(Date : 07/May/2424)

(Date : 07/May/2424)

भारत-घाना संयुक्त व्यापार समिति का चौथा सत्र अकरा में सम्प न्नर | ਜ਼ਿਲ੍ਹਾ ਮੋਗਾ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਮੁਕੰਮਲ ਹੋਣ ਕਿਨਾਰੇ | लोकसभा चुनाव 2024 से पहले सीटी ग्रुप और स्वीप जालंधर ने मतदाता जागरूकता अभियान चलाया | सीटी ग्रुप ने कंपनी बाग, अमृतसर में WOW-वीकेंड वेलनेस की सफलतापूर्वक मेजबानी की | डिप्स के छात्र प्रथमप्रीत सिंह ने जीता स्वर्ण पदक |

ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਲਈ ਲੋਕਾਂ ਵਿੱਚ ਭਾਰੀ ਉਤਸ਼ਾਹ






ਕਰਮਜੀਤ ਚੌਧਰੀ ਵੱਲੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨਾਲ ਫਿਲੌਰ ਹਲਕੇ ਦੇ ਵੱਖ-ਵੱਖ ਪਿੰਡਾਂ ਵਿਖੇ ਮੀਟਿੰਗਾਂ

ਐਡ ਆਦਮੀ' ਪਾਰਟੀ ਬੁਰੀ ਤਰ੍ਹਾਂ ਫੇਲ੍ਹ: ਵਿਧਾਇਕ ਵਿਕਰਮਜੀਤ ਚੌਧਰੀ

जालंधर (अरोड़ा) :- 'ਰਾਸ਼ਟਰ ਨਿਰਮਾਣ ਵਿੱਚ ਔਰਤਾਂ ਦੀ ਅਹਿਮ ਭੂਮਿਕਾ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਅਤੇ ਮੈਂ ਸਮੂਹ ਮਹਿਲਾ ਵੋਟਰਾਂ ਨੂੰ ਖਾਸ ਤੌਰ 'ਤੇ ਅਪੀਲ ਕਰਦੀ ਹਾਂ ਕਿ ਉਹ ਚੋਣਾਂ ਵਾਲੇ ਦਿਨ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਫਿਲੌਰ ਦੇ ਵਿਕਾਸ ਵਿੱਚ ਆਪਣੀ ਭੂਮਿਕਾ ਨਿਭਾਉਣ।' ਇਹ ਸ਼ਬਦ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਸੋਮਵਾਰ ਅਤੇ ਮੰਗਲਵਾਰ ਨੂੰ ਫਿਲੌਰ ਵਿਧਾਨ ਸਭਾ ਹਲਕੇ ਵਿੱਚ ਆਪਣੇ ਤੂਫ਼ਾਨੀ ਦੌਰੇ ਦੌਰਾਨ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਉਹਨਾਂ ਨੇ ਆਪਣੀ ਚੋਣ ਮੁਹਿੰਮ ਜਾਰੀ ਰੱਖਦਿਆਂ ਫਿਲੌਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨਾਲ ਹਲਕੇ ਦੇ ਪਿੰਡ ਤੱਖਰ, ਪੱਤੀ ਲੁਹਾਰਾਂ, ਘੁੜਕਾ, ਰੁੜਕੀ, ਸੁਰਜਾ, ਕੁਤਬੇਵਾਲ, ਡੱਲੇਵਾਲ ਅਤੇ ਜੰਡ ਦਾ ਦੌਰਾ ਕੀਤਾ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਰਮਜੀਤ ਕੌਰ ਚੌਧਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ ਅਤੇ ਉਹ ਇਸ ਨੂੰ ਨਿਭਾਉਣ ਲਈ ਸਾਰਿਆਂ ਨੂੰ ਨਾਲ ਲੈ ਕੇ ਚੱਲਣਗੇ। ਉਨ੍ਹਾਂ ਕਿਹਾ ਕਿ ਚੌਧਰੀ ਸੰਤੋਖ ਸਿੰਘ ਆਪਣੇ ਕੰਮ ਪ੍ਰਤੀ ਬੇਹੱਦ ਸਮਰਪਿਤ ਸਨ ਤੇ ਉਨ੍ਹਾਂ ਨੇ ਹਮੇਸ਼ਾ ਹੀ ਸਾਨੂੰ ਸਾਰਿਆਂ ਨੂੰ ਜੋਸ਼ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾਵੇਗਾ। ਉਹਨਾਂ ਆਖਿਆ ਕਿ ਇਹ ਸ਼ਾਇਦ ਪਹਿਲੀ ਵਾਰ ਹੈ ਕਿ ਕਿਸੇ ਵੱਡੀ ਰਾਜਨੀਤਕ ਪਾਰਟੀ ਨੇ ਜਲੰਧਰ ਲੋਕ ਸਭਾ ਹਲਕੇ ਤੋਂ ਇੱਕ ਮਹਿਲਾ ਉਮੀਦਵਾਰ ਨੂੰ ਮੈਦਾਨ ਵਿੱਚ ਉਤਾਰਿਆ ਹੈ ਅਤੇ ਇਹ ਬੇਹੱਦ ਅਹਿਮ ਹੈ ਕਿ ਹਰ ਔਰਤ ਚੋਣਾਂ ਵਾਲੇ ਦਿਨ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰੇ। ਉਹਨਾਂ ਅੱਗੇ ਕਿਹਾ, “ਹਰ ਔਰਤ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ, ਕਿਉਂਕਿ ਹਰ ਵੋਟ ਬੇਸ਼ਕੀਮਤੀ ਹੈ। ਵੋਟ ਪਾਉਣਾ ਸਾਡਾ ਸੰਵਿਧਾਨਕ ਅਧਿਕਾਰ ਹੈ ਅਤੇ ਇਹ ਲੋਕਤੰਤਰ 'ਚ ਸਾਡੀ ਮਰਜ਼ੀ ਦਾ ਬਦਲਾਅ ਲਿਆਉਣ ਦਾ ਤਰੀਕਾ ਹੈ। ਮੈਂ ਮਹਿਲਾ ਸਸ਼ਕਤੀਕਰਨ ਲਈ ਦਿਨ-ਰਾਤ ਕੰਮ ਕਰਾਂਗੀ।"

ਕਰਮਜੀਤ ਕੌਰ ਚੌਧਰੀ ਨੇ ਲੋਕਾਂ ਦੇ ਪਿਆਰ ਅਤੇ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ, ਤੁਹਾਡੇ ਸਾਰਿਆਂ ਦੇ ਆਸ਼ੀਰਵਾਦ ਸਦਕਾ ਹੀ ਚੌਧਰੀ ਪਰਿਵਾਰ ਲਗਭਗ ਇਕ ਸਦੀ ਤੋਂ ਲੋਕਾਂ ਦੀ ਸੇਵਾ ਕਰ ਰਿਹਾ ਹੈ ਅਤੇ ਮੈਂ ਇਸ ਪਰੰਪਰਾ ਨੂੰ ਜਾਰੀ ਰੱਖਣ ਦਾ ਵਾਅਦਾ ਕਰਦੀ ਹਾਂ। ਫਿਲੌਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ 'ਆਪ' ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਆਮ ਆਦਮੀ ਦੀ ਨਹੀਂ, ਸਗੋਂ 'ਐਡ ਆਦਮੀ' ਦੀ ਸਰਕਾਰ ਹੈ। ਇਹ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋ ਗਈ ਹੈ ਅਤੇ ਲੋਕਾਂ ਦਾ ਭਰੋਸਾ ਗੁਆ ਚੁੱਕੀ ਹੈ। ਸੂਬੇ ਵਿੱਚ ਅਮਨ-ਕਾਨੂੰਨ ਦੀ ਸ਼ਰੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਸਨ ਅਤੇ ਗੈਂਗਸਟਰ ਜੇਲ੍ਹਾਂ ਵਿੱਚੋਂ ਆਪਣਾ ਨੈੱਟਵਰਕ ਚਲਾ ਰਹੇ ਹਨ, ਮੋਬਾਈਲ ਫ਼ੋਨ ਤੇ ਇੰਟਰਨੈੱਟ ਦੀ ਵਰਤੋਂ ਕਰ ਰਹੇ ਸਨ, ਇੰਟਰਵਿਊ ਵੀ ਦੇ ਰਹੇ ਸਨ ਅਤੇ ਦੂਜੇ ਪਾਸੇ ਸਰਕਾਰ ਵੱਲੋਂ ਪੰਜਾਬ ਦੇ ਆਮ ਲੋਕਾਂ ਦਾ ਇੰਟਰਨੈੱਟ ਬੰਦ ਕਰ ਦਿੱਤਾ ਗਿਆ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਨੂੰ ਡੂੰਘੀ ਨੀਂਦ ਤੋਂ ਜਗਾਉਣ ਅਤੇ ਕਰਮਜੀਤ ਕੌਰ ਚੌਧਰੀ ਦਾ ਸਾਥ ਦੇਣ। ਕਾਂਗਰਸੀ ਉਮੀਦਵਾਰ ਪ੍ਰਤੀ ਭਾਰੀ ਉਤਸ਼ਾਹ ਦਿਖਾਉਂਦੇ ਹੋਏ ਲੋਕਾਂ ਨੇ ਭਰੋਸਾ ਦਿਵਾਇਆ ਕਿ ਉਹ ਆਉਣ ਵਾਲੀਆਂ ਚੋਣਾਂ ਵਿੱਚ ਉਨ੍ਹਾਂ ਦੀ ਸ਼ਾਨਦਾਰ ਜਿੱਤ ਯਕੀਨੀ ਬਣਾਉਣਗੇ। ਇਹਨਾਂ ਮੌਕਿਆਂ 'ਤੇ ਬਲਾਕ ਰੁੜਕਾ ਕਲਾਂ ਕਾਂਗਰਸ ਪ੍ਰਧਾਨ ਰਾਕੇਸ਼ ਦੁੱਗਲ, ਤੱਖਰ ਸਰਪੰਚ ਮੇਜਰ ਸਿੰਘ, ਪੱਤੀ ਲੁਹਾਰਾਂ ਸਰਪੰਚ ਕੇਵਲ ਸਿੰਘ, ਘੁੜਕਾ ਸਰਪੰਚ ਰਾਮ ਲਾਲ, ਜੰਡ ਸਰਪੰਚ ਗੁਰਮੇਲ ਰਾਮ, ਮਨਜੀਤ ਸਿੰਘ, ਨਛੱਤਰ ਸਿੰਘ ਰਾਣਾ, ਗੁਰਮੇਲ ਸਿੰਘ ਲਾਲੀ, ਦਿਲਬਾਗ ਸਿੰਘ, ਬਲਵੀਰ ਕੁਮਾਰ, ਇੰਦਰਜੀਤ ਸਿੰਘ, ਨਛੱਤਰ ਸਿੰਘ, ਬਲਬੀਰ  ਸਿੰਘ ਬੱਬੂ, ਰਛਪਾਲ ਸਿੰਘ, ਨਿਰਮਲ ਸੂਰਜਾ, ਮੱਖਣ ਸਿੰਘ, ਰਾਮ ਲਾਲ, ਅਸ਼ਵਨੀ ਕੁਮਾਰ, ਕੇਸ਼ਵ ਕੁਮਾਰ, ਗੁਰਮੇਲ ਸਿੰਘ, ਸੁਖਪ੍ਰੀਤ ਸਿੰਘ, ਸੋਹਣ ਲਾਲ, ਕੁਲਦੀਪ ਕੁਮਾਰ, ਜਮਨਾ ਦਾਸ, ਮਾਸਟਰ ਗੁਰਦਿਆਲ ਸਿੰਘ, ਸੁੱਚਾ ਸਿੰਘ, ਸੁਖਦੇਵ ਸਿੰਘ ਅਤੇ ਦਲਜੀਤ ਸਿੰਘ ਮਹਿਮੀ ਹੋਰਾਂ ਸਮੇਤ ਹਾਜ਼ਰ ਸਨ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar