(Date : 07/May/2424)

(Date : 07/May/2424)

भारत-घाना संयुक्त व्यापार समिति का चौथा सत्र अकरा में सम्प न्नर | ਜ਼ਿਲ੍ਹਾ ਮੋਗਾ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਮੁਕੰਮਲ ਹੋਣ ਕਿਨਾਰੇ | लोकसभा चुनाव 2024 से पहले सीटी ग्रुप और स्वीप जालंधर ने मतदाता जागरूकता अभियान चलाया | सीटी ग्रुप ने कंपनी बाग, अमृतसर में WOW-वीकेंड वेलनेस की सफलतापूर्वक मेजबानी की | डिप्स के छात्र प्रथमप्रीत सिंह ने जीता स्वर्ण पदक |

ਪਿੰਡ ਠੱਠਗੜ੍ਹ ਵਿਖੇ 20 ਤੋਂ 23 ਫਰਵਰੀ ਤੱਕ ਕਰਵਾਇਆ ਜਾਵੇਗਾ ਫੁੱਟਬਾਲ ਕੱਪ, ਪਹਿਲੇ ਸਥਾਨ ਤੇ ਆਉਣ ਵਾਲੀ ਟੀਮ ਨੂੰ ਮਿਲਣਗੇ 21 ਹਜ਼ਾਰ ਰੁਪਏ






ਅੰਮ੍ਰਿਤਸਰ (ਪ੍ਰਤਿਕ੍) - ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਪਿੰਡ ਠੱਠਗੜ੍ਹ ਜਿਲ੍ਹਾ ਤਰਨਤਾਰਨ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ 20 ਫਰਵਰੀ ਤੋਂ 23 ਫਰਵਰੀ ਤੱਕ ਫੁੱਟਬਾਲ ਕੱਪ ਮੈਚ ਕਰਵਾਏ ਜਾ ਰਹੇ ਹਨ। ਇਨਾਂ ਮੈਚਾਂ ਵਿੱਚ ਪਹਿਲੇ ਸਥਾਨ ਤੇ ਆਉਣ ਵਾਲੀ ਟੀਮ ਨੂੰ 21 ਹਜ਼ਾਰ ਰੁਪਏ ਅਤੇ ਕੱਪ ਅਤੇ ਦੂਜੇ ਸਥਾਨ ਤੇ ਆਉਣ ਵਾਲੀ ਟੀਮ ਨੂੰ 15 ਹਜ਼ਾਰ ਰੁਪਏ ਅਤੇ ਕੱਪ ਇਨਾਮ ਵਜੋਂ ਦਿੱਤੇ ਜਾਣਗੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਹੀਰਾ ਸੰਧੂ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਅਤੇ ਨਸ਼ਿਆਂ ਤੋਂ ਦੂਰ ਕਰਨ ਲਈ ਖੇਡਾਂ ਕਰਵਾਈਆਂ ਜਾਂਦੀਆਂ ਹਨ। ਉਨਾਂ ਦੱਸਿਆ ਕਿ ਇਨਾਂ ਮੈਚਾਂ ਨੂੰ ਕਰਵਾਉਣ ਲਈ ਖਾਸ ਤੌਰ ਤੇ ਐਨ.ਆਰ.ਆਈ. ਭਰਾਵਾਂ ਅਤੇ ਫੌਜੀ ਵੀਰਾਂ ਵਲੋਂ ਆਪਣਾ ਯੋਗਦਾਨ ਪਾਇਆ ਜਾਂਦਾ ਹੈ। ਉਨਾਂ ਤਰਨ ਤਾਰਨ ਵਾਸੀਆਂ ਨੂੰ ਅਪੀਲ ਕੀਤੀ ਕਿ ਇਨਾਂ ਮੈਚਾਂ ਨੂੰ ਦੇਖਣ ਲਈ ਹੁੰਮ ਹੁਮਾਂ ਕੇ ਪਹੁੰਚੋਂ ਤਾਂ ਜੋ ਖਿਡਾਰੀਆਂ ਦੇ ਜੋਸ਼ ਨੂੰ ਵਧਾਈਆ ਜਾ ਸਕੇ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar