(Date : 03/May/2424)

(Date : 03/May/2424)

आई.के.जी पी.टी.यू की फैकल्टी डॉ. हरमीन सोच एवं रीसर्च स्कॉलर उपासना सेठ का शोध पेपर ए.बी.डी.सी के कैटेगरी ए रिसर्च जरनल में प्रकाशित | एच.एम.वी. कालेजिएट स्कूल का 12वीं परीक्षा का परिणाम शानदार रहा | एमजीएन प्री प्राइमरी ने अंतर्राष्ट्रीय अग्निशामक दिवस मनाया | नुक्कड़ नाटक के जरिए मजदूरों के अधिकारों और उनके प्रति सम्मान को दर्शाते हुए मनाया मजदूर दिवस | एपीजे कॉलेज ऑफ फाइन आर्ट्स जालंधर का विद्यार्थी कृष भगत राष्ट्रीय क्रिकेट टीम अंडर 23 के कैंप के लिए चयनित |

ਪੁਰਾਣੀ ਪੈਨਸ਼ਨ ਦੇ ਮੁੱਦੇ ਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ






जालंधर (अरोड़ा) :- CPFEU/NMOPS ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਲਗਾਤਾਰ ਪੰਜਾਬ ਸਮੇਤ ਦੇਸ਼ ਭਰ ਵਿੱਚ ਸ਼ੰਘਰਸ਼ ਕਰ ਰਹੀ ਹੈ। CPFEU ਵੱਲੋ ਜਲੰਧਰ ਜ਼ਿਮਨੀ ਚੋਣ ਦਾ ਵਿਰੋਧ ਕੀਤੇ ਜਾਣ ਦੇ ਐਲਾਨ ਅਤੇ ਮੁੱਖ ਮੰਤਰੀ ਨਾਲ ਮੀਟਿੰਗ ਕਰਨ ਦੇ ਫੈਸਲੇ ਕਾਰਨ ਜਲੰਧਰ ਪ੍ਰਸ਼ਾਸ਼ਨ ਵੱਲੋ ਅੱਜ ਸੀ.ਪੀ.ਐਫ ਕਰਮਚਾਰੀ ਯੂਨੀਅਨ ਦੇ ਵਫ਼ਦ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਵਾਈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਨੂੰ ਤਿਆਰ ਹੈ ਪਰ ਸੂਬਾ ਸਰਕਾਰ ਕੇਂਦਰ ਸਰਕਾਰ ਪਾਸ ਮੋਜੂਦ ਮੁਲਾਜ਼ਮਾਂ ਦਾ ਤਕਰੀਬਨ 18000 ਹਜ਼ਾਰ ਕਰੋੜ ਰੁਪਏ ਦਾ ਫੰਡ ਵਾਪਿਸ ਲੈਣ ਦਾ ਯਤਨ ਕਰ ਰਹੀ ਹੈ ਪਰ ਯੂਨੀਅਨ ਵੱਲੋ ਸੂਬਾ ਪ੍ਰਧਾਨ ਸੁਖਜੀਤ ਸਿੰਘ ਵੱਲੋਦਿੱਤੀਆਂ ਗਈਆਂ ਦਲੀਲਾਂ ਨੂੰ ਮੁੱਖ ਰੱਖਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਆਪਣੇ ਪੱਧਰ ਤੇ ਹੋਣ ਵਾਲੀ ਕਾਰਵਾਈ ਕਰਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਦੇਣਗੇ। ਯੂਨੀਅਨ ਵੱਲੋ ਕਿਹਾ ਗਿਆ ਕਿ ਤੁਸੀਂ ਤੁਰੰਤ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰੋ। ਸਾਡਾ ਜੋ ਪੈਸਾ ਕੇਂਦਰ ਸਰਕਾਰ ਪਾਸ ਹੈ ਉਸ ਨੂੰ ਵਾਪਿਸ ਲੈਣ ਲਈ ਅਸੀਂ ਕੇਂਦਰ ਸਰਕਾਰ ਦੇ ਖ਼ਿਲਾਫ਼ ਸ਼ੰਘਰਸ਼ ਕਰਕੇ ਵਾਪਿਸ ਲੈ ਲਵਾਂਗੇ ਕਿਉਂਕਿ NMOPS ਵੱਲੋ ਦੇਸ਼ ਭਰ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਦਾ ਸ਼ੰਘਰਸ਼ ਤੇਜ ਕੀਤਾ ਹੋਇਆ ਹੈ। ਜਿਸ ਤਹਿਤ ਮਿਤੀ 16-04-2023 ਨੂੰ ਦੇਸ਼ ਭਰ ਦੇ ਸਮੂਹ ਜਿਲਿਆ ਵਿੱਚ ਪੈਨਸ਼ਨ ਸੰਵਿਧਾਨਿਕ ਮਾਰਚ ਕੀਤਾ ਜਾ ਰਿਹਾ ਹੈ ਅਤੇ ਹੋਰ ਵੀ ਕੋਮੀ ਪੱਧਰ ਦੇ ਪ੍ਰੋਗਰਾਮ ਦਿੱਤੇ ਗਏ ਹਨ। ਜਿਸ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਜਲਦ ਹੀ ਇਸ ਬਾਰੇ ਫੈਸਲਾ ਲੈ ਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਦੇਣਗੇ।  ਯੂਨੀਅਨ ਵੱਲੋ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਗਿਆ ਕਿ ਜੇਕਰ ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾ ਪੈਨਸ਼ਨ ਬਹਾਲ ਨਾ ਹੋਈ ਤਾ ਸੀ.ਪੀ.ਐਫ ਕਰਮਚਾਰੀ ਯੂਨੀਅਨ ਪੰਜਾਬ ਜ਼ਿਮਨੀ ਚੋਣ ਵਿੱਚ ਸਰਕਾਰ ਦਾ ਜ਼ੋਰਦਾਰ ਵਿਰੋਧ ਕਰੇਗੀ |

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar