतोखपुरा में भाजपा उम्मीदीवार सुशील रिंकु के पक्ष में सफल बैठक का हुआ आयोजन | राष्ट्रीय सुशासन केंद्र ने मसूरी में तंजानिया के अधिकारियों के लिए सार्वजनिक कार्यों की परियोजना और जोखिम प्रबंधन पर दो सप्ताह का क्षमता निर्माण कार्यक्रम शुरू किया | मां के समर्पण बलिदान को डिप्स के विद्यार्थियों ने किया नमन | सीटी यूनिवर्सिटी में पिटारा प्रीमियर नाइट्स का आयोजन |

ਬੋਰਡ ਦੀਆਂ ਪ੍ਰੀਖਿਆਵਾਂ ਲਈ ਸਥਾਪਿਤ ਪ੍ਰੀਖਿਆ ਕੇਂਦਰਾਂ ਦੇ ਦੁਆਲੇ ਧਾਰਾ 144 ਲਾਗੂ






ਕੇਂਦਰਾਂ ਕੋਲ ਉਮੀਦਵਾਰਾਂ ਅਤੇ ਡਿਊਟੀ ਸਟਾਫ਼ ਤੋਂ ਬਿਨ੍ਹਾਂ ਆਮ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ

ਮੋਗਾ (ਕਮਲ) :-  ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਾਬ ਰਾਜ ਵਿੱਚ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ੍ਰੇਣੀ ਫਰਵਰੀ/ਮਾਰਚ-2023 ਦੀਆਂ ਸਲਾਨਾ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) ਮਿਤੀ 20 ਫਰਵਰੀ, 2023 ਤੋਂ 20 ਅਪ੍ਰੈਲ 2023 ਤੱਕ ਸਵੇਰ ਅਤੇ ਸ਼ਾਮ ਦੇ ਸੈਸ਼ਨ ਵਿੱਚ ਬੋਰਡ ਵੱਲੋਂ ਸਥਾਪਿਤ ਕੀਤੇ ਵੱਖ ਵੱਖ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾ ਰਹੀ ਹੈ। ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਵਿਘਨ ਪਾਉਣ ਵਾਲੇ ਅਨਸਰ ਇਕੱਠੇ ਹੋ ਜਾਂਦੇ ਹਨ। ਇਸ ਲਈ ਪ੍ਰੀਖਿਆ ਵਿੱਚ ਵਿਘਨ ਪਾਉਣ ਵਾਲੇ ਅਨਸਰਾਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਕਰਨ, ਟ੍ਰੈਫਿਕ ਦੀ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਲਈ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੀ ਲੋੜ ਹੈ ਅਤੇ ਸਾਰੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ਦੀ ਮਨਾਹੀ ਕਰਨਾ ਅਤਿ ਜਰੂਰੀ ਤਾਂ ਜੋ ਅਜਿਹੀ ਕੋਈ ਅਣ ਸੁਖਾਵੀਂ ਘਟਨਾ ਨਾ ਵਾਪਰੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸੁਭਾਸ਼ ਚੰਦਰ ਨੇ ਦੱਸਿਆ ਕਿ ਉਕਤ ਦੇ ਮੱਦੇਨਜ਼ਰ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋੲੈ ਬੋਰਡ ਵੱਲੋਂ ਜ਼ਿਲ੍ਹਾ ਮੋਗਾ ਅੰਦਰ ਸਥਾਪਿਤ ਪ੍ਰੀਖਿਆ ਕੇਂਦਰਾਂ ਦੇ ਆਸ ਪਾਸ 100 ਮੀਟਰ ਦੇ ਘੇਰੇ ਅੰਦਰ ਉਮੀਦਵਾਰਾਂ ਅਤੇ ਡਿਊਟੀ ਸਟਾਫ਼ ਤੋਂ ਬਿਨ੍ਹਾਂ ਆਮ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਇਹ ਹੁਕਮ 20 ਫਰਵਰੀ ਤੋਂ 20 ਅਪ੍ਰੈਲ, 2023 ਤੱਕ ਲਾਗੂ ਰਹਿਣਗੇ। ਇੱਥੇ ਇਹ ਵੀ ਜਿਕਰਯੋਗ ਹੈ ਕਿ ਸਿੱਖਿਆ ਬੋਰਡ ਵੱਲੋਂ ਜ਼ਿਲ੍ਹਾ ਮੋਗਾ ਵਿੱਚ ਕੁੱਲ 112 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar